JALANDHAR : ਪ੍ਰਾਈਵੇਟ ਸਕੂਲ ਦੇ ਪ੍ਰਿੰਸੀਪਲ ਦੀਆਂ ਅਪੱਤੀਜਨਕ ਤਸਵੀਰਾਂ ਵਾਇਰਲ

ਸਕੂਲ ਵਿੱਚ ਪੜ੍ਹਦੇ ਬੱਚਿਆਂ ਦੇ ਪਰਿਵਾਰਾਂ ਨੇ ਵੀ ਇਸ ਸਬੰਧੀ ਇਤਰਾਜ਼ ਜਤਾਇਆ ਹੈ। ਹਾਲਾਂਕਿ ਇਸ ਮਾਮਲੇ ਵਿੱਚ ਕੋਈ ਸ਼ਿਕਾਇਤ ਜਾਂ ਕਾਰਵਾਈ ਨਹੀਂ ਹੋਈ ਹੈ।

Share:

ਹਾਈਲਾਈਟਸ

  • ਇਸ ਸਬੰਧੀ ਸਕੂਲ ਅੰਦਰ ਹੰਗਾਮਾ ਹੋਣ ਦੀ ਵੀ ਸੂਚਨਾ ਮਿਲੀ ਹੈ

ਅਧਿਆਪਕ ਦਾ ਕੰਮ ਸਮਾਜ ਨੂੰ ਸਹੀ ਦਿਸ਼ਾ ਦੇਣਾ ਹੁੰਦਾ ਹੈ, ਪਰ ਜਦੋਂ ਉਹ ਹੀ ਗਲਤ ਹਰਕਤਾਂ ਕਰਨ ਲੱਗ ਜਾਣ ਤਾਂ ਇਹ ਕਹਾਵਤ ਸਹੀ ਸਾਬਤ ਹੋ ਜਾਂਦੀ ਹੈ ਕਿ ਉਲਟੀ ਵਾੜ ਖੇਤ ਨੂੰ ਖਾਏ। ਅਜਿਹਾ ਹੀ ਇਕ ਮਾਮਲਾ ਜਲੰਧਰ ਵਿੱਚ ਸਾਹਮਣੇ ਆਇਆ ਹੈ, ਜਿੱਥੇ ਰਾਮਾਮੰਡੀ ਵਿੱਚ ਸਥਿਤ ਇੱਕ ਨਾਮੀ ਸਕੂਲ ਦੇ ਪ੍ਰਿੰਸੀਪਲ ਦੀਆਂ ਕੁਝ ਇਤਰਾਜ਼ਯੋਗ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਸਕੂਲ ਵਿੱਚ ਪੜ੍ਹਦੇ ਬੱਚਿਆਂ ਦੇ ਪਰਿਵਾਰਾਂ ਨੇ ਵੀ ਇਸ ਸਬੰਧੀ ਇਤਰਾਜ਼ ਜਤਾਇਆ ਹੈ। ਹਾਲਾਂਕਿ ਇਸ ਮਾਮਲੇ ਵਿੱਚ ਕੋਈ ਸ਼ਿਕਾਇਤ ਜਾਂ ਕਾਰਵਾਈ ਨਹੀਂ ਹੋਈ ਹੈ।

ਪਰਿਵਾਰਾਂ ਕੋਲ ਪਹੁੰਚੀਆਂ ਤਸਵੀਰਾਂ

ਮੰਗਲਵਾਰ ਨੂੰ ਪ੍ਰਾਈਵੇਟ ਸਕੂਲ ਦੇ ਪ੍ਰਿੰਸੀਪਲ ਦੀਆਂ ਕੁਝ ਤਸਵੀਰਾਂ ਬੱਚਿਆਂ ਦੇ ਪਰਿਵਾਰਾਂ ਕੋਲ ਪਹੁੰਚੀਆਂ। ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਮਾਮਲੇ 'ਚ ਪ੍ਰਿੰਸੀਪਲ ਖਿਲਾਫ ਕਾਰਵਾਈ ਦੀ ਮੰਗ ਕੀਤੀ। ਹਾਲਾਂਕਿ ਬਾਦ ਵਿੱਚ ਮਾਮਲਾ ਸ਼ਾਂਤ ਹੋ ਗਿਆ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਇਸ ਨਾਲ ਬੱਚਿਆਂ 'ਤੇ ਮਾੜਾ ਅਸਰ ਪੈ ਰਿਹਾ ਹੈ। ਸਕੂਲ ਪ੍ਰਸ਼ਾਸਨ ਵੱਲੋਂ ਪ੍ਰਿੰਸੀਪਲ ਖਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਸਬੰਧੀ ਸਕੂਲ ਅੰਦਰ ਹੰਗਾਮਾ ਹੋਣ ਦੀ ਵੀ ਸੂਚਨਾ ਮਿਲੀ ਹੈ। ਫਿਲਹਾਲ ਸਕੂਲ ਪ੍ਰਬੰਧਕਾਂ ਵੱਲੋਂ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ।

 

ਪ੍ਰਿੰਸੀਪਲ ਨੇ ਆਰੋਪ ਨਕਾਰੇ 

ਉਧਰ, ਪ੍ਰਿੰਸੀਪਲ ਦਾ ਕਹਿਣਾ ਹੈ ਕਿ ਉਸ 'ਤੇ ਲਗਾਏ ਗਏ ਸਾਰੇ ਆਰੋਪ ਗਲਤ ਹਨ। ਇਹ ਫੋਟੋਆਂ ਉਨ੍ਹਾਂ ਦੀਆਂ ਨਹੀਂ ਹਨ। ਫੋਟੋਆਂ ਡੀਪ ਫੇਕ ਦੀ ਵਰਤੋਂ ਕਰਕੇ ਬਣਾਈਆਂ ਗਈਆਂ ਹਨ। ਇਸ ਤੋਂ ਬਾਅਦ ਇਨ੍ਹਾਂ ਨੂੰ ਵਾਇਰਲ ਕਰ ਦਿੱਤਾ ਗਿਆ। ਇਹ ਮਾਮਲਾ ਸਕੂਲ ਪ੍ਰਬੰਧਕਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ। 

ਇਹ ਵੀ ਪੜ੍ਹੋ