ਹੁਸ਼ਿਆਰਪੁਰ 'ਚ ਤੇਜ ਰਫਤਾਰ ਬੱਸ ਨੇ ਦੋ ਭਰਾਵਾਂ ਸਮੇਤ ਲਈ 3 ਦੀ ਜਾਨ, ਡਰਾਈਵਰ ਮੌਕੇ ਤੋਂ ਫਰਾਰ

ਹਾਦਸਾ ਬੱਸ ਡਰਾਈਵਰ ਦੀ ਲਾਪਰਵਾਹੀ ਕਾਰਨ ਵਾਪਰਿਆ। ਜਿਸ 'ਚ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਤਿੰਨੋਂ ਪੰਚਨੰਗਲਾਂ ਦੇ ਰਹਿਣ ਵਾਲੇ ਸਨ ਅਤੇ ਸਵੇਰੇ ਬਲਾਚੌਰ ਜਾ ਰਹੇ ਸਨ।

Share:

ਹੁਸ਼ਿਆਰਪੁਰ ਦੇ ਪਿੰਡ ਪਨਾਮ ਨੇੜੇ ਇੱਕ ਨਿੱਜੀ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਬੱਸ ਦੀ ਲਪੇਟ 'ਚ ਆਉਣ ਨਾਲ ਦੋ ਭਰਾਵਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪਰ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। 

ਓਵਰਟੇਕ ਕਰਦੇ ਸਮੇਂ ਹੋਇਆਂ ਹਾਦਸਾ

ਓਵਰਟੇਕ ਕਰਦੇ ਸਮੇਂ ਇੱਕ ਨਿੱਜੀ ਕੰਪਨੀ ਦੀ ਤੇਜ਼ ਰਫ਼ਤਾਰ ਬੱਸ ਨੇ ਗੜ੍ਹਸ਼ੰਕਰ ਵਾਲੇ ਪਾਸੇ ਤੋਂ ਆ ਰਹੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਵਿੱਚ ਮੋਟਰਸਾਈਕਲ ਸਵਾਰ ਜੋਗਿੰਦਰ ਕੁਮਾਰ ਉਰਫ਼ ਨੀਕੂ, ਰਮਨ ਕੁਮਾਰ ਉਰਫ਼ ਰੌਕੀ (ਦੋਵੇਂ ਅਸਲੀ ਭਰਾ) ਅਤੇ ਹੇਮ ਰਾਜ ਵਾਸੀ ਪੰਚਨੰਗਲਾਂ ਥਾਣਾ ਮਾਹਿਲਪੁਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਸੂਚਨਾ ਮਿਲਦੇ ਹੀ ਪੁਲਿਸ ਚੌਕੀ ਸਮੁੰਦਰਾ ਦੇ ਇੰਚਾਰਜ ਏਐਸਆਈ ਸੁਖਵਿੰਦਰ ਸਿੰਘ ਪੁਲਿਸ ਪਾਰਟੀ ਨਾਲ ਮੌਕੇ ’ਤੇ ਪੁੱਜੇ ਅਤੇ ਤਿੰਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਡਰਾਈਵਰ ਮੌਕੇ ਤੋਂ ਫਰਾਰ

ਏਐਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬੱਸ ਚਾਲਕ ਪ੍ਰੇਮ ਲਾਲ ਵਾਸੀ ਚੱਬੇਵਾਲ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਬੱਸ ਨੂੰ ਪੁਲਿਸ ਨੇ ਆਪਣੇ ਕਬਜੇ ਵਿੱਚ ਲੈ ਲਿਆ ਹੈ ਅਤੇ ਦੋਸ਼ੀ ਬੱਸ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। 

ਇਹ ਵੀ ਪੜ੍ਹੋ