ਸੰਸਦ ਵਿੱਚ 'ਆਪ' ਸਾਂਸਦ ਸਾਹਨੀ ਨੇ ਚੁੱਕਿਆ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ, ਕਿਹਾ- ਪੰਜਾਬ ਦੇ ਜ਼ਖਮਾਂ ਨੂੰ ਭਰਨ ਲਈ ਬੰਦੀ ਸਿੱਖਾਂ ਦੀ ਰਿਹਾਈ ਜ਼ਰੂਰੀ

ਭਾਰਤ ਵੱਖ-ਵੱਖ ਸੂਬਿਆਂ ਦਾ ਬਣਿਆ ਦੇਸ਼ ਹੈ, ਅਜਿਹੇ 'ਚ ਸੂਬਿਆਂ 'ਚ ਵੱਖ-ਵੱਖ ਨੀਤੀਆਂ ਨਹੀਂ ਹੋ ਸਕਦੀਆਂ-ਸਾਹਨੀ

Share:

ਹਾਈਲਾਈਟਸ

  • ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਸਦਨ ਵਿੱਚ ਹਾਈ ਪਾਵਰ ਕਮੇਟੀ ਬਣਾਉਣ ਦੀ ਅਪੀਲ।

ਬੰਦੀ ਸਿੱਖਾਂ ਦੀ ਰਿਹਾਈ ਅਤੇ ਸਜਾ ਸਜ਼ਾ ਮੁਆਫ਼ ਕਰਨ ਦਾ ਮੁੱਦਾ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸੰਸਦ ਵਿੱਚ ਉਠਾਇਆ ਹੈ। ਜਿੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਯਤਨਸ਼ੀਲ ਹੈ, ਉਥੇ ਹੁਣ ਸੰਸਦ ਮੈਂਬਰ ਸਾਹਨੀ ਨੇ ਇਹ ਮੁੱਦਾ ਸੰਸਦ ਦੇ ਸਾਹਮਣੇ ਰੱਖਿਆ ਹੈ। ਵਿਕਰਮਜੀਤ ਸਿੰਘ ਸਾਹਨੀ ਨੇ ਰਾਜ ਸਭਾ 'ਚ ਕਿਹਾ- ਸਿੱਖ ਕੈਦੀਆਂ ਨੂੰ ਲੰਬੇ ਸਮੇਂ ਤੋਂ ਜੇਲ੍ਹਾਂ 'ਚ ਰੱਖਣ 'ਤੇ ਨਿਆਂ ਪ੍ਰਣਾਲੀ ਦੀ ਨਿਰਪੱਖਤਾ 'ਤੇ ਚਿੰਤਾ ਹੈ। ਨਿਆਂ ਵਿੱਚ ਦੇਰੀ ਦਾ ਅਰਥ ਹੈ ਨਿਆਂ ਤੋਂ ਇਨਕਾਰ। ਮੈਂ ਤੁਹਾਡਾ ਧਿਆਨ ਦਿਵਾਉਣਾ ਚਾਹੁੰਦਾ ਹਾਂ ਕਿ ਬਿਲਕਿਸ ਬਾਨੋ ਕੇਸ ਵਿੱਚ ਦੋਸ਼ੀਆਂ ਨੂੰ 15 ਸਾਲ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ। ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲ 30 ਸਾਲਾਂ ਬਾਅਦ ਰਿਹਾਅ ਹੋਏ।

 

ਘਿਨਾਉਣੇ ਅਪਰਾਧ ਕਰਨ ਵਾਲਿਆਂ ਨੂੰ ਵੀ ਸਮੇਂ-ਸਮੇਂ 'ਤੇ ਦਿੱਤੀ ਜਾਂਦੀ ਪੈਰੋਲ

ਉਨ੍ਹਾਂ ਕਿਹਾ ਕਿ ਘਿਨਾਉਣੇ ਅਪਰਾਧ ਕਰਨ ਵਾਲਿਆਂ ਨੂੰ ਵੀ ਸਮੇਂ-ਸਮੇਂ 'ਤੇ ਪੈਰੋਲ ਦਿੱਤੀ ਜਾਂਦੀ ਹੈ। ਨਿਮਰਤਾ ਸਹਿਤ ਬੇਨਤੀ ਹੈ ਕਿ ਇਸ ਮਾਮਲੇ ਵਿੱਚ ਕੌਮੀ ਪੈਰਾਮੀਟਰ ਨੀਤੀ ਹੋਣੀ ਚਾਹੀਦੀ ਹੈ। ਭਾਰਤ ਵੱਖ-ਵੱਖ ਸੂਬਿਆਂ ਦਾ ਬਣਿਆ ਦੇਸ਼ ਹੈ, ਅਜਿਹੇ 'ਚ ਸੂਬਿਆਂ 'ਚ ਵੱਖ-ਵੱਖ ਨੀਤੀਆਂ ਨਹੀਂ ਹੋ ਸਕਦੀਆਂ ਕਿ ਕੋਈ ਵੀ ਘਿਨੌਣਾ ਅਪਰਾਧ ਕਰਨ 'ਤੇ 15 ਸਾਲ ਦੀ ਸਜਾ ਪੂਰੀ ਹੋਣ ਤੇ ਅਪਰਾਧੀਆਂ ਨੂੰ ਰਿਮੀਸ਼ਨ ਤੋਂ ਬਾਅਦ ਰਿਹਾ ਕਰ ਦਿੱਤਾ ਜਾਂਦਾ ਹੈ। ਪ੍ਰੀ-ਮੈਚਿਓਰ ਰੀਲੀਜ਼ ਬਾਰੇ ਫੈਸਲਾ ਕਰਦੇ ਸਮੇਂ ਸਹਿ-ਸਮਾਨਤਾ ਬਣਾਈ ਰੱਖਣਾ ਮਹੱਤਵਪੂਰਨ ਹੈ।

 

ਹੁਕਮਾਂ ਤੇ ਅਮਲ ਨਹੀਂ

ਸੰਸਦ ਮੈਂਬਰ ਸਾਹਨੀ ਨੇ ਦੱਸਿਆ ਕਿ 11 ਅਕਤੂਬਰ 2019 ਨੂੰ ਕੇਂਦਰ ਸਰਕਾਰ ਨੇ ਕੁਝ ਕੈਦੀਆਂ ਨੂੰ ਰਿਹਾਅ ਕਰਨ ਲਈ ਸਰਕੂਲਰ ਜਾਰੀ ਕੀਤਾ ਸੀ। ਕੁਝ ਬੰਦੀ ਸਿੱਖ ਗੰਭੀਰ ਮਾਨਸਿਕ ਅਤੇ ਸਰੀਰਕ ਬਿਮਾਰੀਆਂ ਤੋਂ ਪੀੜਤ ਹਨ, ਜਿਨ੍ਹਾਂ ਵਿੱਚ ਗੁਰਦੀਪ ਸਿੰਘ ਖਹਿਰਾ, ਦਵਿੰਦਰ ਸਿੰਘ ਭੁੱਲਰ, ਬਲਵੰਤ ਸਿੰਘ ਰਾਜੋਆਣਾ ਸ਼ਾਮਲ ਹਨ। ਜਿਨ੍ਹਾਂ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ (11 ਅਕਤੂਬਰ 2019 ਨੂੰ ਸਦਨ ਵਿੱਚ ਪੇਸ਼ ਕੀਤੇ ਦਸਤਾਵੇਜ਼ ਅਨੁਸਾਰ) ਪਰ ਇਸ ਨੂੰ ਲਾਗੂ ਨਹੀਂ ਕੀਤਾ ਜਾ ਸਕਿਆ।

 

ਪੰਜਾਬ ਵਿੱਚ ਚੱਲ ਰਿਹਾ ਅੰਦੋਲਨ  

ਸਾਂਸਦ ਸਾਹਨੀ ਅਨੁਸਾਰ ਬੰਦੀ ਸਿੱਖਾਂ ਨੂੰ ਲੈ ਕੇ ਪੰਜਾਬ ਵਿੱਚ ਅੰਦੋਲਨ ਚੱਲ ਰਿਹਾ ਹੈ। ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਲਈ ਜ਼ਰੂਰੀ ਹੈ ਕਿ 30-32 ਸਾਲ ਜੇਲ੍ਹਾਂ ਵਿੱਚ ਕੱਟ ਚੁੱਕੇ ਸਿੱਖ ਕੈਦੀਆਂ ਬਾਰੇ ਵਿਚਾਰ ਕੀਤਾ ਜਾਵੇ। ਜਦੋਂ ਕਿ ਇਨ੍ਹਾਂ ਵਿੱਚੋਂ ਬਹੁਤੇ ਮਾਨਸਿਕ ਅਤੇ ਸਰੀਰਕ ਬਿਮਾਰੀਆਂ ਦਾ ਸ਼ਿਕਾਰ ਹੋ ਚੁੱਕੇ ਹਨ। ਅਜਿਹੀ ਸਥਿਤੀ ਵਿੱਚ ਪੰਜਾਬ ਦੇ ਜ਼ਖਮਾਂ ਨੂੰ ਭਰਨ ਲਈ ਬੰਦੀ ਸਿੱਖਾਂ ਦੀ ਰਿਹਾਈ ਜ਼ਰੂਰੀ ਹੈ।

 

ਹਾਈ ਪਾਵਰ ਕਮੇਟੀ ਬਣਾਉਣ ਦੀ ਮੰਗ

ਇਸ ਦੌਰਾਨ ਸੰਸਦ ਮੈਂਬਰ ਸਾਹਨੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਸਦਨ ਵਿੱਚ ਹਾਈ ਪਾਵਰ ਕਮੇਟੀ ਬਣਾਉਣ ਦੀ ਅਪੀਲ ਕੀਤੀ ਹੈ। ਜਿਸ ਵਿਚ ਉਹ ਇਨ੍ਹਾਂ ਮਾਮਲਿਆਂ ਦੀ ਸਮੀਖਿਆ ਕਰ ਸਕਦੇ ਹਨ ਅਤੇ ਫਿਰ ਉਨ੍ਹਾਂ ਨੂੰ ਰਿਹਾਅ ਕਰਨ ਬਾਰੇ ਵਿਚਾਰ ਕਰ ਸਕਦੇ ਹਨ।

ਇਹ ਵੀ ਪੜ੍ਹੋ