Jalandhar: ਕਿਸਾਨੀ ਅੰਦੋਲਨ 'ਚ ਸ਼ਾਮਲ ਹੋਣ ਜਾ ਰਹੇ ਕਿਸਾਨ ਦੀ ਸੜਕ ਹਾਦਸੇ ਵਿੱਚ ਮੌਤ

ਮ੍ਰਿਤਕ ਆਪਣੇ ਪਿੱਛੇ ਚਾਰ ਛੋਟੇ ਬੱਚੇ ਛੱਡ ਗਿਆ ਹੈ। ਪਿੰਡ ਰਾਮਪੁਰ ਵਿੱਚ ਮਾਤਮ ਦਾ ਮਾਹੌਲ ਹੈ।

Share:

Punjab News: ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਜਾ ਰਹੇ ਕਿਸਾਨ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਦੱਸ ਦਈਏ ਕਿ ਉਹ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜੱਥੇ ਨਾਲ ਸ਼ੰਭੂ ਬਾਰਡਰ ਜਾ ਤੇ ਜਾ ਰਿਹਾ ਸੀ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਖਿੰਦਾ ਪੁੱਤਰ ਦਰਸ਼ਨ ਸਿੰਘ ਵਾਸੀ ਰਾਮਪੁਰ ਜਲੰਧਰ ਵਜੋਂ ਹੋਈ ਹੈ। ਜਿਸ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ।

ਥਾਣਾ ਸ਼ਾਹਕੋਟ ਦੇ ਐਸਐਚਓ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਕੰਬਾਈਨ ਮਾਲਕ ਖ਼ਿਲਾਫ਼ ਧਾਰਾ 304-ਏ ਅਤੇ 427 ਤਹਿਤ ਕੇਸ ਦਰਜ ਕਰ ਲਿਆ ਹੈ। ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਕੰਬਾਈਨ ਨਾਲ ਟਕਰਾਈ ਬਾਈਕ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰੈਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਨੇ ਦੱਸਿਆ ਕਿ ਉਪ ਖਜ਼ਾਨਚੀ ਰਜਿੰਦਰ ਸਿੰਘ ਨੰਗਲ ਅੰਬੀਆਂ ਦੀ ਅਗਵਾਈ ਹੇਠ ਜਥੇ ਨੇ ਸ਼ਾਹਕੋਟ ਤੋਂ ਸ਼ੰਭੂ ਬਾਰਡਰ ਲਈ ਰਵਾਨਾ ਹੋਣਾ ਸੀ, ਜਿਸ ਵਿੱਚ ਪਿੰਡ ਰਾਮਪੁਰ ਦੇ ਹਰਦੀਪ ਸਿੰਘ ਨੇ ਵੀ ਸ਼ਮੂਲੀਅਤ ਕੀਤੀ। ਬੀਤੀ ਰਾਤ ਕਰੀਬ 7 ਵਜੇ ਜਦੋਂ ਹਰਦੀਪ ਸਿੰਘ ਆਪਣੇ ਘਰ ਤੋਂ ਸ਼ਾਹਕੋਟ ਵੱਲ ਜਾ ਰਿਹਾ ਸੀ ਤਾਂ ਰਸਤੇ ਵਿੱਚ ਖੜ੍ਹੀ ਕੰਬਾਈਨ ਨਾਲ ਉਸ ਦੀ ਬਾਈਕ ਟਕਰਾ ਗਈ।

ਇਹ ਵੀ ਪੜ੍ਹੋ