SSOC ਐਕਸ਼ਨ ਵਿੱਚ, ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਪਹੁੰਚੇ ਤਿੰਨ ਸ਼ਾਰਪ ਸ਼ੂਟਰ ਵਿਦੇਸ਼ੀ ਹਥਿਆਰਾਂ ਦੇ ਨਾਲ ਗ੍ਰਿਫਤਾਰ

ਫੜੇ ਗਏ ਮੁਲਜ਼ਮਾਂ ਦੀ ਪਛਾਣ ਜਗਜੀਤ ਸਿੰਘ ਉਰਫ ਜੱਗੀ ਉਰਫ ਚੀਨੀ, ਅਨਮੋਲ ਸਿੰਘ ਅਤੇ ਮਨਪ੍ਰੀਤ ਸਿੰਘ ਉਰਫ ਮਨੀ ਵਜੋਂ ਹੋਈ ਹੈ। ਤਿੰਨੋਂ ਮੁਲਜ਼ਮ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਵਸਨੀਕ ਹਨ। ਅਦਾਲਤ ਨੇ ਮੁਲਜ਼ਮ ਨੂੰ 4 ਦਿਨ ਦੇ ਰਿਮਾਂਡ ’ਤੇ ਪੁਲਿਸ ਹਵਾਲੇ ਕਰ ਦਿੱਤਾ ਹੈ

Share:

ਹਾਈਲਾਈਟਸ

  • ਬੰਬੀਹਾ ਗੈਂਗ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣਾ ਚਾਹੁੰਦਾ ਹੈ।

ਸਪੈਸ਼ਲ ਸਟੇਟ ਆਪ੍ਰੇਸ਼ਨ ਸੈੱਲ (SSOC) ਲਗਾਤਾਰ ਗੈਂਗਸਟਰਾਂ ਦੇ ਖਿਲਾਫ ਕਾਰਵਾਈ ਅਮਲ ਵਿੱਚ ਲਿਆ ਰਹੀ ਹੈ। ਪਿਛਲੇ ਕੁਝ ਹੀ ਦਿਨਾਂ ਵਿੱਚ ਕਈ ਅਪਰਾਧੀਆਂ ਨੂੰ ਜੇਲ੍ਹ ਦੀਆਂ ਸਲਾਖਾਂ ਪਿਛੇ ਪਹੁੰਚਾਇਆ ਗਿਆ ਹੈ। ਹੁਣ SSOC ਨੇ ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ਤੋਂ ਤਿੰਨ ਸ਼ਾਰਪ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਤਿੰਨਾਂ ਦੇ ਕਬਜ਼ੇ 'ਚੋਂ ਦੋ ਵਿਦੇਸ਼ੀ ਹਥਿਆਰ ਅਤੇ 10 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਉਹ ਮੋਹਾਲੀ ਕਿਸੇ ਦਾ ਕਤਲ ਕਰਨ ਆਏ ਸਨ। ਉਨ੍ਹਾਂ ਨੂੰ ਵਿਦੇਸ਼ ਬੈਠੇ ਗੈਂਗਸਟਰਾਂ ਨੇ ਟਾਰਗੇਟ ਦਿੱਤਾ ਸੀ।

ਸਾਂਝੀ ਕਾਰਵਾਈ ਵਿੱਚ ਫੜੇ ਗਏ

ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੂੰ ਪਤਾ ਲੱਗਾ ਸੀ ਕਿ ਮੁਲਜ਼ਮ ਮੁਹਾਲੀ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਜਾ ਰਹੇ ਹਨ। ਇਸ ਦੇ ਲਈ ਗੈਂਗਸਟਰ ਲੱਕੀ ਪਟਿਆਲ ਨੇ ਪੈਸੇ ਅਤੇ ਹਥਿਆਰਾਂ ਦਾ ਇੰਤਜ਼ਾਮ ਕੀਤਾ ਸੀ। ਇਸ ਵਿੱਚ ਮੁਲਜ਼ਮ ਜਗਜੀਤ ਸਿੰਘ ਗੈਂਗਸਟਰ ਲੱਕੀ ਪਟਿਆਲ ਦੇ ਸਿੱਧੇ ਸੰਪਰਕ ਵਿੱਚ ਸੀ। ਉਹ ਪਹਿਲਾਂ ਵੀ ਕਈ ਮਾਮਲਿਆਂ ਵਿੱਚ ਮੁਲਜ਼ਮ ਹੈ। ਉਸ 'ਤੇ ਨਸ਼ਾ ਤਸਕਰੀ ਦਾ ਵੀ ਦੋਸ਼ ਹੈ। ਮੁਹਾਲੀ ਐੱਸਐੱਸਓਸੀ ਨੇ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 384, 506, 120ਬੀ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਇਨ੍ਹਾਂ ਤਿੰਨਾਂ ਤੋਂ ਇਲਾਵਾ ਲੱਕੀ ਪਟਿਆਲ ਅਤੇ ਇੱਕ ਅਣਪਛਾਤਾ ਵਿਅਕਤੀ ਵੀ ਇਸ ਮਾਮਲੇ ਵਿੱਚ ਸ਼ਾਮਲ ਹੈ।

ਲੱਕੀ ਪਟਿਆਲ ਨੇ ਦਿੱਤਾ ਸੀ ਟਾਰਗੇਟ

ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਹਾਲੀ ਦੇ ਵੀਆਈਪੀ ਇਲਾਕੇ ਵਿੱਚ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਅਰਮੀਨੀਆ ਬੈਠੇ ਗੌਰਵ ਅਤੇ ਲੱਕੀ ਪਟਿਆਲ ਨੇ ਸੌਂਪੀ ਸੀ। ਬੰਬੀਹਾ ਗੈਂਗ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣਾ ਚਾਹੁੰਦਾ ਹੈ। ਪੁਲਿਸ ਨੂੰ ਘਟਨਾ ਵਾਪਰਨ ਤੋਂ ਪਹਿਲਾਂ ਹੀ ਇਨ੍ਹਾਂ ਬਾਰੇ ਸੁਰਾਗ ਮਿਲ ਗਿਆ ਸੀ। ਪੁਲਿਸ ਨੇ ਉਨ੍ਹਾਂ ਨੂੰ ਮੌਕੇ ਤੋਂ ਕਾਬੂ ਕਰ ਲਿਆ।

ਇਹ ਵੀ ਪੜ੍ਹੋ