ਸਟੂਡੈਂਟ ਵੀਜਾ ਲਗਵਾਉਣ ਦੇ ਨਾਂ ਤੇ 500 ਵਿਦਿਆਰਥੀਆਂ ਨਾਲ ਕਰੋੜਾਂ ਦੀ ਠੱਗੀ, ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਫਰਾਰ

ਸ਼ੁੱਕਰਵਾਰ ਨੂੰ ਕੰਪਨੀ ਤੋਂ ਪ੍ਰਭਾਵਿਤ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਐੱਸਐੱਸਪੀ ਖੰਨਾ ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਗ੍ਰਿਫ਼ਤਾਰੀ ਨਾ ਹੋਣ ’ਤੇ ਸੜਕ ਜਾਮ ਕਰਨ ਦੀ ਚਿਤਾਵਨੀ ਵੀ ਦਿੱਤੀ। ਇਸ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ।

Share:

Punjab News: ਖੰਨਾ ਦੀ ਜੀਟੀਬੀ ਮਾਰਕੀਟ ਵਿੱਚ ਸਥਾਪਿਤ ਕਾਸਟ-ਅਵੇ ਇਮੀਗ੍ਰੇਸ਼ਨ ਕੰਪਨੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 500 ਤੋਂ ਵੱਧ ਵਿਦਿਆਰਥੀਆਂ ਤੋਂ ਕਰੋੜਾਂ ਰੁਪਏ ਦੀ ਠੱਗੀ ਮਾਰ ਕੇ ਫਰਾਰ ਹੋ ਗਈ। ਪੁਲਿਸ ਨੇ ਕੰਪਨੀ ਮਾਲਕ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਤੀਜੀ ਐਫਆਈਆਰ ਦਰਜ ਕਰ ਲਈ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕੰਪਨੀ ਤੋਂ ਪ੍ਰਭਾਵਿਤ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਐੱਸਐੱਸਪੀ ਖੰਨਾ ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਗ੍ਰਿਫ਼ਤਾਰੀ ਨਾ ਹੋਣ ’ਤੇ ਸੜਕ ਜਾਮ ਕਰਨ ਦੀ ਚਿਤਾਵਨੀ ਵੀ ਦਿੱਤੀ। ਇਸ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ। 6 ਅਪ੍ਰੈਲ ਨੂੰ ਥਾਣਾ ਸਿਟੀ-2 ਵਿੱਚ ਰੀਨਾ ਨਿਵਾਸੀ ਨੇੜੇ ਸੀਐਸਸੀ ਹਸਪਤਾਲ ਲੁਧਿਆਣਾ ਦੀ ਸ਼ਿਕਾਇਤ ਤੇ ਕੰਪਨੀ ਮਾਲਕ ਗੁਰਪ੍ਰੀਤ ਸਿੰਘ ਬੈਨੀਪਾਲ, ਜਸਵਿੰਦਰ ਕੌਰ, ਰਮਨਦੀਪ ਕੌ ਅਤੇ ਤੇਜਾ ਸਿੰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਜਲਦ ਹੀ ਮੁਲਜ਼ਮਾਂ ਨੂੰ ਕੀਤਾ ਜਾਵੇਗਾ ਗ੍ਰਿਫਤਾਰ

ਡੀਐਸਪੀ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਕਈ ਦਿਨ ਪਹਿਲਾਂ ਥਾਣਾ ਸਿਟੀ 2 ਵਿੱਚ ਕਾਸਟ ਵੇਅ ਕੰਪਨੀ ਦੇ ਮਾਲਕ ਤੇਜਾ ਸਿੰਘ, ਵਾਸੀ ਕੂਹਲੀ ਕਲਾਂ ਅਤੇ ਸੁਖਪ੍ਰੀਤ ਕੌਰ ਖ਼ਿਲਾਫ਼ ਆਈਪੀਸੀ ਦੀ ਧਾਰਾ 420, 120ਬੀ ਅਤੇ ਇਮੀਗ੍ਰੇਸ਼ਨ ਐਕਟ ਦੀ ਧਾਰਾ 24 ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਰਿਮਾਂਡ ’ਤੇ ਲਿਆ ਗਿਆ ਸੀ। ਉਹ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਸੀ। ਧੋਖਾਧੜੀ ਦੇ ਇਸ ਮਾਮਲੇ 'ਚ ਸ਼ੁੱਕਰਵਾਰ ਨੂੰ ਥਾਣਾ ਸਿਟੀ 2 'ਚ ਸੁਸ਼ਮਾ ਦੇਵੀ ਵਾਸੀ ਪਾਹਲੇਵਾਲ (ਹੁਸ਼ਿਆਰਪੁਰ) ਦੀ ਸ਼ਿਕਾਇਤ 'ਤੇ ਪੁਲਸ ਨੇ ਕਾਸਟ ਵੇਅ ਇਮੀਗ੍ਰੇਸ਼ਨ ਸਰਵਿਸਿਜ਼ ਜੀਟੀਬੀ ਮਾਰਕਿਟ ਖੰਨਾ ਦੇ ਮਾਲਕ ਗੁਰਪ੍ਰੀਤ ਸਿੰਘ ਬੈਨੀਪਾਲ, ਰੋਮੀ ਡੀਲਿੰਗ ਕਲਰਕ, ਐੱਸ ਪੰਕਜ, ਅੰਮ੍ਰਿਤਾ ਕੌਰ, ਨਵਨੀਤ ਕੌਰ, ਹਰਿੰਦਰ ਸਿੰਘ ਵਾਸੀ ਨਾਭਾ, ਜਸਪਿੰਦਰ ਸਿੰਘ, ਤੇਜਾ ਸਿੰਘ ਵਾਸੀ ਕੂਹਲੀ ਕਲਾਂ ਵਿਰੁੱਧ ਆਈਪੀਸੀ ਦੀ ਧਾਰਾ 420, 120ਬੀ ਅਤੇ ਇਮੀਗ੍ਰੇਸ਼ਨ ਐਕਟ ਦੀ ਧਾਰਾ 24 ਤਹਿਤ ਕੇਸ ਦਰਜ ਕੀਤਾ ਗਿਆ ਸੀ। ਸ਼ਨੀਵਾਰ ਨੂੰ ਰੀਨਾ ਦੀ ਸ਼ਿਕਾਇਤ 'ਤੇ ਇਕ ਹੋਰ ਮਾਮਲਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ

Tags :