JAGRAON: ਟਰਾਲੀ ਡਰਾਇਵਰ ਨੇ ਮਾਰੀ ਐਕਟਿਵਾ ਨੂੰ ਟੱਕਰ, ਗੁੱਸੇ 'ਚ ਕੀਤਾ ਰਾਡ ਨਾਲ ਹਮਲਾ, ਇੱਕ ਦੀ ਮੌਤ,

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਨੇਰਾ ਜ਼ਿਆਦਾ ਹੋਣ ਕਾਰਨ ਪੁਲਿਸ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਜਲਦੀ ਹੀ ਮੁਲਜ਼ਮਾਂ ਨੂੰ ਫੜ ਕੇ ਸਲਾਖਾਂ ਪਿੱਛੇ ਭੇਜ ਦਿੱਤਾ ਜਾਵੇਗਾ।

Share:

ਜਗਰਾਉਂ ਦੇ ਰੇਲਵੇ ਪੁਲ 'ਤੇ ਬੁੱਧਵਾਰ ਦੇਰ ਰਾਤ ਟਰਾਲੀ ਅਤੇ ਐਕਟਿਵਾ ਦੀ ਟੱਕਰ ਹੋ ਗਈ। ਜਿਸ ਕਾਰਨ ਗੁੱਸੇ 'ਚ ਆਏ ਟਰਾਲੀ ਚਾਲਕ ਨੇ ਰਾਡ ਨਾਲ ਐਕਟਿਵਾ ਚਾਲਕ ਅਤੇ ਉਸ ਦੇ ਭਰਾ 'ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ। ਜਿਸ ਵਿੱਚ ਇੱਕ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖਮੀ ਹੋ ਗਿਆ। ਪੁਲਿਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ 4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਜਾਣ-ਬੁੱਝ ਕੇ ਮਾਰੀ ਐਕਟਿਵਾ ਨੂੰ ਟੱਕਰ

ਚੌਂਕੀ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਚਰਨਜੀਤ ਦੇ ਭਰਾ ਨੇ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ 'ਚ ਦੱਸਿਆ ਕਿ ਉਹ ਆਪਣੇ ਭਰਾ ਨਾਲ ਐਕਟਿਵਾ 'ਤੇ ਰਾਣੀ ਝਾਂਸੀ ਚੌਂਕ 'ਚ ਕੁਝ ਸਾਮਾਨ ਲੈਣ ਲਈ ਗਿਆ ਸੀ, ਜਦੋਂ ਉਹ ਸਾਮਾਨ ਲੈ ਕੇ ਵਾਪਸ ਆ ਰਿਹਾ ਸੀ ਤਾਂ ਉਸ ਦੀ ਐਕਟਿਵਾ ਨੂੰ ਟਰਾਲੀ ਚਾਲਕ ਨੇ ਲਾਪਰਵਾਹੀ ਨਾਲ ਓਵਰਟੇਕ ਕਰ ਲਿਆ। ਇਸ ਦੌਰਾਨ ਉਸ ਦੇ ਭਰਾ ਨੇ ਟਰਾਲੀ ਚਾਲਕ ਨੂੰ ਧਿਆਨ ਨਾਲ ਗੱਡੀ ਚਲਾਉਣ ਲਈ ਕਿਹਾ। ਇਸ 'ਤੇ ਟਰਾਲੀ ਚਾਲਕ ਗੁੱਸੇ 'ਚ ਆ ਗਿਆ ਅਤੇ ਉਸ ਨੇ ਟਰਾਲੀ ਰੋਕ ਕੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਤੋਂ ਬਾਅਦ ਉਹ ਡਰ ਗਿਆ ਅਤੇ ਉਥੇ ਚਲਾ ਗਿਆ। ਪਰ ਬਾਅਦ ਵਿੱਚ ਟਰਾਲੀ ਚਾਲਕ ਨੇ ਉਸ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ ਅਤੇ ਉਸ ਨੂੰ ਡਿੱਗਾ ਦਿੱਤਾ।

ਲੋਹੇ ਦੀ ਰਾਡ ਨਾਲ ਕੀਤਾ ਹਮਲਾ 

ਜਿਸ ਕਾਰਨ ਉਹ ਜ਼ਖਮੀ ਹੋ ਗਿਆ, ਜਿਸ ਦਾ ਫਾਇਦਾ ਉਠਾਉਂਦੇ ਹੋਏ ਟਰਾਲੀ ਚਾਲਕ ਨੇ ਉਸ ਦੇ ਭਰਾ ਦੇ ਸਿਰ 'ਤੇ ਲੋਹੇ ਦੀ ਰਾਡ ਨਾਲ ਵਾਰ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਉਕਤ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਥਾਣਾ ਸਿਟੀ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਲਈ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਖੰਗਾਲ ਰਹੀ ਸੀਸੀਟੀਵੀ 

ਇਸ ਘਟਨਾ ਤੋਂ ਬਾਅਦ ਥਾਣਾ ਸਿਟੀ ਦੀ ਪੁਲਿਸ ਨੇ 15 ਦੇ ਕਰੀਬ ਸੀਸੀਟੀਵੀ ਕੈਮਰਿਆਂ ਦੀ ਤਲਾਸ਼ੀ ਲਈ, ਪਰ ਪੁਲਿਸ ਨੂੰ ਮੁਲਜ਼ਮਾਂ ਦਾ ਕੋਈ ਸੁਰਾਗ ਨਹੀਂ ਲੱਗਾ। ਹੁਣ ਪੁਲਿਸ ਨੇ ਰੇਲਵੇ ਪੁਲ ਦੇ ਦੂਜੇ ਪਾਸੇ ਝਾਂਸੀ ਚੌਕ ਅਤੇ ਸਰਕਾਰੀ ਸਕੂਲ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਣਾ ਸ਼ੁਰੂ ਕਰ ਦਿੱਤੀ ਹੈ, ਤਾਂ ਜੋ ਮੁਲਜ਼ਮਾਂ ਨੂੰ ਪੁਲ ’ਤੇ ਆਉਂਦੇ-ਜਾਂਦੇ ਦੇਖਿਆ ਜਾ ਸਕੇ। 

ਇਹ ਵੀ ਪੜ੍ਹੋ