Gurdaspur 'ਚ ਫੜੀ ਗਈ ਨਜਾਇਜ਼ ਸ਼ਰਾਬ, ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਤਸਕਰ ਫਰਾਰ

ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਭਵਿੱਖ ਵਿੱਚ ਵੀ ਇਸ ਖੇਤਰ ਵਿੱਚ ਇਸੇ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ। ਜੇਕਰ ਕੋਈ ਤਸਕਰ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

Share:

Punjab News: ਸੰਗਰੂਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਤੋਂ ਬਾਅਦ ਗੁਰਦਾਸਪੁਰ ਦਾ ਆਬਕਾਰੀ ਵਿਭਾਗ ਨੀਂਦ ਤੋਂ ਜਾਗ ਗਿਆ ਹੈ। ਸ਼ਨੀਵਾਰ ਰਾਤ ਨੂੰ ਆਬਕਾਰੀ ਵਿਭਾਗ ਨੇ ਪੁਲਿਸ ਨਾਲ ਮਿਲ ਕੇ ਬਿਆਸ ਦਰਿਆ ਦੇ ਕੰਢੇ ਸਥਿਤ ਪਿੰਡ ਮੋਚਪੁਰ ਅਤੇ ਬੁੱਢਾ ਬੱਲ 'ਚ ਛਾਪੇਮਾਰੀ ਕੀਤੀ ਅਤੇ ਤਲਾਸ਼ੀ ਮੁਹਿੰਮ ਚਲਾਈ। ਮੌਕੇ ਤੋਂ ਵੱਡੀ ਮਾਤਰਾ 'ਚ ਲਾਹਣ, ਪਲਾਸਟਿਕ ਦੇ ਡੱਬੇ ਅਤੇ ਹੋਰ ਸਾਮਾਨ ਬਰਾਮਦ ਹੋਇਆ ਹੈ। ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਪੁਲਿਸ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਤਸਕਰ ਫਰਾਰ ਹੋ ਗਏ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮੋਚਪੁਰ ਅਤੇ ਬੁੱਢਾ ਬੱਲ ਨੇੜੇ ਬਿਆਸ ਦਰਿਆ ਦੇ ਕੰਢੇ ਛਾਪੇਮਾਰੀ

ਸਹਾਇਕ ਕਮਿਸ਼ਨਰ ਗੁਰਦਾਸਪੁਰ ਹਨੂਵੰਤ ਸਿੰਘ ਦੀ ਅਗਵਾਈ ਹੇਠ ਆਬਕਾਰੀ ਵਿਭਾਗ ਦੀ ਟੀਮ ਨੇ ਪਿੰਡ ਮੋਚਪੁਰ ਅਤੇ ਬੁੱਢਾ ਬੱਲ ਨੇੜੇ ਬਿਆਸ ਦਰਿਆ ਦੇ ਕੰਢੇ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਵੱਡੀ ਮਾਤਰਾ 'ਚ ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਹਾਲਾਂਕਿ ਪੁਲਿਸ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਤਸਕਰ ਫ਼ਰਾਰ ਹੋ ਗਏ ਸਨ। ਇਸ ਕਾਰਵਾਈ ਦੌਰਾਨ ਡੀਐੱਸਪੀ ਰਾਜਬੀਰ ਸਿੰਘ ਅਤੇ ਥਾਣਾ ਭੈਣੀ ਮੀਆਂ ਖਾਂ ਦੀ ਐੱਸਐੱਚਓ ਸੁਮਨਪ੍ਰੀਤ ਕੌਰ ਵੀ ਮੌਜੂਦ ਸਨ। ਦੂਜੇ ਪਾਸੇ ਪੁਲਿਸ ਨੇ ਅਣਪਛਾਤੇ ਤਸਕਰਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਛਾਪੇਮਾਰੀ ਦੇ ਦੌਰਾਨ ਪੁਲਿਸ ਅਧਿਕਾਰੀ
ਛਾਪੇਮਾਰੀ ਦੇ ਦੌਰਾਨ ਪੁਲਿਸ ਅਧਿਕਾਰੀ

62 ਹਜਾਰ ਕਿੱਲੋਂ ਲਾਹਣ ਅਤੇ 30 ਲੀਟਰ ਨਾਜਾਇਜ਼ ਸ਼ਰਾਬ ਬਰਾਮਦ

ਸਹਾਇਕ ਕਮਿਸ਼ਨਰ ਹਨੂਵੰਤ ਸਿੰਘ ਨੇ ਦੱਸਿਆ ਕਿ ਨਸ਼ੇ ਕਾਰਨ ਬਦਨਾਮ ਹੋ ਚੁੱਕੇ ਪਿੰਡ ਮੋਚਪੁਰ ਦੇ ਨਾਲ-ਨਾਲ ਬੁੱਢਾ ਬੱਲ ਨੇੜੇ ਦਰਿਆ ਕੰਢੇ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ 70 ਤਰਪਾਲਾਂ ਬਰਾਮਦ ਹੋਈਆਂ। ਜਿਸ ਵਿਚ ਪਲਾਸਟਿਕ ਦੇ ਦਸ ਡੱਬਿਆਂ ਵਿਚੋਂ ਕਰੀਬ 62 ਹਜ਼ਾਰ ਕਿਲੋਗ੍ਰਾਮ ਸ਼ਰਾਬ ਅਤੇ 30 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਬਰਾਮਦ ਹੋਈ ਸ਼ਰਾਬ ਨੂੰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ ਹੈ। ਜਦਕਿ ਅਣਪਛਾਤੇ ਤਸਕਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ