ਬਠਿੰਡਾ ਵਿੱਚ ਆਨਰ ਕਿਲਿੰਗ: ਭਰਾ ਨੇ ਪੁਲਿਸ ਮੁਲਾਜ਼ਿਮ ਜੀਜੇ-ਭੈਣ ਦਾ ਕੀਤਾ ਕਤਲ

ਭਰਾ ਨੇ ਕੋਰਟ ਮੈਰਿਜ ਕਰਵਾਉਣ ਵਾਲੀ ਆਪਣੀ ਭੈਣ ਤੇ ਜੀਜੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਵਾਰਦਾਤ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

Share:

ਬਠਿੰਡਾ ਦੇ ਪਿੰਡ ਤੁੰਗਵਾਲੀ ਤੋਂ ਆਨਰ ਕਿਲਿੰਗ ਦੀ ਖ਼ਬਰ ਸਾਹਮਣੇ ਆ ਰਹੀ ਹੈ। ਭਰਾ ਨੇ ਕੋਰਟ ਮੈਰਿਜ ਕਰਵਾਉਣ ਵਾਲੀ ਆਪਣੀ ਭੈਣ ਤੇ ਜੀਜੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਵਾਰਦਾਤ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ। ਮ੍ਰਿਤਕਾਂ ਦੀ ਪਛਾਣ ਹੈਡ ਕਾਂਸਟੇਬਲ ਜਗਮੀਤ ਸਿੰਘ ਅਤੇ ਬੇਅੰਤ ਕੌਰ ਉਰਫ ਮਨੀ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਭਿਜਵਾਇਆ ਹੈ। ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਥਾਣਾ ਨਥਾਣਾ ਦੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਜਾਣਕਾਰੀ ਅਨੁਸਾਰ ਕੁਝ ਸਾਲ ਪਹਿਲਾਂ ਦੋਵਾਂ ਨੇ ਕੋਰਟ ਮੈਰਿਜ ਕਰਵਾਈ ਸੀ। ਹਾਲਾਂਕਿ ਇਸ ਤੋਂ ਬਾਅਦ ਲੜਕੀ ਆਪਣੇ ਘਰ ਆ ਗਈ। ਕੱਲ੍ਹ ਪੰਜਾਬ ਪੁਲਿਸ ਦਾ ਕਾਂਸਟੇਬਲ ਉਸ ਨੂੰ ਮਿਲਣ ਲਈ ਤੁੰਗਵਾਲੀ ਆਇਆ ਸੀ। ਜਦੋਂ ਉਹ ਉੱਥੇ ਪਹੁੰਚਿਆ ਤਾਂ ਝਗੜਾ ਹੋ ਗਿਆ। ਜਿਸ ਤੋਂ ਬਾਅਦ ਲੜਕੀ ਦੇ ਭਰਾ ਨੇ ਦੋਵਾਂ ਦਾ ਕਤਲ ਕਰ ਦਿੱਤਾ। ਮ੍ਰਿਤਕ ਦੇ ਭਰਾ ਸੰਦੀਪ ਸਿੰਘ ਵਾਸੀ ਤੁੰਗਵਾਲੀ ਨੇ ਦੱਸਿਆ ਕਿ ਉਸ ਦੇ ਵੱਡੇ ਭਰਾ ਹੈਡ ਕਾਂਸਟੇਬਲ ਜਗਮੀਤ ਸਿੰਘ ਨੇ ਬੇਅੰਤ ਕੌਰ ਉਰਫ ਮਨੀ ਵਾਸੀ ਦਸਮੇਸ਼ ਨਗਰ ਨਾਲ ਕੋਰਟ ਮੈਰਿਜ ਕਰਵਾਈ ਸੀ। ਇਸ ਸਮੇਂ ਬੇਅੰਤ ਕੌਰ ਆਪਣੇ ਪਿਤਾ ਦੇ ਘਰ ਰਹਿ ਰਹੀ ਸੀ। 

ਇਹ ਵੀ ਪੜ੍ਹੋ