Hit & Run - ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ, ਅੰਦੋਲਨ ਤੇਜ਼ ਕਰਨ ਦਾ ਐਲਾਨ

ਬਠਿੰਡਾ-ਚੰਡੀਗੜ੍ਹ ਕੌਮੀ ਮਾਰਚ ਉਪਰ ਧਰਨਾ ਲਾਇਆ ਗਿਆ। ਕਰੀਬ 8 ਘੰਟੇ ਤੱਕ ਰੋਡ ਜਾਮ ਰੱਖਿਆ। ਕੇਂਦਰ ਦੇ ਖਿਲਾਫ ਰੋਸ ਜਾਹਿਰ ਕੀਤਾ ਗਿਆ। 

Share:

ਦੇਸ਼ ਅੰਦਰ ਬਣੇ ਨਵੇਂ ਹਿੱਟ ਐਂਡ ਰਨ ਕਾਨੂੰਨ ਖ਼ਿਲਾਫ਼ ਦੇਸ਼ ਭਰ ਅੰਦਰ ਵੱਡੇ ਪੱਧਰ ਉਪਰ ਅੰਦੋਲਨ ਮਗਰੋਂ ਹੁਣ ਪੰਜਾਬ 'ਚ ਵੀ ਵਿਰੋਧ ਤੇਜ਼ ਹੋ ਗਿਆ ਹੈ। ਸ਼ਨੀਵਾਰ ਨੂੰ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ 'ਤੇ ਸਥਿਤ ਟੋਲ ਪਲਾਜ਼ਾ ਕਾਲਾਝਾੜ ਵਿਖੇ ਸੂਬੇ ਭਰ ਵਿੱਚੋਂ ਇਕੱਤਰ ਹੋਏ ਟਰੱਕ ਆਪ੍ਰੇਟਰਾਂ ਤੇ ਡਰਾਈਵਰਾਂ ਵੱਲੋਂ ਵਿਸ਼ਾਲ ਰੋਸ ਧਰਨਾ ਦਿੰਦਿਆਂ ਰੋਡ ਜਾਮ ਕੀਤਾ ਗਿਆ। ਦਿਨ ਭਰ ਆਵਾਜਾਈ ਠੱਪ ਰੱਖੀ ਗਈ। ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਨਵੇਂ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। 

ਮੁਕੰਮਲ ਹੜਤਾਲ ਜਾਰੀ ਰੱਖਣ ਦਾ ਐਲਾਨ 

ਵੱਖ ਵੱਖ ਯੂਨੀਅਨਾਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤਾਨਾਸ਼ਾਹੀ ਤਰੀਕੇ ਨਾਲ ਇੱਕ ਹੋਰ ਕਾਲਾ ਕਾਨੂੰਨ ਲਾਗੂ ਕਰਕੇ ਦੇਸ਼ ਭਰ ਦੇ ਆਪ੍ਰੇਟਰਾਂ ਤੇ ਡਰਾਈਵਰਾਂ ਖ਼ਿਲਾਫ਼ ਮੰਦਭਾਗੀ ਕਾਰਵਾਈ ਕੀਤੀ ਗਈ ਹੈ। ਮੋਦੀ ਸਰਕਾਰ ਨੇ ਦੇਸ਼ ਦੇ ਕਰੋੜਾਂ ਲੋਕਾਂ ਦੇ ਰੁਜ਼ਗਾਰ ਨੂੰ ਖਤਮ ਕਰਨ ਦੀ ਚਾਲ ਖੇਡੀ  ਹੈ, ਜੋ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਕਾਲੇ ਕਾਨੂੰਨ ਨੂੰ ਵਾਪਸ ਕਰਵਾਉਣ ਤੱਕ ਟਰੱਕ, ਟੈਂਕਰ ਤੇ ਟੈਕਸੀਆਂ ਦੀ ਮੁਕੰਮਲ ਹੜਤਾਲ ਜਾਰੀ ਰੱਖੀ ਜਾਵੇਗੀ। ਸਮਰਥਨ ਨਾਲ ਕਰਨ ਵਾਲੀਆਂ ਜਥੇਬੰਦੀਆਂ ਦਾ ਬਾਈਕਾਟ ਕੀਤਾ ਜਾਵੇਗਾ। 

ਇਹ ਵੀ ਪੜ੍ਹੋ