Hoshiarpur: ਮਿੰਨੀ ਬੱਸ ਨੇ ਦਰੜੇ 2 ਨੌਜਵਾਨਾਂ, ਮੌਕੇ ਤੇ ਹੋਈ ਮੌਤ, ਡਰਾਇਵਰ ਅਤੇ ਕੰਡਕਟਰ ਫਰਾਰ

ਮ੍ਰਿਤਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਸਨ ਆਪਣੇ ਪਿੰਡ, ਪੁਲਿਸ ਨੇ ਅਗਲੀ ਕਾਰਵਾਈ ਕੀਤੀ ਸ਼ੁਰੂ

Share:

Punjab News: ਹੁਸ਼ਿਆਰਪੁਰ ਨੇੜਲੇ ਪਿੰਡ ਫਲਾਹੀ ਵਿੱਚ ਇੱਕ ਮਿੰਨੀ ਬੱਸ ਨੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਕੁਚਲ ਦਿੱਤਾ। ਜਿਸ ਕਾਰਨ ਦੋਵਾਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।  ਮਰਨ ਵਾਲੇ ਨੌਜਵਾਨਾਂ ਦੀ ਪਹਿਚਾਣ ਪਿੰਡ ਹਰਮੋਈਆਂ ਵਾਸੀ ਨੌਜਵਾਨ ਜਤਿੰਦਰ ਅਤੇ ਸਤਵਿੰਦਰ ਸਿੰਘ ਵਜੋਂ ਹੋਈ ਹੈ। ਬੱਸ ਦਾ ਡਰਾਈਵਰ ਅਤੇ ਕੰਡਕਟਰ ਘਟਨਾ ਤੋਂ ਬਾਅਦ ਫਰਾਰ ਦੱਸੇ ਜਾ ਰਹੇ ਹਨ ।

ਜਾਣਕਾਰੀ ਅਨੁਸਾਰ ਉਕਤ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਪਿੰਡ ਵੱਲ ਜਾ ਰਹੇ ਸਨ। ਜਦੋਂ ਉਹ ਪਿੰਡ ਫਲਾਹੀ ਨੇੜੇ ਪੁੱਜੇ ਤਾਂ ਹੁਸ਼ਿਆਰਪੁਰ ਵੱਲੋਂ ਆ ਰਹੀ ਇੱਕ ਨਿੱਜੀ ਕੰਪਨੀ ਦੀ ਮਿੰਨੀ ਬੱਸ ਨੇ ਉਨ੍ਹਾਂ ਨੂੰ ਕੁਚਲ ਦਿੱਤਾ। ਜਿਸ ਕਾਰਨ ਦੋਵਾਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਲੋਕਾਂ ਨੇ ਨੌਜਵਾਨਾਂ ਨੂੰ ਬੱਸ ਦੇ ਹੇਠਾਂ ਤੋਂ ਬਾਹਰ ਕੱਢਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।

ਪੁਲਿਸ ਮੌਕੇ 'ਤੇ ਪਹੁੰਚੀ

ਘਟਨਾ ਤੋਂ ਬਾਅਦ ਮਿੰਨੀ ਬੱਸ ਦਾ ਡਰਾਈਵਰ ਅਤੇ ਕੰਡਕਟਰ ਫਰਾਰ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੇਹਟੀਆਣਾ ਦੇ ਇੰਚਾਰਜ ਸੰਜੀਵ ਕੁਮਾਰ ਅਤੇ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਗਏ ਅਤੇ ਪੁਲਿਸ ਨੇ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ