JALANDHAR: ਜਾਅਲੀ ਸਰਟੀਫਿਕੇਟ ਤਿਆਰ ਕਰਦਾ ਸੀ ਪ੍ਰਿੰਸੀਪਲ, ਫੜਿਆ ਗਿਆ

Punjab ਭਰ ਤੋਂ ਲੋਕ ਉਨ੍ਹਾਂ ਕੋਲ Certificate ਬਣਵਾਉਣ ਲਈ ਆਉਂਦੇ ਸਨ। ਮੁਲਜ਼ਮ ਲੋਕਾਂ ਤੋਂ ਉਨ੍ਹਾਂ ਦਾ ਨਾਂ, ਪਤਾ ਅਤੇ ਨੰਬਰ ਪੁੱਛ ਕੇ ਹੀ ਸਰਟੀਫਿਕੇਟ ਤਿਆਰ ਕਰਦੇ ਸਨ। ਮੁਲਜ਼ਮਾਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਨਾਲ ਹੋਰ ਕਿੰਨੇ ਲੋਕ ਜੁੜੇ ਹੋਏ ਹਨ।

Share:

ਹਾਈਲਾਈਟਸ

  • ਮੁਲਜ਼ਮ ਸਕੂਲ ਦੇ ਵਿਦਿਆਰਥੀਆਂ ਦਾ ਡਾਟਾ ਇਕੱਠਾ ਕਰਦੇ ਸਨ

Punjab News : ਹੁਣ ਸਕੂਲਾਂ ਦੇ Principal ਵੀ ਜਾਅਲੀ ਸਰਟੀਫਿਕੇਟ ਬਣਾਉਣ ਲੱਗੇ ਹਨ। ਅਜਿਹਾ ਹੀ ਇੱਕ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ। Jalandhar Police ਨੇ ਜਾਅਲੀ ਸਰਟੀਫਿਕੇਟ ਬਣਾਉਣ ਵਾਲੇ ਪ੍ਰਿੰਸੀਪਲ ਅਤੇ ਉਸਦੇ ਸਾਥੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਦੋਵਾਂ ਮੁਲਜ਼ਮਾਂ ਕੋਲੋਂ ਇੱਕ ਪ੍ਰਿੰਟਰ, ਇੱਕ Computer ਅਤੇ ਕਰੀਬ 600 ਜਾਅਲੀ ਸਰਟੀਫਿਕੇਟ ਬਰਾਮਦ ਕੀਤੇ ਗਏ ਹਨ। ਦੋਵਾਂ ਦੀ ਪਛਾਣ ਪ੍ਰਾਈਵੇਟ ਸਕੂਲ ਦੇ ਪ੍ਰਿੰਸੀਪਲ ਅਨੁਰਾਗ ਡਾਬਰ ਵਾਸੀ ਨਿਊ ਵਿਨੈ ਨਗਰ ਅਤੇ ਰਾਘਵ ਚੱਢਾ ਵਾਸੀ ਫਤਿਹਪੁਰੀ ਮੁਹੱਲਾ ਵਜੋਂ ਹੋਈ ਹੈ।

25 thousand rupees ਵਿੱਚ ਵੇਚਦੇ ਸਨ 

ਮੁਲਜ਼ਮ ਸਕੂਲ ਦੇ ਵਿਦਿਆਰਥੀਆਂ ਦਾ ਡਾਟਾ ਇਕੱਠਾ ਕਰਦੇ ਸਨ। ਇਸ ਤੋਂ ਬਾਅਦ ਉਹ ਜਾਅਲੀ ਸਰਟੀਫਿਕੇਟ ਬਣਾ ਕੇ 25 ਹਜ਼ਾਰ ਰੁਪਏ ਵਿੱਚ ਵੇਚ ਦਿੰਦੇ ਸਨ। ਪੁਲਿਸ ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਵੇਗੀ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਦੋਵਾਂ ਨਾਲ ਹੋਰ ਕਿੰਨੇ ਲੋਕ ਜੁੜੇ ਹੋਏ ਹਨ। ਸਪੈਸ਼ਲ ਸੈੱਲ ਦੇ ਇੰਚਾਰਜ ਇੰਸਪੈਕਟਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸ਼ਹਿਰ ਵਿੱਚ ਇੱਕ ਗਰੋਹ ਸਰਗਰਮ ਹੈ ਜੋ ਜਾਅਲੀ CBSE ਅਤੇ Open School ਸਰਟੀਫਿਕੇਟ ਬਣਾਉਣ ਦਾ ਧੰਦਾ ਕਰਦਾ ਹੈ। ਸੂਚਨਾ ਦੀ ਪੁਸ਼ਟੀ ਹੋਣ ਤੋਂ ਬਾਅਦ ਪੁਲਿਸ ਨੇ ਛਾਪਾ ਮਾਰਿਆ ਅਤੇ ਪਹਿਲਾਂ ਪ੍ਰਿੰਸੀਪਲ ਅਨੁਰਾਗ ਡਾਬਰ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਤੋਂ ਬਾਅਦ ਉਸ ਦੇ ਸਾਥੀ ਰਾਘਵ ਚੱਢਾ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ। ਮੁਲਜ਼ਮ ਕੰਪਿਊਟਰ ਦੀ ਵਰਤੋਂ ਕਰਕੇ ਡਾਟਾ ਤੋਂ ਜਾਅਲੀ ਸਰਟੀਫਿਕੇਟ ਤਿਆਰ ਕਰਦੇ ਸਨ। 

ਇਹ ਵੀ ਪੜ੍ਹੋ