2.50 ਲੱਖ ਰੁਪਏ ਰਿਸ਼ਵਤ ਲੈਣ ਦੇ ਆਰੋਪ ਵਿੱਚ ਜਲੰਧਰ ਦਾ SHO ਗ੍ਰਿਫ਼ਤਾਰ

ਐਫਆਈਆਰ ਵਿੱਚ SHO ਦੇ 2 ਸਾਥੀ ਮੁਲਾਜ਼ਮਾਂ ਦਾ ਨਾਮ ਵੀ ਦਰਜ ਕੀਤਾ ਗਿਆ ਹੈ। ਭ੍ਰਿਸ਼ਟਾਚਾਰ ਐਕਟ ਸਮੇਤ ਆਈਪੀਸੀ ਦੀ ਧਾਰਾ 342 ਤਹਿਤ ਕੇਸ ਦਰਜ ਕੀਤਾ ਗਿਆ ਹੈ। ਫਿਲਹਾਲ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਕਿਸੇ ਵੀ ਅਧਿਕਾਰੀ ਨੇ ਮਾਮਲੇ ਦੀ ਕੋਈ ਪੁਸ਼ਟੀ ਨਹੀਂ ਕੀਤੀ ਹੈ। 

Share:

ਜਲੰਧਰ ਦੇ ਰਾਮਾ ਮੰਡੀ ਥਾਣੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਰਿਸ਼ਵਤ ਲੈਣ ਦੇ ਆਰੋਪ ਵਿੱਚ ਜਲੰਧਰ ਦੇ ਰਾਮਾਮੰਡੀ ਥਾਣੇ ਦੇ SHO ਰਾਜੇਸ਼ ਕੁਮਾਰ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ ਉਸ ਨੂੰ ਉਸਦੇ ਹੀ ਥਾਣੇ ਦੇ ਅਧਿਕਾਰੀਆਂ ਨੇ ਗ੍ਰਿਫਤਾਰ ਕੀਤਾ।ਦੱਸਿਆ ਜਾ ਰਿਹਾ ਹੈ ਕਿ SHO ਨੇ ਸਪਾ ਸੈਂਟਰ ਦੇ ਮਾਲਿਕ ਤੋਂ 2.50 ਲੱਖ ਰੁਪਏ ਰਿਸ਼ਵਤ ਮੰਗੀ ਸੀ। ਐਫਆਈਆਰ ਵਿੱਚ SHO ਦੇ 2 ਸਾਥੀ ਮੁਲਾਜ਼ਮਾਂ ਦਾ ਨਾਮ ਵੀ ਦਰਜ ਕੀਤਾ ਗਿਆ ਹੈ। ਇਨ੍ਹਾਂ ਦੀ ਪਛਾਣ ਸੀਨੀਅਰ ਕਾਂਸਟੇਬਲ ਸੰਦੀਪ ਕੁਮਾਰ ਅਤੇ ਮੁਲਾਜ਼ਮ ਅਨਵਰ ਕੁਮਾਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਹਿਰਾਸਤ ਵਿਚ ਲੈ ਕੇ ਨਵੀ ਬਾਰਾਦਰੀ ਥਾਣੇ ਲਿਆਂਦਾ ਗਿਆ ਹੈ।  ਜਾਣਕਾਰੀ ਅਨੁਸਾਰ ਤਿੰਨਾਂ ਖ਼ਿਲਾਫ਼ ਥਾਣਾ ਰਾਮਾਮੰਡੀ ਵਿੱਚ ਭ੍ਰਿਸ਼ਟਾਚਾਰ ਐਕਟ ਸਮੇਤ ਆਈਪੀਸੀ ਦੀ ਧਾਰਾ 342 ਤਹਿਤ ਕੇਸ ਦਰਜ ਕੀਤਾ ਗਿਆ ਹੈ। 

ਰਿਸ਼ਵਤ ਲੈ ਰਹੇ ਟ੍ਰੈਫਿਕ ਪੁਲਿਸ ਵਾਲਿਆਂ ਦੀ ਵੀਡੀਓ ਵਾਇਰਲ

ਦੂਜੇ ਪਾਸੇ ਸੋਸ਼ਲ ਮੀਡੀਆ 'ਤੇ ਅੰਮ੍ਰਿਤਸਰ ਟ੍ਰੈਫਿਕ ਪੁਲਿਸ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵਿੱਚ ਟ੍ਰੈਫਿਕ ਪੁਲਿਸ ਦਾ ਏਐਸਆਈ ਡਰਾਈਵਰ ਨੂੰ ਰੋਕ ਕੇ ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈ ਰਿਹਾ ਹੈ। ਇਹ ਵੀਡੀਓ ਕਚਹਰੀ ਰੋਡ ਦੇ ਦੋਆਬਾ ਚੌਕ ਦੀ ਹੈ। ਉਥੇ ਹੀ ਇਕ ਦਫਤਰੀ ਕਰਮਚਾਰੀ ਦਾ ਕਹਿਣਾ ਹੈ ਕਿ ਪਿਛਲੇ ਕਈ ਦਿਨਾਂ ਤੋਂ ਦੋਵੇਂ ਟ੍ਰੈਫਿਕ ਪੁਲਿਸ ਵਾਲੇ ਲਗਾਤਾਰ ਚਲਾਨ ਕੱਟਣ ਦੀ ਧਮਕੀ ਦੇ ਕੇ ਲੋਕਾਂ ਤੋਂ ਪੈਸੇ ਵਸੂਲ ਰਹੇ ਸਨ। ਵੀਡੀਓ ਨੂੰ ਇਸ ਲਈ ਵਾਇਰਲ ਕੀਤਾ ਗਿਆ ਸੀ ਤਾਂ ਜੋ ਅਧਿਕਾਰੀਆਂ ਨੂੰ ਪਤਾ ਲੱਗ ਸਕੇ ਕਿ ਕਿਵੇਂ ਪੁਲਿਸ ਮੁਲਾਜ਼ਮ ਟ੍ਰੈਫਿਕ ਕੰਟਰੋਲ ਕਰਨ ਦੀ ਆੜ 'ਚ ਲੋਕਾਂ ਤੋਂ ਪੈਸੇ ਵਸੂਲ ਰਹੇ ਹਨ।

ਇਹ ਵੀ ਪੜ੍ਹੋ