Canada: Study Visa 'ਤੇ ਪੜਨ ਜਾਣ ਦੇ ਚਾਹਵਾਨ ਹੋ ਤਾਂ ਪਹਿਲਾਂ ਪੜ੍ਹ ਲਓ ਇਹ ਜ਼ਰੂਰੀ ਖ਼ਬਰ

ਕੈਨੇਡਾ ਸਟਡੀ ਵੀਜ਼ਾ ਤੇ ਪੜਨ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਭਾਰੀ ਕਮੀ ਆਈ ਹੈ। ਹਰ ਸਾਲ ਭਾਰਤੀ ਖਾਸ ਤੌਰ ਤੇ ਪੰਜਾਬੀ ਵਿਦਿਆਰਥੀ ਵੱਡੀ ਗਿਣਤੀ ਵਿੱਚ ਕੈਨੇਡਾ ਪੜਨ ਜਾਉਂਦੇ ਹਨ, ਪਰ ਹੁਣ ਇਹ ਰੁਝਾਨ ਘੱਟ ਗਿਆ ਹੈ।

Share:

Big Update on Canadian Study Visa: ਜੇਕਰ ਤੁਸੀਂ ਵੀ ਕੈਨੇਡਾ ਵਿੱਚ ਸਟਡੀ ਵੀਜ਼ਾ ਤੇ ਪੜਨ ਜਾਉਣਾ ਚਾਹੁੰਦੇ ਹੋਂ ਤਾਂ ਇਹ ਖਬਰ ਤੁਹਾਡੇ ਲਈ ਹੈ। ਕੈਨੇਡਾ ਸਟਡੀ ਵੀਜ਼ਾ ਤੇ ਪੜਨ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਭਾਰੀ ਕਮੀ ਆਈ ਹੈ। ਹਰ ਸਾਲ ਭਾਰਤੀ ਖਾਸ ਤੌਰ ਤੇ ਪੰਜਾਬੀ ਵਿਦਿਆਰਥੀ ਵੱਡੀ ਗਿਣਤੀ ਵਿੱਚ ਕੈਨੇਡਾ ਪੜਨ ਜਾਉਂਦੇ ਹਨ, ਪਰ ਹੁਣ ਇਹ ਰੁਝਾਨ ਘੱਟ ਗਿਆ ਹੈ। ਕੈਨੇਡਾ ਪੜ੍ਹਨ ਜਾਣ ਵਾਲੇ ਦੀ ਗਿਣਤੀ ਵਿੱਚ 86% ਦੀ ਕਮੀ ਆਈ ਹੈ। ਇਹ ਜਾਣਕਾਰੀ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਨੇ ਦਿੱਤੀ ਹੈ। ਇਸਦੇ ਪਿੱਛੇ ਵਡਾ ਕਾਰਨ ਦੱਸਿਆ ਜਾ ਰਿਹਾ ਹੈ ਕਿ ਦੋਵਾਂ ਦੇਸਾਂ ਵਿੱਚ ਤਣਾਅ ਚੱਲ ਰਿਹਾ ਹੈ।

ਨਿੱਝਰ ਦੇ ਕਤਲ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧ ਠੀਕ ਨਹੀਂ

ਦਰਅਸਲ ਪਿਛਲੇ ਸਾਲ ਜੂਨ 'ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਕੈਨੇਡਾ ਅਤੇ ਭਾਰਤ ਦੇ ਸਬੰਧ ਠੀਕ ਨਹੀਂ ਹਨ। ਇਹ ਵੀ ਵਿਦਿਆਰਥੀਆਂ ਦੀ ਘਟਦੀ ਗਿਣਤੀ ਦਾ ਕਾਰਨ ਹੈ। ਪਿਛਲੇ ਸਾਲ ਜੁਲਾਈ ਤੋਂ ਸਤੰਬਰ ਦਰਮਿਆਨ 1 ਲੱਖ 8 ਹਜ਼ਾਰ ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਸਟੱਡੀ ਵੀਜ਼ਾ ਦਿੱਤੇ ਗਏ ਸਨ। ਨਾਲ ਹੀ ਅਕਤੂਬਰ ਤੋਂ ਦਸੰਬਰ ਦਰਮਿਆਨ ਸਿਰਫ਼ 14,910 ਭਾਰਤੀ ਵਿਦਿਆਰਥੀਆਂ ਨੇ ਹੀ ਸਟੱਡੀ ਵੀਜ਼ਾ ਲਈ ਅਪਲਾਈ ਕੀਤਾ। 

ਕੀ ਆਉਣ ਵਾਲੇ ਸਮੇਂ ਵਿੱਚ ਵੱਧ ਸਕਦੀ ਹੈ ਗਿਣਤੀ?

ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਕੈਨੇਡਾ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਜਾਰੀ ਕੀਤੇ ਜਾਣ ਵਾਲੇ ਸਟੱਡੀ ਪਰਮਿਟਾਂ ਦੀ ਗਿਣਤੀ ਵਿੱਚ ਭਾਰੀ ਗਿਰਾਵਟ ਆਈ ਹੈ। 2023 ਦੀ ਆਖਰੀ ਤਿਮਾਹੀ 'ਚ ਇਹ ਗਿਰਾਵਟ 86 ਫੀਸਦੀ ਤੱਕ ਪਹੁੰਚ ਗਈ। ਕੈਨੇਡਾ 'ਚ ਸਿੱਖ ਅੱਤਵਾਦੀ ਦੇ ਮਾਰੇ ਜਾਣ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਕੂਟਨੀਤਕ ਵਿਵਾਦ ਕਾਰਨ ਘੱਟ ਭਾਰਤੀ ਵਿਦਿਆਰਥੀਆਂ ਨੇ ਅਪਲਾਈ ਕੀਤਾ ਹੈ। ਫਿਲਹਾਲ ਇਹ ਗਿਣਤੀ ਜਲਦੀ ਹੀ ਵਧਣ ਦੀ ਕੋਈ ਸੰਭਾਵਨਾ ਨਹੀਂ ਹੈ। 18 ਸਤੰਬਰ 2023 ਨੂੰ ਕੈਨੇਡਾ ਨੇ ਭਾਰਤ 'ਤੇ ਅੱਤਵਾਦੀ ਨਿੱਝਰ ਨੂੰ ਮਾਰਨ ਦਾ ਦੋਸ਼ ਲਗਾਇਆ ਸੀ। ਭਾਰਤ ਨੇ ਦੋਸ਼ਾਂ ਨੂੰ ਰੱਦ ਕਰਦਿਆਂ 41 ਕੈਨੇਡੀਅਨ ਡਿਪਲੋਮੈਟਾਂ ਨੂੰ ਵਾਪਸ ਜਾਣ ਲਈ ਕਿਹਾ ਸੀ।

ਆਖਿਰ ਕਿਉਂ ਘੱਟ ਰਹੀ ਭਾਰਤੀ ਵਿਦਿਆਰਥੀਆਂ ਦੀ ਗਿਣਤੀ?

20 ਅਕਤੂਬਰ ਨੂੰ ਕੈਨੇਡਾ ਨੇ ਭਾਰਤ ਤੋਂ ਆਪਣੇ 62 ਡਿਪਲੋਮੈਟਾਂ ਵਿੱਚੋਂ 41 ਨੂੰ ਹਟਾ ਦਿੱਤਾ ਸੀ। ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਭਾਰਤ ਨਾਲ ਸਾਡੇ ਸਬੰਧ ਪ੍ਰਭਾਵਿਤ ਹੋਏ ਹਨ ਅਤੇ ਇਸ ਕਾਰਨ ਨਵੀਆਂ ਅਰਜ਼ੀਆਂ ਨੂੰ ਮਨਜ਼ੂਰੀ ਦੇਣ ਦੀ ਸਾਡੀ ਸਮਰੱਥਾ ਵੀ ਅੱਧੀ ਰਹਿ ਗਈ ਹੈ। ਹੁਣ ਭਾਰਤ ਵਿੱਚ ਸਿਰਫ਼ 21 ਕੈਨੇਡੀਅਨ ਅਧਿਕਾਰੀ ਕੰਮ ਕਰ ਰਹੇ ਹਨ। ਕੈਨੇਡਾ ਵਿੱਚ ਭਾਰਤ ਦਾ ਸਟਾਫ਼ ਪਹਿਲਾਂ ਹੀ ਘੱਟ ਸੀ। ਡਿਪਲੋਮੈਟਾਂ ਦੀ ਘਾਟ ਕਾਰਨ ਵਿਦਿਆਰਥੀਆਂ ਨੂੰ ਕੈਨੇਡਾ ਵਿੱਚ ਪੜ੍ਹਾਈ ਸਬੰਧੀ ਬਹੁਤ ਸਾਰੀਆਂ ਜਾਣਕਾਰੀਆਂ ਨਹੀਂ ਮਿਲ ਸਕੀਆਂ।

ਇਹ ਵੀ ਪੜ੍ਹੋ