ਕਿਸਾਨ ਆਗੂ ਭਾਨਾ ਸਿੱਧੂ ਦੇ ਹੱਕ 'ਚ ਅੱਜ CM ਹਾਊਸ ਦਾ ਕਰਨਗੇ ਘਿਰਾਓ, ਪੁਲਿਸ ਨੇ ਆਗੂਆਂ ਤੇ ਨੌਜਵਾਨਾਂ ਨੂੰ ਕੀਤਾ ਨਜ਼ਰਬੰਦ

ਇਸ ਦੇ ਨਾਲ ਹੀ ਸੰਸਦ ਮੈਂਬਰ Simranjit Singh Mann ਨੇ ਵੀ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਪੱਤਰ ਲਿਖ ਕੇ 1 ਫਰਵਰੀ ਨੂੰ ਆਪਣੇ ਨਾਲ ਵਾਪਰੀ ਘਟਨਾ ਦੀ ਸ਼ਿਕਾਇਤ ਕੀਤੀ ਹੈ। ਸੰਸਦ ਮੈਂਬਰ ਦਾ ਕਹਿਣਾ ਹੈ ਕਿ 1 ਫਰਵਰੀ ਨੂੰ ਭਾਨਾ ਸਿੱਧੂ ਦੇ ਹੱਕ ਵਿੱਚ ਫਤਿਹਗੜ੍ਹ ਸਾਹਿਬ ਵਿੱਚ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾਣਾ ਸੀ ਪਰ ਇਸ ਤੋਂ ਪਹਿਲਾਂ ਉਸ ਨੂੰ ਨਜ਼ਰਬੰਦ ਕਰ ਦਿੱਤਾ ਗਿਆ।

Share:

ਹਾਈਲਾਈਟਸ

  • ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਆਗੂ ਸੁਰਜੀਤ ਸਿੰਘ ਫੂਲ ਨੇ ਇੱਕ ਵੀਡੀਓ ਜਾਰੀ ਕਰਕੇ ਨੌਜਵਾਨਾਂ ਨੂੰ ਟੁਕੜਿਆਂ ਵਿੱਚ ਮੁੱਖ ਮੰਤਰੀ ਨਿਵਾਸ ਦੇ ਬਾਹਰ ਪਹੁੰਚਣ ਦੀ ਅਪੀਲ ਕੀਤੀ ਹੈ

Punjab News: ਯੂਟਿਊਬ ਬਲਾਗਰ ਭਾਨਾ ਸਿੱਧੂ ਦੇ ਹੱਕ ਵਿੱਚ ਕਿਸਾਨ ਜਥੇਬੰਦੀਆਂ ਅੱਜ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੀਆਂ ਹਨ। ਜਿਸਦੇ ਚਲਦੇ ਪੰਜਾਬ ਦੇ ਸੰਗਰੂਰ ਵਿੱਚ ਸ਼ਨੀਵਾਰ ਸਵੇਰੇ ਕਿਸਾਨ ਆਗੂਆਂ ਅਤੇ ਨੌਜਵਾਨਾਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਪੁਲਿਸ ਸਵੇਰੇ ਹੀ ਕਿਸਾਨ ਆਗੂਆਂ ਦੇ ਘਰ ਪਹੁੰਚ ਗਈ। ਇੱਥੇ ਇਹ ਵੀ ਦੱਸਣਯੋਗ ਹੈ ਕਿ 1 ਫਰਵਰੀ ਨੂੰ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਜੀਤ ਸਿੰਘ ਮਾਨ ਨੂੰ ਵੀ ਪੁਲਿਸ ਨੇ ਨਜ਼ਰਬੰਦ ਕਰ ਦਿੱਤਾ ਗਿਆ ਸੀ ਜਿਸ ਦਾ ਵਿਰੋਧੀ ਪਾਰਟੀਆਂ ਨੇ ਵੀ ਖੁੱਲ੍ਹ ਕੇ ਵਿਰੋਧ ਕੀਤਾ ਸੀ।

ਕਿਸਾਨ ਆਗੂਆ ਭਾਨੇ ਸਿੱਧੂ ਦੇ ਹੱਕ ਵਿੱਚ

ਕਿਸਾਨ ਆਗੂਆਂ ਨੇ ਭਾਨਾ ਸਿੱਧੂ ਦੇ ਹੱਕ ਵਿੱਚ ਲੜਨ ਦਾ ਐਲਾਨ ਕੀਤਾ ਸੀ ਜਿਸ ਤਹਿਤ ਅੱਜ ਸੰਗਰੂਰ ਵਿੱਚ 15 ਦੇ ਕਰੀਬ ਕਿਸਾਨ ਜਥੇਬੰਦੀਆਂ ਮੁੱਖ ਮੰਤਰੀ ਹਾਊਸ ਪਹੁੰਚਣ ਜਾ ਰਹੀਆਂ ਹਨ। ਜਿਸ ਵਿੱਚ ਨੌਜਵਾਨ ਕਿਸਾਨ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਹਨ ਪਰ ਸਵੇਰ ਤੋਂ ਹੀ ਪੁਲਿਸ ਨੇ ਸੰਗਰੂਰ ਦੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਘਰਾਂ ਵਿੱਚ ਹੀ ਬੰਦ ਕਰ ਦਿੱਤਾ ਹੈ।

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਸੁਰਜੀਤ ਸਿੰਘ ਦੀ ਨੌਜਵਾਨਾਂ ਨੂੰ ਅਪੀਲ

ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਆਗੂ ਸੁਰਜੀਤ ਸਿੰਘ ਫੂਲ ਨੇ ਇੱਕ ਵੀਡੀਓ ਜਾਰੀ ਕਰਕੇ ਨੌਜਵਾਨਾਂ ਨੂੰ ਟੁਕੜਿਆਂ ਵਿੱਚ ਮੁੱਖ ਮੰਤਰੀ ਨਿਵਾਸ ਦੇ ਬਾਹਰ ਪਹੁੰਚਣ ਦੀ ਅਪੀਲ ਕੀਤੀ ਹੈ। ਸੁਰਜੀਤ ਫੂਲ ਦਾ ਕਹਿਣਾ ਹੈ ਕਿ ਪੁਲਿਸ ਸਵੇਰ ਤੋਂ ਹੀ ਕਿਸਾਨ ਆਗੂਆਂ ਦੀ ਭਾਲ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਜਾ ਰਿਹਾ ਹੈ। ਜਦੋਂਕਿ ਸੀਐਮ ਖੁਦ ਕਹਿੰਦੇ ਹਨ ਕਿ ਸਕੱਤਰੇਤ ਜਾਂ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕਰਨ ਤੋਂ ਪਹਿਲਾਂ ਉਨ੍ਹਾਂ ਦੇ ਘਰ ਦੇ ਬਾਹਰ ਆ ਜਾਓ।

 

ਇਹ ਵੀ ਪੜ੍ਹੋ