ਪਟਿਆਲਾ 'ਚ ਖੜ੍ਹੀ ਟਰਾਲੀ ਨਾਲ ਟਕਰਾਈ ਕਾਰ, ਇਕ ਵਿਅਕਤੀ ਦੀ ਗਰਦਨ ਧੜ ਤੋਂ ਹੋਈ ਵੱਖ

ਅੰਬਾਲਾ ਸਾਈਡ ਤੋਂ ਵਾਪਸ ਆਉਂਦੇ ਸਮੇਂ ਇਹ ਹਾਦਸਾ ਵਾਪਰਿਆ, ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ

Share:

ਹਾਈਲਾਈਟਸ

  • ਹਾਦਸੇ 'ਚ ਇਕ ਵਿਅਕਤੀ ਜ਼ਖਮੀ ਹੋ ਗਿਆ

ਪਟਿਆਲਾ ਦੇ ਰਾਜਪੁਰਾ ਸਰਹਿੰਦ ਰੋਡ ‘ਤੇ ਵਾਪਰੇ ਸੜਕ ਹਾਦਸੇ ‘ਚ ਇਨੋਵਾ ਕਾਰ ‘ਚ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਰਾਤ 10 ਵਜੇ ਤੋਂ ਬਾਅਦ ਵਾਪਰਿਆ। ਹਾਦਸੇ ਵਿੱਚ ਹਰਦੀਪ ਸਿੰਘ ਵਾਸੀ ਅਮਲੋਹ ਅਤੇ ਇੱਕ ਹੋਰ ਵਿਅਕਤੀ ਵਾਸੀ ਖੰਨਾ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਹਾਦਸੇ 'ਚ ਇਕ ਵਿਅਕਤੀ ਜ਼ਖਮੀ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮੰਡੀ ਗੋਬਿੰਦਗੜ੍ਹ ਦੀ ਫੈਕਟਰੀ ਵਿੱਚ ਕੰਮ ਕਰਦੇ ਸਨ ਅਤੇ ਅੰਬਾਲਾ ਸਾਈਡ ਤੋਂ ਵਾਪਸ ਆਉਂਦੇ ਸਮੇਂ ਇਹ ਹਾਦਸਾ ਵਾਪਰਿਆ।

ਬਾਈਕ ਨੂੰ ਬਚਾਉਂਦੇ ਹੋਏ ਵਾਪਰਿਆ ਹਾਦਸਾ 

ਘਟਨਾ ਸਮੇਂ ਇਨੋਵਾ ਗੱਡੀ ਦੀ ਰਫ਼ਤਾਰ ਬਹੁਤ ਤੇਜ਼ ਸੀ। ਇਸ ਦੌਰਾਨ ਕਾਰ ਦੇ ਸਾਹਮਣੇ ਇੱਕ ਬਾਈਕ ਆ ਗਿਆ ਤਾਂ ਬਾਈਕ ਨੂੰ ਬਚਾਉਂਦੇ ਹੋਏ ਇਨੋਵਾ ਹਾਦਸੇ ਦਾ ਸ਼ਿਕਾਰ ਹੋ ਗਈ। ਅਚਾਨਕ ਮੋੜ ਆਉਣ ਕਾਰਨ ਇਨੋਵਾ ਗੱਡੀ ਸਾਹਮਣੇ ਖੜ੍ਹੀ ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਡਰਾਈਵਰ ਸੀਟ 'ਤੇ ਬੈਠੇ ਵਿਅਕਤੀ ਦੀ ਗਰਦਨ ਧੜ ਤੋਂ ਵੱਖ ਹੋ ਗਈ।

ਇਹ ਵੀ ਪੜ੍ਹੋ