JALANDHAR: ਜਨਮ ਦਿਨ ਦੀ ਪਾਰਟੀ ਦੌਰਾਨ ਚਲੀਆਂ ਗੋਲੀਆ, NRI ਨੌਜਵਾਨ ਦੀ ਮੌਤ, ਇੱਕ ਜ਼ਖਮੀ

ਉਸੇ ਸਮੇਂ ਜਦੋਂ ਇੱਕ ਹੋਰ ਨੌਜਵਾਨ ਦਖਲ ਦੇਣ ਆਇਆ ਤਾਂ ਵਿਅਕਤੀ ਨੇ ਉਸ ਨੂੰ ਵੀ ਗੋਲੀ ਮਾਰ ਦਿੱਤੀ। ਫਾਇਰਿੰਗ ਕਰਨ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਜ਼ਖ਼ਮੀ ਨੌਜਵਾਨ ਦਾ ਜੌਹਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਸ ਤੋਂ ਪਹਿਲਾਂ ਵੀ ਦੋਵਾਂ ਧਿਰਾਂ ਵਿਚਾਲੇ ਹੱਥੋਪਾਈ ਹੋ ਚੁੱਕੀ ਹੈ।

Share:

ਜਲੰਧਰ ਦੇ ਇੱਕ ਹੋਟਲ ਵਿੱਚ ਜਨਮ ਦਿਨ ਦੀ ਪਾਰਟੀ ਦੌਰਾਨ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਗੋਲੀਬਾਰੀ ਵਿੱਚ ਇੱਕ ਐਨਆਰਆਈ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਇੱਕ ਹੋਰ ਨੌਜਵਾਨ ਜ਼ਖ਼ਮੀ ਹੋ ਗਿਆ ਹੈ। ਇਹ ਘਟਨਾ ਰਾਮਾਮੰਡੀ ਦੇ ਨਾਲ ਲੱਗਦੇ ਤੱਲ੍ਹਣ ਰੋਡ 'ਤੇ ਸਥਿਤ ਢਿੱਲੋਂ ਰਿਜ਼ੋਰਟ 'ਚ ਵਾਪਰੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਭੇਜ ਦਿੱਤਾ ਹੈ।

ਜਨਮ ਦਿਨ ਦੀ ਚੱਲ ਰਹੀ ਸੀ ਪਾਰਟੀ 

ਜਾਣਕਾਰੀ ਮੁਤਾਬਕ ਇਹ ਘਟਨਾ ਸ਼ਾਮ ਕਰੀਬ 6.30 ਵਜੇ ਦੀ ਹੈ। ਢਿੱਲੋਂ ਰਿਜ਼ੋਰਟ ਵਿਖੇ ਜਨਮ ਦਿਨ ਦੀ ਪਾਰਟੀ ਚੱਲ ਰਹੀ ਸੀ। ਪਾਰਟੀ ਵਿੱਚ ਆਏ ਹੋਏ ਰਿਸ਼ਤੇਦਾਰਾਂ ਦਾ ਆਪਸ ਵਿੱਚ ਝਗੜਾ ਹੋ ਗਿਆ। ਗੁੱਸੇ ਵਿੱਚ ਮੁਲਜ਼ਮਾਂ ਨੇ ਆਪਣਾ ਹਥਿਆਰ ਕੱਢ ਲਿਆ ਅਤੇ ਐਨਆਰਆਈ ’ਤੇ ਗੋਲੀਆਂ ਚਲਾ ਦਿੱਤੀਆਂ। ਐਨਆਰਆਈ ਨੌਜਵਾਨ ਦੇ ਸਿਰ ਅਤੇ ਛਾਤੀ 'ਤੇ ਗੋਲੀ ਲੱਗੀ। ਜਿਸ ਦੇ ਚਲਦੇ 15 ਮਿੰਟ ਬਾਅਦ ਹੀ ਇਲਾਜ ਦੌਰਾਨ ਐਨਆਰਆਈ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਲਜੀਤ ਸਿੰਘ ਵਾਸੀ ਪ੍ਰੋਫੈਸਰ ਕਲੋਨੀ ਰਾਮਾਮੰਡੀ ਵਜੋਂ ਹੋਈ ਹੈ। 

ਪੁਲਿਸ ਨੇ ਕੀਤਾ ਮਾਮਲਾ ਦਰਜ

ਸੂਚਨਾ ਮਿਲਣ ਤੋਂ ਬਾਅਦ ਰਾਮਾਮੰਡੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਮੌਕੇ ਤੋਂ ਖੋਲ ਬਰਾਮਦ ਕੀਤੇ ਹਨ। ਰਿਜ਼ੋਰਟ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਕਤਲ ਅਤੇ ਆਰਮਜ਼ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ