Jalandhar: ਉਸਾਰੀ ਅਧੀਨ ਪੁਲ ਦਾ ਹਿੱਸਾ ਡਿੱਗਿਆ,6 ਜ਼ਖਮੀ,2 ਦੀ ਹਾਲਤ ਗੰਭੀਰ

ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਹਫੜਾ-ਦਫੜੀ ਮਚ ਗਈ। ਫਿਲਹਾਲ ਇਸ ਸਬੰਧੀ ਹਾਈਵੇਅ ਅਥਾਰਟੀ ਦੇ ਕਿਸੇ ਅਧਿਕਾਰੀ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਆਸ-ਪਾਸ ਦੇ ਲੋਕਾਂ ਮੁਤਾਬਕ ਘਟਨਾ 'ਚ 6 ਮਜ਼ਦੂਰ ਜ਼ਖਮੀ ਹੋ ਗਏ।

Share:

Punjab News: ਜਲੰਧਰ ਦੇ ਪਿੰਡ ਗਾਜ਼ੀਪੁਰ ਨੇੜੇ ਸ਼ਨੀਵਾਰ ਸ਼ਾਮ ਇੱਕ ਨਿਰਮਾਣ ਅਧੀਨ ਪੁਲ ਦਾ ਕੁਝ ਹਿੱਸਾ ਡਿੱਗ ਗਿਆ। ਜਿਸ ਕਾਰਨ ਇੱਕ ਦਰਜਨ ਦੇ ਕਰੀਬ ਮਜ਼ਦੂਰ ਜ਼ਖ਼ਮੀ ਹੋ ਗਏ। ਜਿਨ੍ਹਾਂ ਵਿੱਚੋਂ ਦੋ ਮਜ਼ਦੂਰਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਰਾਤ ਸਮੇਂ ਥਾਣਾ ਮਕਸੂਦਾਂ ਦੀ ਪੁਲਸ ਪਾਰਟੀ ਘਟਨਾ ਵਾਲੀ ਥਾਂ 'ਤੇ ਜਾਂਚ ਲਈ ਪਹੁੰਚੀ। ਜ਼ਖਮੀਆਂ ਨੂੰ ਦੇਰ ਰਾਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।

ਮਿਲੀ ਜਾਣਕਾਰੀ ਅਨੁਸਾਰ ਉਸਾਰੀ ਅਧੀਨ ਪੁਲ ’ਤੇ ਮਜ਼ਦੂਰਾਂ ਵੱਲੋਂ ਲੋਹੇ ਦੀਆਂ ਪਾਈਪਾਂ ਨਾਲ ਸ਼ਟਰਿੰਗ ਦਾ ਕੰਮ ਕੀਤਾ ਜਾ ਰਿਹਾ ਸੀ। ਇਸ ਦੌਰਾਨ ਸ਼ਟਰਿੰਗ ਪਲੇਟ ਹੇਠਾਂ ਤੋਂ ਖਿਸਕ ਗਈ। ਜਿਸ ਕਾਰਨ ਉੱਥੇ ਕੰਮ ਕਰ ਰਹੇ ਮਜ਼ਦੂਰਾਂ 'ਤੇ ਪੁਲ ਦਾ ਕੁਝ ਹਿੱਸਾ ਡਿੱਗ ਗਿਆ।

ਡੀਐਸਪੀ ਨੇ ਕਿਹਾ- ਜਾਨੀ ਨੁਕਸਾਨ ਤੋਂ ਬਚਾਅ

ਦੇਰ ਸ਼ਾਮ ਥਾਣਾ ਮਕਸੂਦਾਂ ਦੀ ਪੁਲਿਸ ਨੂੰ ਸਾਰੀ ਘਟਨਾ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ ਚੌਕੀ ਮੰਡ ਇੰਚਾਰਜ ਦਇਆ ਚੰਦ ਆਪਣੀ ਟੀਮ ਨਾਲ ਜਾਂਚ ਲਈ ਮੌਕੇ 'ਤੇ ਪਹੁੰਚੇ। ਡੀਐਸਪੀ ਕਰਤਾਰਪੁਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਜਦਕਿ ਦੋ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਘਟਨਾ ਸਥਾਨ ਦੀ ਜਾਂਚ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਅੱਜ ਜ਼ਖਮੀ ਮਜ਼ਦੂਰਾਂ ਦੇ ਬਿਆਨ ਦਰਜ ਕੀਤੇ ਜਾਣਗੇ।

ਇਹ ਵੀ ਪੜ੍ਹੋ