Jalandhar: ਤੇਜ਼ ਰਫ਼ਤਾਰ ਟਰੱਕ ਨੇ ਦੋ ਵਿਅਕਤੀਆਂ ਨੂੰ ਮਾਰੀ ਟੱਕਰ, ਇੱਕ ਦੀ ਮੌਤ ਇੱਕ ਗੰਬੀਰ ਜਖਮੀ, ਡਰਾਈਵਰ ਮੌਕੇ ਤੋਂ ਫਰਾਰ

ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਜਲੰਧਰ ਕੈਂਟ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਟੀਮ ਨੇ ਮੌਕੇ ’ਤੇ ਪਈ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ। ਮਰਨ ਵਾਲਿਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Share:

ਜਲੰਧਰ ਦੇ ਸੋਫੀ ਪਿੰਡ ਦੇ ਨਾਲ ਲੱਗਦੇ ਕੈਂਟ ਕਾਉਂਟੀ ਨੇੜੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਦੋ ਵਿਅਕਤੀਆਂ ਨੂੰ ਕੁਚਲ ਦਿੱਤਾ। ਇਨ੍ਹਾਂ 'ਚੋਂ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਓਵਰ ਸਪੀਡ ਟਰੱਕ ਨੇ ਮਾਰੀ ਟੱਕਰ 

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਸ਼ੁੱਕਰਵਾਰ ਸ਼ਾਮ ਕਰੀਬ 6.30 ਵਜੇ ਵਾਪਰਿਆ। ਜਦੋਂ ਸਾਈਕਲ 'ਤੇ ਜਾ ਰਹੇ ਦੋ ਨੌਜਵਾਨ ਕੈਂਟ ਕਾਉਂਟੀ ਨੇੜੇ ਪਹੁੰਚੇ ਤਾਂ ਇੱਕ ਓਵਰ ਸਪੀਡ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟਰੱਕ ਦਾ ਟਾਇਰ ਇੱਕ ਵਿਅਕਤੀ ਦੇ ਸਰੀਰ ਦੇ ਉੱਪਰੋਂ ਲੰਘ ਗਿਆ। ਇਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਟੱਕਰ ਤੋਂ ਬਾਅਦ ਸਾਈਕਲ ਸਵਾਰ ਦੂਸਰਾ ਵਿਅਕਤੀ ਦੁਰ ਜਾ ਡਿੱਗਿਆ ਅਤੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ।

ਡਰਾਈਵਰ ਟਰੱਕ ਛੱਡ ਕੇ ਫਰਾਰ ਹੋ ਗਿਆ

ਹਾਦਸੇ ਤੋਂ ਬਾਅਦ ਡਰਾਈਵਰ ਟਰੱਕ ਨੂੰ ਮੌਕੇ 'ਤੇ ਛੱਡ ਕੇ ਫਰਾਰ ਹੋ ਗਿਆ। ਹਾਦਸੇ ਕਾਰਨ ਸੜਕ 'ਤੇ ਲੋਕਾਂ ਦਾ ਇਕੱਠ ਹੋ ਗਿਆ। ਮੌਕੇ 'ਤੇ ਮੌਜੂਦ ਰਾਹਗੀਰਾਂ ਨੇ ਜ਼ਖਮੀ ਵਿਅਕਤੀ ਨੂੰ ਚੁੱਕ ਕੇ ਨੇੜੇ ਦੇ ਨਿੱਜੀ ਹਸਪਤਾਲ ਪਹੁੰਚਾਇਆ। ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਰਾਮਾਮੰਡੀ ਇਲਾਕੇ ਦੇ ਜੌਹਲ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ।
 

ਇਹ ਵੀ ਪੜ੍ਹੋ