Ludhiana: ਨਿਗਮ ਦਫ਼ਤਰ ਨੂੰ ਤਾਲਾ ਲਗਾਉਣ ਦੇ ਮਾਮਲੇ ਵਿੱਚ ਸਾਂਸਦ ਬਿੱਟੂ ਸਣੇ ਸੈਂਕੜੇ ਕਾਂਗਰਸੀਆਂ ਨੇ ਦਿੱਤੀ ਗ੍ਰਿਫ਼ਤਾਰੀ

Ludhiana:  4 ਦਿਨ ਪਹਿਲਾਂ ਬਿੱਟੂ ਨੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਕੇ ਸੀਨੀਅਰ ਆਗੂਆਂ ਸਮੇਤ ਗ੍ਰਿਫਤਾਰੀ ਦੇਣ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਅੱਜ ਸਵੇਰੇ ਤੋਂ ਹੀ ਡੀ.ਸੀ. ਦਫਤਰ ਅੱਗੇ ਕਾਂਗਰਸੀ ਵਰਕਰ ਇਕੱਠੇ ਹੋਣੇ ਸ਼ੁਰੂ ਹੋ ਗਏ ਸੀ।

Share:

Ludhiana: ਲੁਧਿਆਣਾ ਨਿਗਮ ਦਫ਼ਤਰ ਜੋਨ-ਏ ਨੂੰ ਤਾਲਾ ਲਗਾਉਣ ਦੇ ਮਾਮਲੇ ਵਿੱਚ ਅੱਜ ਡੀ.ਸੀ. ਦਫਤਰ ਅੱਗੇ ਹਾਈ ਵੋਲਟੇਜ ਡਰਾਮੇ ਤੋਂ ਬਾਅਦ ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਜ਼ਿਲ੍ਹਾ ਕਾਂਗਰਸ ਪ੍ਰਧਾਨ ਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਤੋਂ ਪਹਿਲਾਂ ਪੁਲਿਸ ਨੇ ਸਾਰੇ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ ਸੀ। ਬਿੱਟੂ-ਆਸ਼ੂ ਸਮੇਤ 60 ਕਾਂਗਰਸੀ ਵਰਕਰਾਂ ਤੇ ਇਸ ਮਾਮਲੇ ਵਿੱਚ ਐਫ.ਆਈ.ਆਰ ਦਰਜ਼ ਕੀਤੀ ਗਈ ਸੀ। 4 ਦਿਨ ਪਹਿਲਾਂ ਬਿੱਟੂ ਨੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਕੇ ਸੀਨੀਅਰ ਆਗੂਆਂ ਸਮੇਤ ਗ੍ਰਿਫਤਾਰੀ ਦੇਣ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਅੱਜ ਸਵੇਰੇ ਤੋਂ ਹੀ ਡੀ.ਸੀ. ਦਫਤਰ ਅੱਗੇ ਕਾਂਗਰਸੀ ਵਰਕਰ ਇਕੱਠੇ ਹੋਣੇ ਸ਼ੁਰੂ ਹੋ ਗਏ ਸੀ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਡੀਸੀ ਦਫ਼ਤਰ ਦੇ ਬਾਹਰ ਕਾਫੀ ਹੰਗਾਮਾ ਕੀਤਾ।

ਜ਼ਾਲਮ ਸਰਕਾਰ ਦੇ ਜ਼ੁਲਮਾਂ ​​ਤੋਂ ਡਰਨ ਵਾਲੀ ਨਹੀਂ ਕਾਂਗਰਸ: ਬਿੱਟੂ

ਵੱਡੀ ਗਿਣਤੀ ਵਿੱਚ ਸਮਰਥਕ ਡੀਸੀ ਦਫ਼ਤਰ ਦੇ ਬਾਹਰ ਪਹੁੰਚੇ ਤਾਂ ਉਨ੍ਹਾਂ ਨਾਲ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਮੌਜੂਦ ਹਨ। ਤਣਾਅਪੂਰਨ ਮਾਹੌਲ ਨੂੰ ਦੇਖਦੇ ਹੋਏ ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਰੋਜ਼ ਗਾਰਡਨ ਨੇੜੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਸਰਕਾਰੀ ਰਿਹਾਇਸ਼ ’ਤੇ ਪੁਲਿਸ ਵੱਲੋਂ ਸਾਰੇ ਆਗੂਆਂ ਨੂੰ ਨਿਗਰਾਨੀ ਹੇਠ ਰੱਖਿਆ ਗਿਆ ਸੀ। ਸੈਂਕੜੇ ਕਾਂਗਰਸੀ ਵਰਕਰ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਇਕੱਠੇ ਹੋ ਗਏ ਅਤੇ ਆਪਣੇ ਆਗੂਆਂ ਦੇ ਆਉਣ ਦਾ ਇੰਤਜ਼ਾਰ ਕਰਨ ਲੱਗੇ। ਡੀਸੀ ਦਫਤਰ ਪਹੁੰਚੇ ਬਿੱਟੂ ਨੇ ਕਿਹਾ ਕਿ 'ਆਪ' ਸਰਕਾਰ ਕਾਂਗਰਸ ਨੂੰ ਦਬਾਉਣਾ ਚਾਹੁੰਦੀ ਹੈ, ਪਰ ਕਾਂਗਰਸ ਜ਼ਾਲਮ ਸਰਕਾਰ ਦੇ ਜ਼ੁਲਮਾਂ ​​ਤੋਂ ਡਰਨ ਵਾਲੀ ਨਹੀਂ ਹੈ। ਜੇਕਰ ਸਰਕਾਰ ਝੂਠੇ ਪਰਚੇ ਦੇ ਕੇ ਉਸ ਨੂੰ ਜੇਲ੍ਹ ਭੇਜਣਾ ਚਾਹੁੰਦੀ ਹੈ ਤਾਂ ਉਹ ਡਰਨ ਵਾਲੀ ਨਹੀਂ। ਬਿੱਟੂ ਅਨੁਸਾਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਬਕ ਸਿਖਾਉਣਗੇ।
  

ਇਹ ਵੀ ਪੜ੍ਹੋ