ਭਤੀਜੀ ਦੇ ਵਿਆਹ ਲਈ ਜਗਤਾਰ ਸਿੰਘ ਤਾਰਾ ਨੂੰ ਮਿਲੀ 2 ਘੰਟੇ ਦੀ ਪੈਰੋਲ

ਜਗਤਾਰ ਸਿੰਘ ਤਾਰਾ ਇਸ ਸਮੇਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਤਾਰਾ ਨੂੰ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਪੈਰੋਲ ਦਿੱਤੀ ਹੈ। 

Share:

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦਾ ਦੋਸ਼ੀ ਜਗਤਾਰ ਸਿੰਘ ਤਾਰਾ 2 ਘੰਟੇ ਦੀ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆ ਗਿਆ ਹੈ। ਤਾਰਾ ਅੱਜ ਆਪਣੀ ਭਤੀਜੀ ਦੇ ਵਿਆਹ 'ਚ ਸ਼ਿਰਕਤ ਕਰੇਗਾ। ਤਾਰਾ ਦੀ ਭਤੀਜੀ ਦਾ ਆਨੰਦ ਕਾਰਜ ਰੋਪੜ ਦੇ ਪਿੰਡ ਮੁਗਲ ਮਾਜਰੀ ਦੇ ਗੁਰਦੁਆਰਾ ਸਾਹਿਬ ਵਿਖੇ ਹੋ ਰਿਹਾ ਹੈ। ਜਗਤਾਰ ਸਿੰਘ ਤਾਰਾ ਇਸ ਸਮੇਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਤਾਰਾ ਨੂੰ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਪੈਰੋਲ ਦਿੱਤੀ ਹੈ। ਇਸ ਤੋਂ ਪਹਿਲਾਂ ਤਾਰਾ ਦੇ ਭਰਾ ਦੀ ਅਪ੍ਰੈਲ 'ਚ ਮੌਤ ਹੋ ਗਈ ਸੀ, ਪਰ ਉਸ ਸਮੇਂ ਤਾਰਾ ਨੂੰ ਜ਼ਮਾਨਤ ਨਹੀਂ ਮਿਲੀ ਸੀ। ਹੁਣ ਹਾਈਕੋਰਟ ਨੇ ਭਤੀਜੀ ਦੇ ਵਿਆਹ ਲਈ ਪੈਰੋਲ ਦੇ ਦਿੱਤੀ ਹੈ। ਤਾਰਾ ਦੇ ਭਰਾ ਦੀ ਅਪ੍ਰੈਲ ਵਿੱਚ ਮੌਤ ਹੋ ਗਈ ਸੀ, ਇਸ ਲਈ ਤਾਰਾ ਨੇ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਸੀ। ਦੱਸ ਦੇਈਏ ਕਿ ਤਾਰਾ ਦੇ ਵਕੀਲ ਨੇ ਕਿਹਾ ਸੀ ਕਿ 3 ਦਸੰਬਰ ਨੂੰ ਉਸ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪੈਰੋਲ ਦਿੱਤੀ ਜਾਵੇ। ਪਰ ਵਿਚਾਰ ਕਰਨ ਤੋਂ ਬਾਅਦ ਅਦਾਲਤ ਨੇ ਉਸ ਨੂੰ 2 ਘੰਟੇ ਲਈ ਪੈਰੋਲ ਦੇ ਦਿੱਤੀ। ਤਾਰਾ ਨੇੜੇ ਪੰਜਾਬ ਪੁਲਿਸ ਦੀ ਸੁਰੱਖਿਆ ਹਰ ਸਮੇਂ ਤਾਇਨਾਤ ਰਹੇਗੀ। ਠੀਕ ਦੋ ਘੰਟੇ ਬਾਅਦ ਉਸ ਨੂੰ ਦੁਬਾਰਾ ਜੇਲ੍ਹ ਆਉਣਾ ਪਵੇਗਾ। 

ਇਹ ਵੀ ਪੜ੍ਹੋ