ਜਲੰਧਰ ਵਿੱਚ ਕਿਸਾਨਾਂ ਵੱਲੋਂ ਦਿੱਲੀ-ਜੰਮੂ ਨੈਸ਼ਨਲ ਹਾਈਵੇ (NH-44) ਤੋਂ ਬਾਅਦ ਰੇਲਵੇ ਟਰੈਕ ਕੀਤਾ ਜਾਮ, ਸ਼ਤਾਬਦੀ ਐਕਸਪ੍ਰੈਸ ਫਗਵਾੜਾ ਵਿਖੇ ਰੁੱਕੀ

ਰੇਲਵੇ ਮੁਤਾਬਕ ਇਸ ਟ੍ਰੈਕ 'ਤੇ ਹਰ 24 ਘੰਟਿਆਂ 'ਚ 120 ਟਰੇਨਾਂ ਦੀ ਆਵਾਜਾਈ ਪ੍ਰਭਾਵਿਤ ਹੋਵੇਗੀ, 80 ਟਰੇਨਾਂ ਨੂੰ ਡਾਇਵਰਟ ਕਰਨ ਲਈ ਰੇਲਵੇ ਅਧਿਕਾਰੀਆਂ ਦੀ ਮੀਟਿੰਗ ਸ਼ੁਰੂ

Share:

ਪੰਜਾਬ ਦੇ ਜਲੰਧਰ ਵਿੱਚ ਕਿਸਾਨ ਗੰਨੇ ਦੇ ਰੇਟ ਵਧਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਕਿਸਾਨਾਂ ਵੱਲੋਂ ਦਿੱਲੀ-ਜੰਮੂ ਨੈਸ਼ਨਲ ਹਾਈਵੇ (NH-44) ਤੋਂ ਬਾਅਦ ਰੇਲਵੇ ਟਰੈਕ ਵੀ ਜਾਮ ਕਰ ਦਿੱਤਾ ਗਿਆ ਹੈ। ਉਨ੍ਹਾਂ ਲੁਧਿਆਣਾ ਵੱਲ ਜਾਂਦੇ ਸਮੇਂ ਪੀਏਪੀ ਚੌਕ ਤੋਂ ਕੁਝ ਦੂਰੀ ਤੇ ਧਨੋਵਾਲੀ ਫਾਟਕ ਨੇੜੇ ਰੇਲਵੇ ਟਰੈਕ ਅਤੇ ਨੈਸ਼ਨਲ ਹਾਈਵੇ ਨੂੰ ਬੰਦ ਕਰ ਦਿੱਤਾ ਹੈ।

 

ਸ਼ਤਾਬਦੀ ਐਕਸਪ੍ਰੈਸ ਟ੍ਰੇਨ ਨੂੰ ਫਗਵਾੜਾ ਵਿਖੇ ਰੋਕਿਆ

ਰੇਲਵੇ ਟ੍ਰੈਕ ਬੰਦ ਹੁੰਦੇ ਹੀ ਸ਼ਤਾਬਦੀ ਐਕਸਪ੍ਰੈਸ ਨੂੰ ਕਪੂਰਥਲਾ ਦੇ ਫਗਵਾੜਾ ਵਿਖੇ ਰੋਕ ਦਿੱਤਾ ਗਿਆ। ਇਹ ਪ੍ਰਦਰਸ਼ਨ ਜਲੰਧਰ ਕੈਂਟ ਸਟੇਸ਼ਨ ਨੇੜੇ ਹੋ ਰਿਹਾ ਹੈ। ਇਸ ਲਈ ਆਮਰਪਾਲੀ ਐਕਸਪ੍ਰੈਸ ਨੂੰ ਜਲੰਧਰ ਸਿਟੀ ਸਟੇਸ਼ਨ 'ਤੇ ਰੋਕਿਆ ਜਾਵੇਗਾ। ਰੇਲਵੇ ਮੁਤਾਬਕ ਇਸ ਟ੍ਰੈਕ 'ਤੇ ਹਰ 24 ਘੰਟਿਆਂ '120 ਟਰੇਨਾਂ ਦੀ ਆਵਾਜਾਈ ਪ੍ਰਭਾਵਿਤ ਹੋਵੇਗੀ। ਵੀਰਵਾਰ ਨੂੰ 40 ਟਰੇਨਾਂ ਰਵਾਨਾ ਹੋਈਆਂ ਸਨ, ਹੁਣ 80 ਟਰੇਨਾਂ ਨੂੰ ਡਾਇਵਰਟ ਕਰਨ ਲਈ ਰੇਲਵੇ ਅਧਿਕਾਰੀਆਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ।

 

 

ਹਾਈਵੇਅ 'ਤੇ ਸਰਵਿਸ ਲੇਨ ਰਾਹੀਂ ਆਵਾਜਾਈ ਨੂੰ ਜਾਣ ਦੀ ਛੂਟ

ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਹਾਈਵੇਅ ਜਾਮ ਕਰਕੇ ਲੋਕਾਂ ਨੂੰ ਪ੍ਰੇਸ਼ਾਨ ਨਾ ਕਰਨ ਦੀ ਨਸੀਹਤ ਦਿੱਤੀ ਸੀ। ਹਾਲਾਂਕਿ ਬੈਰੀਕੇਡਿੰਗ ਦੇ ਬਾਵਜੂਦ ਜਲੰਧਰ ਪੁਲਿਸ ਕਿਸਾਨਾਂ ਨੂੰ ਰੋਕ ਨਹੀਂ ਸਕੀ। ਫਿਲਹਾਲ ਹਾਈਵੇਅ 'ਤੇ ਸਰਵਿਸ ਲੇਨ ਰਾਹੀਂ ਆਵਾਜਾਈ ਨੂੰ ਜਾਣ ਦਿੱਤਾ ਗਿਆ ਹੈ।

 

ਜਲੰਧਰ ਸਿਟੀ ਸਟੇਸ਼ਨ ਤੋਂ ਹੋਵੇਗਾ ਡਾਇਵਰਸ਼ਨ

ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਰੇਲਵੇ ਟ੍ਰੈਕ 'ਤੇ ਧਰਨੇ ਤੋਂ ਪਹਿਲਾਂ ਫ਼ਿਰੋਜ਼ਪੁਰ ਡਵੀਜ਼ਨ ਦੇ ਵੱਖ-ਵੱਖ ਸਟੇਸ਼ਨਾਂ ਤੋਂ 40 ਦੇ ਕਰੀਬ ਰੇਲ ਗੱਡੀਆਂ ਰਵਾਨਾ ਹੋਈਆਂ ਸਨ, ਹੁਣ 80 ਰੇਲਾਂ ਨੂੰ ਡਾਇਵਰਟ ਕੀਤਾ ਜਾ ਰਿਹਾ ਹੈ। ਟਰੇਨਾਂ ਨੂੰ ਜਲੰਧਰ ਸਿਟੀ ਸਟੇਸ਼ਨ ਤੋਂ ਡਾਇਵਰਟ ਕੀਤਾ ਜਾਵੇਗਾ। ਇਸ ਦੌਰਾਨ ਲੁਧਿਆਣਾ, ਅੰਬਾਲਾ, ਪਾਣੀਪਤ, ਦਿੱਲੀ ਤੋਂ ਹੁੰਦੇ ਹੋਏ ਦੂਜੇ ਰਾਜਾਂ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਨਕੋਦਰ ਤੋਂ ਫਗਵਾੜਾ ਵਾਇਆ ਰਵਾਨਾ ਹੋਣਗੀਆਂ। ਨਕੋਦਰ ਫਗਵਾੜਾ ਸਿੰਗਲ ਲਾਈਨ ਹੋਣ ਕਾਰਨ ਰੇਲਗੱਡੀ ਘੰਟਿਆਂ ਬੱਧੀ ਲੇਟ ਹੋਵੇਗੀ।

 

ਜੱਥੇਬੰਦੀ 26 ਨਵੰਬਰ ਨੂੰ ਚੰਡੀਗੜ੍ਹ ਵੱਲ ਕਰੇਗੀ ਰੋਸ਼ ਮਾਰਚ

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਕਿਸਾਨਾਂ ਦੀ ਮੀਟਿੰਗ ਹੋਣੀ ਸੀ, ਜੋ ਨਹੀਂ ਹੋ ਸਕੀ। ਇਸ ਤੋਂ ਨਾਰਾਜ਼ ਕਿਸਾਨਾਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਸਰਕਾਰ ਗੰਨੇ ਦੇ ਰੇਟ ਵਧਾਉਣ ਦੀ ਉਨ੍ਹਾਂ ਦੀ ਮੰਗ ਨਹੀਂ ਮੰਨਦੀ, ਉਦੋਂ ਤੱਕ ਧਰਨਾ ਜਾਰੀ ਰਹੇਗਾ। ਰੇਲਵੇ ਟ੍ਰੈਕ ਨੂੰ ਰੋਕਣ ਦਾ ਫੈਸਲਾ ਅੱਜ ਹੀ ਮੀਟਿੰਗ ਵਿੱਚ ਲਿਆ ਜਾਵੇਗਾ। ਜਦੋਂਕਿ ਜਥੇਬੰਦੀ ਵੱਲੋਂ 26 ਨਵੰਬਰ ਨੂੰ ਚੰਡੀਗੜ੍ਹ ਵੱਲ ਰੋਸ ਮਾਰਚ ਕੀਤਾ ਜਾਵੇਗਾ।

ਇਹ ਵੀ ਪੜ੍ਹੋ

Tags :