ਪੰਜਾਬ 'ਚ 90 ਲੱਖ ਲੋਕ ਹੋਰ ਲੈ ਸਕਣਗੇ ਸਿਹਤ ਬੀਮਾ ਯੋਜਨਾ ਦਾ ਲਾਭ

ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਦਾਇਰਾ ਵਧਾ ਕੇ ਲਾਭਪਾਤਰੀਆਂ ਦੀ ਗਿਣਤੀ 1 ਕਰੋੜ 60 ਲੱਖ ਕੀਤੀ ਗਈ ਹੈ। 70 ਲੱਖ ਕਾਰਡ ਪਹਿਲਾਂ ਬਣੇ ਹਨ। 90 ਲੱਖ ਨਵੇਂ ਕਾਰਡ ਬਣਨਗੇ।

Share:

ਹਾਈਲਾਈਟਸ

  • ਆਯੂਸ਼ਮਾਨ ਕਾਰਡ
  • 550 ਕਰੋੜ

ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸਰਕਾਰ ਨੇ ਇੱਕ ਹੋਰ ਵੱਡਾ ਐਲਾਨ ਕੀਤਾ।  ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਮੰਤਰੀ ਡਾ. ਬਲਬੀਰ ਸਿੰਘ ਨੇ  ਐਲਾਨ ਕੀਤਾ  ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਦਾਇਰਾ ਹੋਰ ਵਿਸ਼ਾਲ ਕਰਦਿਆਂ ਲਾਭਪਾਤਰੀਆਂ ਦੀ ਗਿਣਤੀ 1 ਕਰੋੜ 60 ਲੱਖ ਕੀਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ 70 ਲੱਖ ਲੋਕਾਂ ਦੇ ਕਾਰਡ ਪਹਿਲਾਂ ਬਣਾਏ ਗਏ ਹਨ। 90 ਲੱਖ ਯੋਗ ਲਾਭਪਾਤਰੀਆਂ ਦਾ ਕਾਰਡ ਹੋਰ ਬਣਾਏ ਜਾਣਗੇ।  ਉਨ੍ਹਾਂ ਦਾਅਵੇ ਨਾਲ ਕਿਹਾ ਕਿ ਹੁਣ ਤੱਕ 95 ਫੀਸਦੀ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾ ਚੁੱਕਾ ਹੈ। 

photo
ਸਿਹਤ ਮੰਤਰੀ ਡਾ. ਬਲਬੀਰ ਸਿੰਘ। ਫੋਟੋ ਕ੍ਰੇਡਿਟ - ਫੇਸਬੁੱਕ

ਡਾਕਟਰਾਂ ਦੀ ਕਮੀ ਹੋਵੇਗੀ ਪੂਰੀ

ਸਿਹਤ ਮੰਤਰੀ ਨੇ ਕਿਹਾ ਕਿ  ਅਗਲੇ ਇਕ ਸਾਲ ਦੌਰਾਨ ਸਾਰੇ ਸਰਕਾਰੀ ਹਸਪਤਾਲਾਂ ਵਿਚ ਮਾਹਿਰ ਡਾਕਟਰਾਂ ਦੀ ਕਮੀ ਪੂਰੀ ਕਰ ਦਿੱਤੀ ਜਾਵੇਗੀ। ਹੁਣ ਤੱਕ 272 ਮਾਹਿਰ ਡਾਕਟਰਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ। ਮੈਡੀਕਲ ਹਸਪਤਾਲਾਂ ਵਿੱਚ ਡਾਕਟਰਾਂ ਦੀ ਭਰਤੀ ਵੀ ਕਰ ਦਿੱਤੀ ਗਈ ਹੈ। ਜਦਕਿ 350 ਹੋਰ ਡਾਕਟਰਾਂ ਅਤੇ 1800 ਪੈਰਾ ਮੈਡੀਕਲ ਸਟਾਫ ਦੀ ਭਰਤੀ ਦੀ ਪ੍ਰਕਿਰਿਆ  ਸ਼ੁਰੂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 20 ਸਾਲਾਂ ਦੌਰਾਨ ਸਿਹਤ ਸੰਸਥਾਵਾਂ 'ਚ ਡਾਕਟਰਾਂ ਦੀ ਭਰਤੀ ਬਾਰੇ ਕੋਈ ਵੀ ਉਪਰਾਲਾ ਨਹੀਂ ਕੀਤਾ ਗਿਆ ਸੀ।  ਜਿਸ ਕਾਰਨ ਵਿਭਾਗ 'ਚ ਡਾਕਟਰਾਂ ਦੀ ਭਾਰੀ ਕਮੀ ਰਹੀ। 

550 ਕਰੋੜ ਨਾਲ ਬਦਲ ਰਹੀ ਨੁਹਾਰ 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਸਪਤਾਲਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਪੂਰਾ ਕਰਨ ਲਈ 550 ਕਰੋੜ ਰੁਪਏ ਸਿਹਤ ਵਿਭਾਗ ਨੂੰ ਦਿੱਤੇ ਹਨ। ਜਿਸ ਨਾਲ ਨੁਹਾਰ ਬਦਲ ਰਹੀ ਹੈ।  ਪੰਜਾਬ ਸਰਕਾਰ ਨੇ ਚਾਈਲਡ ਕੇਅਰ ਫਾਊਂਡੇਸ਼ਨ ਅਤੇ ਐੱਨ. ਬੀ. ਸੀ. ਸੀ. ਦੇ ਸਹਿਯੋਗ ਨਾਲ ਸੂਬੇ ਦੇ ਸਾਰੇ ਵੱਡੇ ਸਰਕਾਰੀ ਹਸਪਤਾਲਾਂ ਵਿਚ ਪੈਡਰੀਐਟ੍ਰਿਕ ਈਕੋ ਕਾਰਡੀਓ ਗਰਾਫੀ ਮਸ਼ੀਨਾਂ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਇਸਦੀ ਸ਼ੁਰੂਆਤ ਜ਼ਿਲ੍ਹਾ ਮੋਗਾ ਦੇ ਸਿਵਲ ਹਸਪਤਾਲ ਤੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀਆਂ ਦਿਲ ਰੋਗਾਂ ਦੀਆਂ ਬੀਮਾਰੀਆਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ ਪਰ ਇਸ ਬਾਰੇ ਡਾਇਗਨੋਜ਼ ਕਰਨ ਦੀ ਸਹੂਲਤ ਘੱਟ ਸੀ। ਇਸ ਘਾਟ ਨੂੰ ਪੂਰਾ ਕਰਨ ਲਈ ਹੀ ਇਹ ਮਸ਼ੀਨਾਂ ਲਗਾਈਆਂ ਜਾ ਰਹੀਆਂ ਹਨ। ਇਸ ਸਹੂਲਤ ਅਧੀਨ ਹਰੇਕ ਹਸਪਤਾਲ ਵਿਚ 10 ਬੈੱਡ ਦੇ ਆਈ.ਸੀ.ਯੂ. ਸਥਾਪਤ ਕੀਤੇ ਜਾਣਗੇ।  ਸੂਬੇ ਵਿਚ ਹੁਣ ਤੱਕ 664 ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ। ਜਲਦ ਹੀ 125 ਹੋਰ ਕਲੀਨਿਕ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ।

ਇਹ ਵੀ ਪੜ੍ਹੋ