Hoshiarpur: ਸ਼ਰਧਾਲੂਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ, 12 ਗੰਭੀਰ ਜ਼ਖ਼ਮੀ

ਮੋਗਾ ਤੋਂ ਤੀਹ ਦੇ ਕਰੀਬ ਸ਼ਰਧਾਲੂ ਨਿੱਜੀ ਬੱਸ 'ਤੇ ਸਵਾਰ ਹੋ ਕੇ ਸ਼੍ਰੀ ਗੁਰੂ ਰਵਿਦਾਸ ਜੀ ਦੀ ਸਮਾਧੀ 'ਤੇ ਪਹੁੰਚੇ। ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਸਨ। ਪਰਮਿੰਦਰ ਸਿੰਘ ਵਾਸੀ ਪਿੰਡ ਕਰੀ ਬੁੱਟਰਾਂ ਥਾਣਾ ਮਹਿਮਾ ਜ਼ਿਲ੍ਹਾ ਮੋਗਾ ਬੱਸ ਚਲਾ ਰਿਹਾ ਸੀ।

Share:

Punjab News: ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਸਥਿਤ ਸ਼੍ਰੀ ਗੁਰੂ ਰਵਿਦਾਸ ਜੀ ਦੇ ਪਵਿੱਤਰ ਅਸਥਾਨ ਖੁਰਾਲਗੜ੍ਹ ਆਏ ਸ਼ਰਧਾਲੂਆਂ ਨਾਲ ਭਰੀ ਬੱਸ ਗੜ੍ਹੀਮਾਨਸੋਵਾਲ ਰੋਡ ਦੇ ਡਿਵਾਈਡਰ ਨਾਲ ਟਕਰਾ ਕੇ ਖੱਡ ਵਿੱਚ ਜਾ ਡਿੱਗੀ। ਜਿਸ '12 ਲੋਕ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਦਾਖਲ ਕਰਵਾਇਆ ਗਿਆ। ਉਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇ ਬਾਅਦ ਸਾਰਿਆਂ ਨੂੰ ਛੁੱਟੀ ਦੇ ਦਿੱਤੀ।

ਮੋਗਾ ਤੋਂ ਤੀਹ ਦੇ ਕਰੀਬ ਸ਼ਰਧਾਲੂ ਨਿੱਜੀ ਬੱਸ 'ਤੇ ਸਵਾਰ ਹੋ ਕੇ ਸ਼੍ਰੀ ਗੁਰੂ ਰਵਿਦਾਸ ਜੀ ਦੀ ਸਮਾਧੀ 'ਤੇ ਪਹੁੰਚੇ। ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਸਨ। ਪਰਮਿੰਦਰ ਸਿੰਘ ਵਾਸੀ ਪਿੰਡ ਕਰੀ ਬੁੱਟਰਾਂ ਥਾਣਾ ਮਹਿਮਾ ਜ਼ਿਲ੍ਹਾ ਮੋਗਾ ਬੱਸ ਚਲਾ ਰਿਹਾ ਸੀ। ਜਿਵੇਂ ਹੀ ਬੱਸ ਗੜ੍ਹੀਮਾਨਸੋਵਾਲ ਪਿੰਡ ਦੀਆਂ ਪਹਾੜੀਆਂ ਕੋਲ ਪੁੱਜੀ ਤਾਂ ਬੇਕਾਬੂ ਹੋ ਕੇ ਸੜਕ ਦਾ ਡਿਵਾਈਡਰ ਤੋੜ ਕੇ ਟੋਏ ਵਿੱਚ ਜਾ ਡਿੱਗੀ। ਜਿਸ ਤੋਂ ਬਾਅਦ ਪਿੰਡ ਵਾਸੀ ਤੁਰੰਤ ਮੌਕੇ 'ਤੇ ਪਹੁੰਚ ਗਏ।

ਮੌਕੇ 'ਤੇ ਪਹੁੰਚੀ ਪੁਲਿਸ

ਪੁਲਿਸ ਨੂੰ ਸੂਚਨਾ ਦਿੱਤੀ ਅਤੇ ਪੁਲਿਸ ਚੌਕੀ ਬੀਨਵਾਲ ਦੇ ਇੰਚਾਰਜ ਵਾਸਦੇਵ ਸਮੇਤ ਪੁਲਿਸ ਕਰਮਚਾਰੀ ਮੌਕੇ 'ਤੇ ਪਹੁੰਚੇ। ਪੁਲਿਸ ਨੇ ਲੋਕਾਂ ਦੀ ਮਦਦ ਨਾਲ ਬੱਸ ਵਿਚ ਸਵਾਰ ਯਾਤਰੀਆਂ ਨੂੰ ਬਾਹਰ ਕੱਢਿਆ। ਜਿਸ ਤੋਂ ਬਾਅਦ ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਗੜ੍ਹਸ਼ੰਕਰ ਪਹੁੰਚਾਇਆ ਗਿਆ। ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।

ਇਹ ਹੋਏ ਹਾਦਸੇ ਵਿੱਚ ਜ਼ਖ਼ਮੀ

ਜ਼ਖਮੀਆਂ ਵਿੱਚ ਜਗਰੂਪ ਸਿੰਘ ਪੁੱਤਰ ਹਰਮੇਲ ਸਿੰਘ, ਇੰਦਰ ਸਿੰਘ, ਜਗੀਰ ਕੌਰ, ਅਵਿਨਾਸ਼ ਸਿੰਘ, ਹਰਦੀਪ ਸਿੰਘ ਪੁੱਤਰ ਪਰਮਿੰਦਰ ਸਿੰਘ, ਕਰਨਵੀਰ ਸਿੰਘ ਪੁੱਤਰ ਕੇਵਲ ਸਿੰਘ, ਕੇਵਲ ਸਿੰਘ ਪੁੱਤਰ ਸਾਧੂ ਰਾਮ, ਸੁਰਿੰਦਰ ਸਿੰਘ, ਬੂਟਾ ਸਿੰਘ ਪੁੱਤਰ ਜੋਗਾ ਸਿੰਘ, ਦੇਸ ਰਾਜ ਪੁੱਤਰ ਦਰਸ਼ਨ ਰਾਮ, ਕਸ਼ਮੀਰ ਕੌਰ ਪਤਨੀ ਦੇਸ ਰਾਜ ਵਾਸੀ ਜ਼ਿਲਾ ਮੋਗਾ ਅਤੇ ਮਨਜੀਤ ਕੌਰ ਪਤਨੀ ਮਨਜੀਤ ਕੌਰ ਪਤਨੀ ਹਰਦੇਵ ਸਿੰਘ ਵਾਸੀ ਪਿੰਡ ਰਸੂਲਪੁਰ ਜੰਡੀ ਜ਼ਿਲਾ ਲੁਧਿਆਣਾ ਸ਼ਾਮਲ ਹਨ।

ਇਹ ਵੀ ਪੜ੍ਹੋ