ਵਿਲੱਖਣ ਅਜੂਬਾ ' ਜੰਨਤ- ਏ- ਜਰਖੜ ' ਦਾ ਲੋਕ ਅਰਪਣ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਕੀਤਾ ਉਦਘਾਟਨ। ਮੰਤਰੀ ਨੇ ਕਿਹਾ ਕਿ ਰੰਗਲੇ ਪੰਜਾਬ ਦਾ ਸੁਪਨਾ ਸੱਚ ਹੋਣ ਵਿੱਚ ਹੁਣ ਬਹੁਤੀ ਦੇਰ ਨਹੀਂ ਹੈ।

Share:

ਨਾਮਵਰ ਖੇਡ ਲੇਖਕ ਅਤੇ ਬਹੁਪੱਖੀ ਸ਼ਖ਼ਸੀਅਤ ਜਗਰੂਪ ਸਿੰਘ ਜਰਖੜ ਵੱਲੋਂ ਆਪਣੇ ਪਿੰਡ ਜਰਖੜ ਵਿਖੇ ਤਿਆਰ ਕੀਤੇ ਗਏ ਇਕ ਵਿਲੱਖਣ ਅਜੂਬੇ ' ਜੰਨਤ- ਏ- ਜਰਖੜ ' ਦਾ ਅੱਜ ਲੋਕ ਅਰਪਣ ਹੋ ਗਿਆ। ਅਜ਼ਾਦੀ ਤੋਂ ਪਹਿਲਾਂ ਦੇ ਪੰਜਾਬ ਦੀ ਗਵਾਹੀ ਭਰਦੇ ਇਸ ਪ੍ਰੋਜੈਕਟ ਦਾ ਉਦਘਾਟਨ ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਪੰਜਾਬ ਸਰਕਾਰ ਅਤੇ ਮੈਂਬਰ ਰਾਜ ਸਭਾ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਸਾਂਝੇ ਤੌਰ ਉਤੇ ਕੀਤਾ। ਖੁੱਡੀਆਂ ਨੇ ਕਿਹਾ ਕਿ ਜਗਰੂਪ ਸਿੰਘ ਜਰਖੜ ਵੱਲੋਂ ਆਪਣੇ ਪੱਧਰ ਉੱਤੇ ਕੀਤਾ ਗਿਆ ਇਹ ਉਪਰਾਲਾ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਸੂਬੇ ਦੇ ਸ਼ਾਨਾਮੱਤੇ ਇਤਿਹਾਸ ਅਤੇ ਵਿਰਾਸਤ ਸਾਂਭਣ ਲਈ ਹੁਣ ਲੋਕ ਆਪ ਮੁਹਾਰੇ ਤੁਰ ਪਏ ਹਨ। ਉਹਨਾਂ ਕਿਹਾ ਕਿ  ਅਜਿਹੇ ਉਪਰਾਲੇ ਇਸ ਗੱਲ ਨੂੰ ਹੋਰ ਪੱਕਾ ਕਰਦੇ ਹਨ ਕਿ ਰੰਗਲੇ ਪੰਜਾਬ ਦਾ ਸੁਪਨਾ ਸੱਚ ਹੋਣ ਵਿੱਚ ਹੁਣ ਬਹੁਤੀ ਦੇਰ ਨਹੀਂ। ਉਹਨਾਂ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨੂੰ ਸੰਭਾਲਣ ਲਈ ਹੰਭਲਾ ਮਾਰਨ। ਉਹਨਾਂ ਜਗਰੂਪ ਸਿੰਘ ਜਰਖੜ ਵੱਲੋਂ ਕੀਤੇ ਇਸ ਊਧਮ ਲਈ ਉਹਨਾਂ ਦਾ ਧੰਨਵਾਦ ਕੀਤਾ।

ਆਜ਼ਾਦੀ ਤੋਂ ਪਹਿਲਾਂ ਵਾਲਾ ਪੰਜਾਬ 

ਸੁਖਮਨੀ ਸਾਹਿਬ ਦੇ ਪਾਠ ਤੋਂ ਬਾਅਦ ਸਮਾਗਮ ਨੂੰ ਸੰਬੋਧਨ ਕਰਦਿਆਂ ਬਾਬਾ ਬਲਬੀਰ ਸਿੰਘ ਸੀਂਚੇਵਾਲ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਵਾਤਾਵਰਨ ਅਤੇ ਵਿਰਾਸਤ ਨੂੰ ਸੰਭਾਲਣ ਲਈ ਸਾਂਝੇ ਯਤਨ ਕੀਤੇ ਜਾਣ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਜੰਨਤ- ਏ- ਜਰਖੜ ਵਿੱਚ ਇਮਾਰਤਸਾਜ਼ੀ ਦੇ ਨਾਲ ਨਾਲ ਵੰਨ ਸੁਵੰਨੇ ਪੌਦਿਆਂ ਅਤੇ ਦਰੱਖ਼ਤਾਂ ਨੂੰ ਜਗ੍ਹਾ ਦਿੱਤੀ ਗਈ ਹੈ। ਇਸ ਨਾਲ ਵਾਤਾਵਰਨ ਨੂੰ ਬਚਾਉਣ ਵਿੱਚ ਵੀ ਸਹਿਯੋਗ ਮਿਲੇਗਾ।
ਸਮਾਗਮ ਦੌਰਾਨ ਜਗਰੂਪ ਸਿੰਘ ਜਰਖੜ ਨੇ ਕਿਹਾ ਕਿ ਉਹਨਾਂ ਨੇ ਆਪਣਾ ਪੂਰਾ ਜੀਵਨ ਖੇਡਾਂ, ਜਰਖੜ ਸਟੇਡੀਅਮ ਅਤੇ ਜੰਨਤ- ਏ- ਜਰਖੜ ਦੇ ਨਾਮ ਲਗਾ ਦਿੱਤਾ ਹੈ। ਉਹਨਾਂ ਕਿਹਾ ਕਿ ਉਹਨਾਂ ਦੀ ਇਹ ਇੱਛਾ ਸੀ ਕਿ ਉਹ ਅਜ਼ਾਦੀ ਤੋਂ ਪਹਿਲਾਂ ਵਾਲੇ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਦਰਸ਼ਨ ਕਰਵਾ ਸਕਣ। ਇਸ ਪ੍ਰੋਜੈਕਟ ਨਾਲ ਉਹਨਾਂ ਨੂੰ ਇਹ ਤਸੱਲੀ ਮਿਲੀ ਹੈ ਕਿ ਉਹ ਇਸ ਵਿੱਚ ਕੁਝ ਸਫ਼ਲ ਹੋਏ ਹਨ। ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਦਿਖਾਉਣ ਲਈ ਇੱਥੇ ਲੈ ਕੇ ਆਉਣ। ਉਹਨਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਉਹ ਹਲੇ ਹੋਰ ਵਿਸਤਾਰ ਕਰਨਾ ਚਾਹੁੰਦੇ ਹਨ। 

ਇਹ ਵੀ ਪੜ੍ਹੋ