ਵਿਦਿਆਰਥੀਆਂ ਦੀਆਂ ਲਗੀਆਂ ਮੌਜਾਂ, ਇਸ ਤਰੀਕ ਤੋਂ ਹੋਣ ਜਾ ਰਹੀਆਂ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ

ਸਰਕਾਰ ਨੇ ਹੁਣ ਠੰਡ ਅਤੇ ਧੁੰਦ ਕਾਰਨ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਸਕੂਲਾਂ ਵਿੱਚ 24 ਤੋਂ 31 ਦਸੰਬਰ ਤੱਕ ਛੁੱਟੀਆਂ ਹੋਣਗੀਆਂ। ਇਸ ਸਬੰਧੀ ਸਕੂਲਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। 

Share:

ਪੰਜਾਬ ਵਿੱਚ ਰਿਕਾਰਡ ਤੋੜ ਠੰਡ ਪੈ ਰਹੀ ਹੈ। ਇਸ ਕਾਰਣ ਪਸ਼ੂ-ਪੰਛਿਆਂ ਤੋਂ ਲੈ ਕੇ ਇਨਸਾਨ ਤੱਕ ਹਰ ਕੋਈ ਪ੍ਰੇਸ਼ਾਨ ਹੈ। ਛੋਟੇ ਬੱਚਿਆਂ ਨੂੰ ਸਕੂਲ ਜਾਣ ਵਿੱਚ ਵਧੇਰੇ ਸਮੱਸਿਆ ਆ ਰਹੀ ਹੈ। ਪੰਜਾਬ ਸਰਕਾਰ ਨੇ ਹੁਣ ਠੰਡ ਅਤੇ ਧੁੰਦ ਕਾਰਨ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਸਕੂਲਾਂ ਵਿੱਚ 24 ਤੋਂ 31 ਦਸੰਬਰ ਤੱਕ ਛੁੱਟੀਆਂ ਹੋਣਗੀਆਂ। ਇਸ ਸਬੰਧੀ ਸਕੂਲਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਵਿੱਚ 19 ਹਜ਼ਾਰ ਦੇ ਕਰੀਬ ਸਰਕਾਰੀ ਸਕੂਲ ਹਨ। ਜਦੋਂ ਕਿ ਕਰੀਬ ਛੇ ਹਜ਼ਾਰ ਪ੍ਰਾਈਵੇਟ ਸਕੂਲ ਹਨ। ਇਨ੍ਹਾਂ ਵਿੱਚ 40 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ। ਇਸ ਤੋਂ ਪਹਿਲਾਂ 3 ਦਸੰਬਰ ਨੂੰ ਸਿੱਖਿਆ ਵਿਭਾਗ ਨੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਸੀ। ਵਿਭਾਗ ਨੇ ਸਕੂਲਾਂ ਦਾ ਸਮਾਂ ਸਵੇਰੇ ਸਾਢੇ ਨੌਂ ਵਜੇ ਤੋਂ ਬਦਲ ਕੇ ਦੁਪਹਿਰ ਸਾਢੇ ਤਿੰਨ ਵਜੇ ਕਰ ਦਿੱਤਾ ਹੈ। ਇਹ ਹੁਕਮ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਰੀ ਕੀਤੇ ਹਨ। ਉਨ੍ਹਾਂ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਲਿਆ।

ਇਹ ਵੀ ਪੜ੍ਹੋ