ਆਪ੍ਰੇਸ਼ਨ ਦੌਰਾਨ ਹਸਪਤਾਲ ਦੀ ਬੱਤੀ ਹੋਈ ਗੁੱਲ, ਖ਼ਤਰੇ 'ਚ ਪਈ ਮਰੀਜ਼ ਦੀ ਜਾਨ

ਮਾਮਲਾ, ਪੰਜਾਬ ਦੇ ਜਿਲ੍ਹਾ ਪਟਿਆਲਾ ਦਾ ਹੈ। ਜਿੱਥੇ ਹਸਪਤਾਲ ਦੀ 24 ਘੰਟੇ ਦੀ ਬਿਜਲੀ ਸਪਲਾਈ ਬਿਨ੍ਹਾਂ ਕਿਸੇ ਨੋਟਿਸ ਤੋਂ ਬੰਦ ਹੋ ਗਈ। 15 ਮਿੰਟ ਤੱਕ ਬੱਤੀ ਗੁੱਲ ਰਹੀ। ਜਦੋਂ ਬਿਜਲੀ ਬੰਦ ਹੋਈ ਉਸ ਸਮੇਂ ਕੈਂਸਰ ਮਰੀਜ਼ ਦਾ ਆਪ੍ਰੇਸ਼ਨ ਚੱਲ ਰਿਹਾ ਸੀ। ਇਸ ਘਟਨਾ ਮਗਰੋਂ ਹਸਪਤਾਲ ਸਟਾਫ਼ ਨੇ ਵੀ ਰੋਸ ਜਾਹਿਰ ਕੀਤਾ।

Courtesy: file photo

Share:

ਪੰਜਾਬ ਦੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਅਚਾਨਕ ਬਿਜਲੀ ਬੰਦ ਹੋਣ ਕਾਰਨ ਡਾਕਟਰਾਂ ਨੂੰ ਜਿੱਥੇ ਇੱਕ ਮਰੀਜ਼ ਦਾ ਆਪ੍ਰੇਸ਼ਨ ਕਰਨ ਵਿੱਚ ਮੁਸ਼ਕਲ ਆਈ, ਉਥੇ ਹੀ ਇਸ ਘਟਨਾ ਨਾਲ ਵੱਡੀ ਲਾਪਰਵਾਹੀ ਵੀ ਸਾਮਣੇ ਆਈ। ਇਸ ਸਮੇਂ ਦੌਰਾਨ ਵੈਂਟੀਲੇਟਰ ਨੇ ਵੀ ਕੰਮ ਕਰਨਾ ਬੰਦ ਕਰ ਦਿੱਤਾ। ਇਸ ਤੋਂ ਬਾਅਦ ਗੁੱਸੇ ਵਿੱਚ ਆਏ ਸਟਾਫ ਨੇ ਇਸਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ। ਇਸ ਦੌਰਾਨ ਡਾਕਟਰਾਂ ਦਾ ਸਵਾਲ ਸੀ ਕਿ ਜੇਕਰ ਮਰੀਜ਼ ਦੀ ਅਜਿਹੀ ਸਥਿਤੀ ਵਿੱਚ ਮੌਤ ਹੋ ਜਾਂਦੀ ਹੈ, ਤਾਂ ਇਸਦਾ ਜ਼ਿੰਮੇਵਾਰ ਕੌਣ ਹੁੰਦਾ ?

ਪਹਿਲਾਂ ਵੀ ਕਈ ਵਾਰ ਅਜਿਹਾ ਹੋਇਆ

ਵਾਇਰਲ ਵੀਡੀਓ ਵਿੱਚ ਇੱਕ ਡਾਕਟਰ ਕਹਿ ਰਿਹਾ ਹੈ ਕਿ ਰਾਜਿੰਦਰਾ ਹਸਪਤਾਲ ਦੀ ਮੁੱਖ ਐਮਰਜੈਂਸੀ ਦੀ ਬਿਜਲੀ ਆਨ-ਆਫ ਹੋ ਰਹੀ ਸੀ। ਉਹਨਾਂ ਨੇ ਦਾਅਵਾ ਕੀਤਾ ਕਿ ਬਿਜਲੀ 15 ਮਿੰਟ ਬੰਦ ਰਹੀ। ਵੈਂਟੀਲੇਟਰ ਬੰਦ ਹੋ ਗਿਆ। ਕੈਂਸਰ ਦੇ ਮਰੀਜ਼ ਦੀ ਸਰਜਰੀ ਹੋ ਰਹੀ ਸੀ। ਅਜਿਹੀ ਸਥਿਤੀ ਵਿੱਚ ਜੇਕਰ ਮਰੀਜ਼ ਨੂੰ ਕੁਝ ਹੋ ਜਾਂਦਾ ਤਾਂ ਕੌਣ ਜ਼ਿੰਮੇਵਾਰ ਹੁੰਦਾ ? ਵੀਡੀਓ ਵਿੱਚ ਪੂਰਾ ਸਟਾਫ ਵੀ ਦਿਖਾਈ ਦੇ ਰਿਹਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਇਹ ਪਹਿਲਾ ਮਾਮਲਾ ਨਹੀਂ ਹੈ। ਇਸ ਤਰ੍ਹਾਂ ਪਹਿਲਾਂ ਵੀ ਬਿਜਲੀ ਬੰਦ ਹੋ ਚੁੱਕੀ ਹੈ। ਐਮਰਜੈਂਸੀ ਹਾਟਲਾਈਨ ਨਾਲ ਇੱਕ ਕਨੈਕਸ਼ਨ ਹੋਣਾ ਚਾਹੀਦਾ ਹੈ, ਪਰ ਅਜਿਹਾ ਨਹੀਂ ਹੈ। ਹਸਪਤਾਲ ਪ੍ਰਬੰਧਨ ਇਸ ਬਾਰੇ ਕੁੱਝ ਵੀ ਕਹਿਣ ਤੋਂ ਬਚ ਰਿਹਾ ਹੈ। 

ਸੀਨੀਅਰ ਡਿਪਟੀ ਮੇਅਰ ਨੇ ਜਾਂਚ ਦੀ ਗੱਲ ਆਖੀ

ਪਟਿਆਲਾ ਦੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਨੇ ਕਿਹਾ ਕਿ ਉਨ੍ਹਾਂ ਨੂੰ ਹੁਣੇ ਇਸ ਬਾਰੇ ਪਤਾ ਲੱਗਾ ਹੈ। ਜੇਕਰ ਅਜਿਹੀ ਸਥਿਤੀ ਪੈਦਾ ਹੋਈ ਹੈ ਤਾਂ ਇਸਦਾ ਹੱਲ ਕੱਢਿਆ ਜਾਵੇਗਾ। ਸਾਡੀ ਕੋਸ਼ਿਸ਼ ਹੋਵੇਗੀ ਕਿ ਭਵਿੱਖ ਵਿੱਚ ਲੋਕਾਂ ਨੂੰ ਅਜਿਹੀਆਂ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਨੇ ਕਿਹਾ ਕਿ ਹੁਣੇ ਜਾ ਕੇ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ। 

ਇਹ ਵੀ ਪੜ੍ਹੋ