ਕਿਸਾਨਾਂ ਦੇ ਹੱਕ 'ਚ Punjab Congress ਅੱਜ ਕੱਢਗੀ ਸੂਬੇ ਵਿੱਚ ਟਰੈਕਟਰ ਮਾਰਚ, Raja Waring ਕਰਨਗੇ ਅਗਵਾਈ

ਜ਼ਿਲ੍ਹਿਆਂ ਵਿੱਚ ਟਰੈਕਟਰ ਮਾਰਚ ਨੂੰ ਸਫ਼ਲ ਬਣਾਉਣ ਦੀ ਜ਼ਿੰਮੇਵਾਰੀ ਸਥਾਨਕ ਆਗੂਆਂ ’ਤੇ ਹੋਵੇਗੀ। ਹਾਲਾਂਕਿ ਕਾਂਗਰਸ ਦਾ ਦਾਅਵਾ ਹੈ ਕਿ ਇਸ ਮਾਰਚ ਨਾਲ ਆਮ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ। ਇਹ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਸਹੀ ਢੰਗ ਨਾਲ ਕਰਵਾਇਆ ਜਾਵੇਗਾ।

Share:

Punjab News: ਇੱਕ ਪਾਸੇ ਜਿੱਥੇ ਦਿੱਲੀ ਦੇ ਬਾਰਡਰਾਂ ਤੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ ਉੱਥੇ ਹੀ ਪੰਜਾਬ ਕਾਂਗਰਸ ਸੰਘਰਸ਼ ਦੇ ਰਾਹ ਪਏ ਕਿਸਾਨਾਂ ਦੇ ਹੱਕ ਵਿੱਚ ਨਿੱਤਰ ਆਈ ਹੈ। ਕਾਂਗਰਸ ਵੱਲੋਂ ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨ ਬਚਾਓ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਸ ਦੇ ਨਾਲ ਹੀ ਸ਼ੰਭੂ ਅਤੇ ਖਨੌਰੀ ਸਰਹੱਦ ਵਿੱਚ ਕਿਸਾਨਾਂ ਲਈ ਮੈਡੀਕਲ ਕੈਂਪ ਅਤੇ ਲੰਗਰ ਦਾ ਪ੍ਰਬੰਧ ਕੀਤਾ ਜਾਵੇਗਾ। ਇਹ ਪ੍ਰੋਗਰਾਮ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਹੋਵੇਗਾ।

ਔਖੀ ਘੜੀ ਵਿੱਚ ਅਸੀਂ ਕਿਸਾਨਾਂ ਦੇ ਨਾਲ- ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਨਾਗਰਿਕ ਹੋਣ ਦੇ ਨਾਤੇ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਇਸ ਔਖੀ ਘੜੀ ਵਿੱਚ ਕਿਸਾਨਾਂ ਦੇ ਨਾਲ ਖੜੇ ਹਾਂ। ਉਨ੍ਹਾਂ ਦੱਸਿਆ ਕਿ ਉਹ ਖੁਦ ਜੰਡਿਆਲਾ ਵਿਖੇ ਟਰੈਕਟਰ ਮਾਰਚ ਦੌਰਾਨ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਭਾਵੇਂ ਉਹ ਕਿਸੇ ਸਿਆਸੀ ਜਥੇਬੰਦੀ ਨਾਲ ਜੁੜੇ ਹੋਏ ਹਨ ਪਰ ਉਹ ਕਿਸਾਨਾਂ ਦੇ ਹੱਕ ਵਿੱਚ ਡਟੇ ਰਹਿਣਗੇ। ਇਸ ਤੋਂ ਪਹਿਲਾਂ ਯੂਥ ਕਾਂਗਰਸ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਬਾਈਕ ਰੈਲੀ ਕੱਢੀ ਗਈ। ਇਸ ਵਿੱਚ ਕਈ ਨੌਜਵਾਨ ਆਗੂਆਂ ਨੇ ਸ਼ਮੂਲੀਅਤ ਕੀਤੀ।

ਸੰਘਰਸ਼ ਦੇ ਪਹਿਲੇਂ ਦਿਨ ਤੋਂ ਕਿਸਾਨਾਂ ਦੇ ਨਾਲ ਕਾਂਗਰਸ

ਕਾਂਗਰਸ ਕਿਸਾਨਾਂ ਦੇ ਹੱਕ ਵਿੱਚ ਪਹਿਲੇ ਦਿਨ ਤੋਂ ਹੀ ਕਿਸਾਨ ਅੰਦੋਲਨ ਵਿੱਚ ਲੱਗੀ ਹੋਈ ਹੈ। ਕਾਂਗਰਸ ਨੇ ਕਿਸਾਨਾਂ ਨੂੰ ਕਾਨੂੰਨੀ ਮਾਮਲਿਆਂ ਤੋਂ ਬਚਾਉਣ ਲਈ ਮੁਫਤ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਹੈਲਪਲਾਈਨ ਸ਼ੁਰੂ ਕੀਤੀ ਹੈ। ਕਾਂਗਰਸ ਦਾ ਕਾਨੂੰਨੀ ਸੈੱਲ ਇਹ ਕੰਮ ਦੇਖ ਰਿਹਾ ਹੈ। ਕਾਂਗਰਸ ਪ੍ਰਧਾਨ ਨੇ ਰਾਜਪੁਰਾ ਦੇ ਹਸਪਤਾਲ ਪਹੁੰਚ ਕੇ ਅੱਥਰੂ ਗੈਸ ਦੇ ਗੋਲਿਆਂ ਨਾਲ ਜ਼ਖਮੀ ਕਿਸਾਨਾਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦਾ ਦਰਦ ਜਾਣਿਆ ਅਤੇ ਰਾਹੁਲ ਗਾਂਧੀ ਨਾਲ ਫ਼ੋਨ 'ਤੇ ਗੱਲ ਕੀਤੀ। ਇਸ ਮਾਮਲੇ 'ਚ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਅਤੇ ਪੁਲਿਸ ਅਧਿਕਾਰੀਆਂ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਸਾਰੇ ਜ਼ਿਲਿਆਂ 'ਚ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਦੇ ਨਾਲ ਹੀ ਕਾਂਗਰਸੀ ਵਿਧਾਇਕ ਤੇ ਆਗੂ ਕਿਸਾਨ ਸੰਘਰਸ਼ ਵਿੱਚ ਸ਼ਾਮਲ ਹੋ ਰਹੇ ਹਨ।

ਇਹ ਵੀ ਪੜ੍ਹੋ