ਪੰਜਾਬ ਵਿੱਚ ਇਸ ਦਿਨ ਸਰਕਾਰੀ ਛੁੱਟੀ ਦਾ ਹੋਇਆ ਐਲਾਨ, ਅੱਜ ਹੀ ਕਰ ਲਓ ਨੋਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 28 ਦਸੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

Share:

ਗੁਰੂ ਗੋਬਿੰਦ ਸਿੰਘ ਜੀ ਦੇ ਸ਼ਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ 28 ਦਸੰਬਰ ਨੂੰ ਹੋਣ ਜਾ ਰਹੀ ਹੈ। ਉਹਨਾਂ ਦੀ ਸ਼ਹਾਦਤ ਨੂੰ ਮੁੱਖ ਰਖਦੇ ਹੋਏ ਪੰਜਾਬ ਦੇ ਫਤਿਹਗੜ ਸਾਹਿਬ ਸਥਿਤ ਇਤਿਹਾਸਿਕ ਗੁਰਦੁਆਰੇ ਵਿੱਚ ਸ਼ਹੀਦੀ ਸਭਾ ਸ਼ੁਰੂ ਹੋਣ ਜਾ ਰਹੀ ਹੈ। ਇਸ ਮਾਮਲੇ ਵਿੱਚ ਸ਼ਹੀਦੀ ਸਭਾ ਨੂੰ ਲੈ ਕੇ ਪਹਿਲੇ ਤੋਂ ਹੀ ਤਿਆਰੀ ਸ਼ੁਰੂ ਹੋ ਚੁੱਕੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 28 ਦਸੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਅਨੁਸਾਰ ਸ਼ਹੀਦੀ ਸਭਾ ਨੂੰ ਮੁੱਖ ਰੱਖਦਿਆਂ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸਰਕਾਰੀ ਅਦਾਰਿਆਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਵੀਰਵਾਰ ਨੂੰ ਗਜ਼ਟਿਡ ਛੁੱਟੀ ਰਹੇਗੀ। ਯਾਦ ਰਹੇ ਕਿ ਸ਼ਹੀਦੀ ਸਭਾ 28 ਦਸੰਬਰ ਨੂੰ ਸ਼ੁਰੂ ਹੋਵੇਗੀ, ਜਿਸ ਕਾਰਨ ਸਰਕਾਰ ਨੇ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ।

ਇਹ ਵੀ ਪੜ੍ਹੋ