ਖੰਨਾ 'ਚ Hit & Run ਮਾਮਲਾ, ਅੰਮ੍ਰਿਤਸਰ ਦੇ ਤਿੰਨ ਨੌਜਵਾਨ ਗੰਭੀਰ ਜਖ਼ਮੀ

ਨੈਸ਼ਨਲ ਹਾਈਵੇਅ ਉਪਰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰੀ। ਇਹ ਨੌਜਵਾਨ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੀ ਸੀ। 

Share:

ਖੰਨਾ 'ਚ ਨੈਸ਼ਨਲ ਹਾਈਵੇਅ 'ਤੇ ਬੁੱਧਵਾਰ ਸ਼ਾਮ ਨੂੰ ਇੱਕ ਸੜਕੀ ਹਾਦਸਾ ਵਾਪਰਿਆ। ਜਿਸ ਵਿੱਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਉਹਨਾਂ ਦੀ ਹਾਲਤ ਨੂੰ ਦੇਖਦੇ ਹੋਏ  ਰੈਫਰ ਕਰਨਾ ਪਿਆ। ਤਿੰਨੋਂ ਮੋਟਰਸਾਈਕਲ ’ਤੇ ਅੰਮ੍ਰਿਤਸਰ ਤੋਂ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਲਈ ਜਾ ਰਹੇ ਸਨ। ਰਸਤੇ ਵਿੱਚ ਹਾਦਸਾ ਵਾਪਰ ਗਿਆ। ਰਾਹਗੀਰਾਂ ਨੇ ਉਹਨਾਂ ਨੂੰ ਹਸਪਤਾਲ ਪਹੁੰਚਾਇਆ। ਜ਼ਖਮੀਆਂ ਦੀ ਪਛਾਣ ਨਿਸ਼ਾਨ, ਗੌਰੀ ਅਤੇ ਕਰਨ ਵਜੋਂ ਹੋਈ। ਤਿੰਨੋਂ ਅੰਮ੍ਰਿਤਸਰ ਦੀ ਜੋਧਾ ਨਗਰੀ ਦੇ ਰਹਿਣ ਵਾਲੇ ਹਨ। 

ਸੜਕ 'ਤੇ ਤੜਫ਼ ਰਹੇ ਸੀ ਤਿੰਨੋਂ 

ਤਿੰਨੋਂ ਨੌਜਵਾਨ ਬਾਈਕ 'ਤੇ ਸਵਾਰ ਸਨ। ਉਹਨਾਂ ਨੂੰ ਖੰਨਾ ਦੇ ਸਮਰਾਲਾ ਚੌਕ ਦੇ ਨੇੜੇ ਪੁਲ ਦੇ ਉਪਰ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ। ਜਿਸਤੋਂ ਬਾਅਦ ਉਹ ਸੜਕ 'ਤੇ ਜ਼ਖਮੀ ਹਾਲਤ 'ਚ ਪਏ ਸੀ। ਰਾਹਗੀਰਾਂ ਨੇ ਐਂਬੂਲੈਂਸ ਅਤੇ ਪੁਲਿਸ ਨੂੰ ਬੁਲਾਇਆ। ਪੁਲਿਸ ਦੇ ਆਉਣ ਤੋਂ ਪਹਿਲਾਂ ਹੀ ਲੋਕਾਂ ਨੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਡਾਕਟਰਾਂ ਨੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਰੈਫਰ ਕਰ ਦਿੱਤਾ। ਪਰਿਵਾਰ ਵਾਲਿਆਂ ਨੂੰ ਵੀ ਸੂਚਿਤ ਕੀਤਾ ਗਿਆ। ਮੌਕੇ 'ਤੇ ਪਹੁੰਚੇ ਏਐਸਆਈ ਮਾਨ ਸਿੰਘ ਨੇ ਕਿਹਾ ਕਿ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ