Jalandhar DSP murder case: ਰਾਜਾ ਵੜਿੰਗ ਨੇ ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਤੇ ਚੁੱਕੇ ਸਵਾਲ

ਪੰਜਾਬ ਦੇ ਜਲੰਧਰ ਵਿੱਚ ਨਵੇਂ ਸਾਲ ਦੀ ਰਾਤ ਨੂੰ ਪੰਜਾਬ ਪੁਲਿਸ ਦੇ ਡੀਐੱਸਪੀ ਦਲਬੀਰ ਸਿੰਘ ਦੀ ਬਸਤੀ ਬਾਵਾ ਖੇਲ ਨਹਿਰ ਨੇੜੇ ਲੁਟੇਰਿਆਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰਨ ਅਤੇ ਉਸ ਦੀ ਪਿਸਤੌਲ ਲੁੱਟਣ ਦੇ ਮਾਮਲੇ ਵਿੱਚ ਹੁਣ ਸਿਆਸਤ ਤੇਜ਼ ਹੋ ਗਈ ਹੈ।

Share:

ਹਾਈਲਾਈਟਸ

  • ਕਾਂਗਰਸ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ 'ਚ ਲੋਕਾਂ ਦੀ ਸੁਰੱਖਿਆ 'ਤੇ ਸਵਾਲ ਖੜ੍ਹੇ ਕੀਤੇ ਹਨ

ਪੰਜਾਬ ਸਰਕਾਰ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਪ੍ਰਤੀਕਰਮ ਦੇਣਾ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ 'ਚ ਲੋਕਾਂ ਦੀ ਸੁਰੱਖਿਆ 'ਤੇ ਸਵਾਲ ਖੜ੍ਹੇ ਕੀਤੇ ਹਨ। ਇਸੇ ਤਰ੍ਹਾਂ ਜਲੰਧਰ ਛਾਉਣੀ ਦੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਜੇਕਰ ਸ਼ਹਿਰ ਵਿੱਚ ਡੀਐਸਪੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦਾ ਕੀ ਬਣੇਗਾ।

ਰਾਜਾ ਵੜਿੰਗ ਨੇ ਪੰਜਾਬ ਸਰਕਾਰ ਤੇ ਸਾਧਿਆ ਨਿਸ਼ਾਨਾ

ਡੀਐਸਪੀ ਦਲਵੀਰ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਪੋਸਟ ਵਿੱਚ ਉਨ੍ਹਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਨਿਸ਼ਾਨਾ ਸਾਧਿਆ। ਪੋਸਟ 'ਚ ਉਨ੍ਹਾਂ ਨੇ ਇਕ ਅੰਗਰੇਜ਼ੀ ਅਖਬਾਰ ਦੀ ਕਟਿੰਗ ਸ਼ੇਅਰ ਕੀਤੀ ਹੈ ਅਤੇ ਲਿਖਿਆ ਹੈ- '2021 ਤੋਂ ਬਾਅਦ ਸਿਰਫ ਹੱਸਦਾ ਵੱਸਦਾ ਪੰਜਾਬ'। ਪੋਸਟ ਸ਼ੇਅਰ ਕਰਕੇ ਵੜਿੰਗ ਨੇ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ 'ਤੇ ਸਵਾਲ ਖੜ੍ਹੇ ਕੀਤੇ ਹਨ।

 

ਨਵੇਂ ਸਾਲ ਦੀ ਰਾਤ ਹੋਇਆ ਸੀ ਕਤਲ

ਨਵੇਂ ਸਾਲ ਦੀ ਰਾਤ ਡੀਐਸਪੀ ਦਲਬੀਰ ਸਿੰਘ ਦੀ ਸਿਰ ਦੇ ਪਿਛਲੇ ਹਿੱਸੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕਤਲ ਉਸ ਦੀ ਸਰਵਿਸ ਪਿਸਤੌਲ ਨਾਲ ਕੀਤਾ ਗਿਆ ਸੀ। ਜਿਸ ਦੇ ਦੋ ਖੋਲ ਪੁਲਿਸ ਨੇ ਸੋਮਵਾਰ ਸ਼ਾਮ ਨੂੰ ਬਰਾਮਦ ਕੀਤੇ ਹਨ। ਥਾਣਾ ਸਦਰ-2 ਦੀ ਪੁਲਿਸ ਨੇ ਆਈਪੀਸੀ ਦੀ ਧਾਰਾ 302 (ਕਤਲ), 379-ਬੀ (ਡਕੈਤੀ), 34 (ਜੁਰਮ ਵਿੱਚ ਇੱਕ ਤੋਂ ਵੱਧ ਮੁਲਜ਼ਮ ਸ਼ਾਮਲ ਸਨ) ਅਤੇ ਅਸਲਾ ਐਕਟ ਦੀ ਧਾਰਾ 25-54-59 ਤਹਿਤ ਕੇਸ ਦਰਜ ਕੀਤਾ ਹੈ। ਡੀਐਸਪੀ ਨੂੰ ਆਖਰੀ ਵਾਰ ਵਰਕਸ਼ਾਪ ਚੌਕ ਨੇੜੇ ਸਥਿਤ ਇੱਕ ਢਾਬੇ ਦੇ ਸਾਹਮਣੇ ਦੇਖਿਆ ਗਿਆ।

ਇਹ ਵੀ ਪੜ੍ਹੋ