ਕਿਸਾਨਾਂ ਦੇ ਹੱਕ 'ਚ ਨਿੱਤਰੇ ਨਵਜੋਤ ਸਿੱਧੂ, ਪਟਿਆਲਾ 'ਚ ਦੁਪਹਿਰ 12 ਵਜੇ ਕਰਨਗੇ ਪ੍ਰੈਸ ਕਾਨਫਰੰਸ

ਇਸ ਗੱਲ ਦੀ ਜਾਣਕਾਰੀ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਐਕਸ ਤੇ ਦਿੱਤੀ। ਉਨ੍ਹਾਂ ਦੱਸਿਆ ਹੈ ਕਿ ਉਹ ਕਿਸਾਨਾਂ ਦੇ ਹੱਕ ਵਿੱਚ ਇਹ ਪ੍ਰੈਸ ਕਾਨਫਰੰਸ ਕਰ ਰਹੇ ਹਨ।

Share:

Punjab News: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਿਸਾਨਾਂ ਦੇ ਹੱਕ ਵਿੱਚ ਅੱਜ ਪਟਿਆਲਾ ਵਿਖੇ ਪ੍ਰੈਸ ਕਾਨਫਰੰਸ ਕਰਨ ਜਾ ਰਹੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਕਿਸਾਨਾਂ ਦੇ ਹੱਕ 'ਚ ਬਿਆਨ ਜਾਰੀ ਕੀਤਾ ਸੀ ਪਰ ਇਸ 'ਚ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਸੀ ਅਤੇ ਹਰਿਆਣਾ ਪੁਲਿਸ ਖਿਲਾਫ ਕਾਰਵਾਈ ਦੀ ਮੰਗ ਕੀਤੀ ਸੀ। ਨਵਜੋਤ ਸਿੰਘ ਸਿੱਧੂ ਅੱਜ ਦੁਪਹਿਰ 12 ਵਜੇ ਦੇ ਕਰੀਬ ਆਪਣੇ ਘਰ ਪਟਿਆਲਾ ਵਿਖੇ ਮੀਡੀਆ ਨਾਲ ਮੁਲਾਕਾਤ ਕਰਨਗੇ।

ਪਹਿਲਾਂ ਸੀਐਮ ਮਾਨ 'ਤੇ ਸਾਧਿਆ ਸੀ ਨਿਸ਼ਾਨਾ

ਨਵਜੋਤ ਸਿੰਘ ਸਿੱਧੂ ਨੇ ਹਾਲ ਹੀ 'ਚ ਸੋਸ਼ਲ ਮੀਡੀਆ ਐਕਸ 'ਤੇ ਦੋ ਪੋਸਟਾਂ ਸ਼ੇਅਰ ਕੀਤੀਆਂ ਸਨ। ਜਿਸ ਵਿੱਚ ਹਰਿਆਣਾ ਪੁਲਿਸ ਅਤੇ ਨੀਮ ਫੌਜੀ ਬਲਾਂ ਵੱਲੋਂ ਕਿਸਾਨਾਂ 'ਤੇ ਕੀਤੀ ਗੋਲਾਬਾਰੀ ਅਤੇ ਗੋਲੀਬਾਰੀ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਗਿਆ। ਨਵਜੋਤ ਸਿੱਧੂ ਨੇ ਪੋਸਟ ਸ਼ੇਅਰ ਕਰਕੇ ਕਿਹਾ ਸੀ ਕਿ ਕਾਇਰਤਾ ਦੀ ਸਜ਼ਾ ਸਿਆਸੀ ਮੌਤ ਹੈ।

ਉਹ (ਹਰਿਆਣਾ ਪੁਲਿਸ ਅਤੇ ਅਰਧ ਸੈਨਿਕ ਬਲ) ਸਾਡੇ ਖੇਤਰੀ ਅਧਿਕਾਰ ਖੇਤਰ ਵਿੱਚ ਕਿਸਾਨਾਂ 'ਤੇ ਗੋਲੀਬਾਰੀ ਕਰ ਰਹੇ ਹਨ। ਰਿਮੋਟ ਕੰਟਰੋਲ ਮੁੱਖ ਮੰਤਰੀ/ਗ੍ਰਹਿ ਮੰਤਰੀ ਭਗਵੰਤ ਮਾਨ ਮੂਕ ਦਰਸ਼ਕ ਬਣੇ ਹੋਏ ਹਨ। ਇਹ ਬਹੁਤ ਸ਼ਰਮ ਦੀ ਗੱਲ ਹੈ।

ਇਹ ਵੀ ਪੜ੍ਹੋ