ਸੁਖਪ੍ਰੀਤ ਕਤਲਕਾਂਡ 'ਚ ਪੁਲਿਸ ਨੇ ਕੀਤਾ ਵੱਡਾ ਖੁਲਾਸਾ, Terrorist ਲਖਬੀਰ ਲੰਡਾ ਨੇ ਕਰਵਾਇਆ ਕਤਲ

Police ਨੇ ਕਪੂਰਥਲਾ ਤੋਂ ਕਈ ਸ਼ੱਕੀ ਵਿਅਕਤੀਆਂ ਨੂੰ ਆਪਣੀ ਹਿਰਾਸਤ ਵਿੱਚ ਲਿਆ ਹੈ। ਥਾਣਾ ਸਦਰ ਤਰਨਤਾਰਨ ਦੇ ASI ਨਰੇਸ਼ ਕੁਮਾਰ ਨੇ ਮਾਮਲਾ ਦਰਜ ਕਰਨ ਦੀ ਪੁਸ਼ਟੀ ਕੀਤੀ ਹੈ ਪਰ ਫਿਲਹਾਲ ਪੁਲਿਸ ਕਿਸੇ ਨੂੰ ਹਿਰਾਸਤ ਵਿੱਚ ਲਏ ਜਾਣ ਬਾਰੇ ਚੁੱਪੀ ਸਾਧੀ ਹੋਈ ਹੈ।

Share:

Tarn Taran 'ਚ ਸ਼ਨੀਵਾਰ ਨੂੰ ਦਿਨ ਦਿਹਾੜੇ ਖੇਤਾਂ '35 ਸਾਲਾ ਸੁਖਪ੍ਰੀਤ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲਕਾਂਡ ਵਿੱਚ ਪੁਲਿਸ ਨੇ ਇੱਕ ਅਹਿਮ ਖੁਲਾਸਾ ਕੀਤਾ ਹੈ। ਤਰਨਤਾਰਨ ਪੁਲਿਸ ਨੇ ਅੱਤਵਾਦੀ (Terrorist) ਲਖਬੀਰ ਸਿੰਘ ਉਰਫ ਲੰਡਾ ਹਰੀਕੇ ਸਮੇਤ 5 ਮੁਲਜ਼ਮਾਂ ਖਿਲਾਫ ਕਤਲ ਅਤੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਇਹ ਕੇਸ ਮ੍ਰਿਤਕ ਨੌਜਵਾਨ ਦੇ ਪਿਤਾ ਗੁਰਚਰਨ ਸਿੰਘ ਵਾਸੀ ਪਿੰਡ ਹਰੀਕੇ ਦੇ ਬਿਆਨਾਂ ’ਤੇ ਦਰਜ ਕੀਤਾ ਹੈ।

Terrorist ਲੰਡਾ ਦੇ ਸਾਥੀ ਨਾਮਜ਼ਦ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਵਿਦੇਸ਼ੀ ਮੂਲ ਦੇ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਹਰੀਕੇ, ਉਸ ਦੇ ਸਾਥੀ ਮਹਿਕ ਵਾਸੀ ਹਰੀਕੇ, ਗੁਰਪ੍ਰੀਤ ਸਿੰਘ ਵਾਸੀ ਮੱਖੂ, ਮਿੱਠੂ ਮਰਾੜੀ ਸਿੰਘ ਵਾਸੀ ਸ਼ਬਾਜਪੁਰ ਅਤੇ ਸੁਖਮਨਪ੍ਰੀਤ ਸਿੰਘ ਉਰਫ ਕਾਲੂ ਵਾਸੀ ਸ਼ਬਾਜਪੁਰ ਨੂੰ ਨਾਮਜ਼ਦ ਕੀਤਾ ਹੈ। ਪੁਲਿਸ ਨੇ ਕਪੂਰਥਲਾ ਤੋਂ ਕਈ ਸ਼ੱਕੀ ਵਿਅਕਤੀਆਂ ਨੂੰ ਆਪਣੀ ਹਿਰਾਸਤ (custody)ਵਿੱਚ ਲਿਆ ਹੈ। ਥਾਣਾ ਸਦਰ ਤਰਨਤਾਰਨ ਦੇ ਐੱਸਆਈ ਨਰੇਸ਼ ਕੁਮਾਰ ਨੇ ਮਾਮਲਾ ਦਰਜ ਕਰਨ ਦੀ ਪੁਸ਼ਟੀ ਕੀਤੀ ਹੈ ਪਰ ਫਿਲਹਾਲ ਪੁਲਿਸ ਕਿਸੇ ਨੂੰ ਹਿਰਾਸਤ ਵਿੱਚ ਲਏ ਜਾਣ ਬਾਰੇ ਚੁੱਪੀ ਸਾਧੀ ਹੋਈ ਹੈ।

ਕੋਣ ਹੈ Lakhbir Landa

ਪੰਜਾਬ ਪੁਲਿਸ ਅਨੁਸਾਰ 33 ਸਾਲਾ ਲਖਬੀਰ ਸਿੰਘ ਇੱਕ ਗੈਂਗਸਟਰ ਹੈ, ਜੋ ਮੂਲ ਰੂਪ ਵਿੱਚ ਤਰਨਤਾਰਨ ਜ਼ਿਲ੍ਹੇ ਦੇ ਹਰੀਕੇ ਦਾ ਰਹਿਣ ਵਾਲਾ ਹੈ। ਫਿਲਹਾਲ ਲਖਬੀਰ ਸਿੰਘ ਐਡਮਿੰਟਨ, ਅਲਬਰਟਾ, ਕੈਨੇਡਾ ਵਿੱਚ ਲੁਕਿਆ ਹੋਇਆ ਹੈ। ਉਸ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ, ਨਸ਼ਾ ਤਸਕਰੀ, ਅਗਵਾ ਅਤੇ ਗ਼ੈਰ-ਕਾਨੂੰਨੀ ਹਥਿਆਰ ਰੱਖਣ ਦੇ ਕਈ ਅਪਰਾਧਿਕ ਮਾਮਲੇ ਦਰਜ ਹਨ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨਆਈਏ) ਨੇ ਪੰਜਾਬ ਦੇ ਮੋਸਟ ਵਾਂਟੇਡ ਅੱਤਵਾਦੀ ਲਖਬੀਰ ਸਿੰਘ ਸੰਧੂ ਉਰਫ ਲੰਡਾ 'ਤੇ 15 ਲੱਖ ਰੁਪਏ ਦਾ ਇਨਾਮ ਰੱਖਿਆ ਸੀ। ਉਹ 2017 ਵਿੱਚ ਵਿਦੇਸ਼ ਭੱਜ ਗਿਆ ਸੀ। ਉਦੋਂ ਤੋਂ NIA ਉਸ ਦੀ ਭਾਲ ਕਰ ਰਹੀ ਹੈ।

Canada ਤੋਂ ਚੱਲਦਾ ਨੈੱਟਵਰਕ

ਪੁਲਿਸ ਰਿਕਾਰਡ ਅਨੁਸਾਰ ਲਖਬੀਰ ਕੈਨੇਡਾ ਤੋਂ ਆਪਣਾ ਨੈੱਟਵਰਕ ਚਲਾਉਂਦਾ ਹੈ। ਪੁਲਿਸ ਦਾ ਮੰਨਣਾ ਹੈ ਕਿ ਉਹ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਛੋਟੇ-ਮੋਟੇ ਅਪਰਾਧੀਆਂ ਨੂੰ ਟਾਰਗੇਟ ਕਿਲਿੰਗ, ਫਿਰੌਤੀ ਵਰਤ ਰਿਹਾ ਹੈ। ਇਸ ਨੈੱਟਵਰਕ ਦੀ ਮਦਦ ਨਾਲ ਲੰਡਾ ਅਮੀਰ ਲੋਕਾਂ ਤੋਂ ਜ਼ਬਰਦਸਤੀ ਪੈਸੇ ਦੀ ਮੰਗ ਵੀ ਕਰਦਾ ਰਹਿੰਦਾ ਹੈ।

ਇਹ ਵੀ ਪੜ੍ਹੋ