Jalandhar: ਦੇਵੀ ਤਾਲਾਬ ਮੰਦਿਰ ਦੇ ਛੱਪੜ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਖੁਦਕੁਸ਼ੀ ਹੈ ਜਾਂ ਹਾਦਸਾ…..

ਘਟਨਾ ਬਾਰੇ ਸਭ ਤੋਂ ਪਹਿਲਾਂ ਮੰਦਿਰ ਦੇ ਸੇਵਕ ਨੂੰ ਪਤਾ ਲੱਗਾ, ਜਿਸ ਤੋਂ ਬਾਅਦ ਇਸ ਦੀ ਸੂਚਨਾ ਮੰਦਿਰ ਦੇ ਪ੍ਰਬੰਧਕਾਂ ਨੂੰ ਦਿੱਤੀ ਗਈ

Share:

Punjab News: ਜਲੰਧਰ ਦੇ ਦੇਵੀ ਤਾਲਾਬ ਮੰਦਿਰ ਦੇ ਛੱਪੜ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ। ਲਾਸ਼ ਮਿਲਣ ਤੋਂ ਬਾਅਦ ਮੰਦਿਰ 'ਚ ਹੜਕੰਪ ਮਚ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਬਾਰੇ ਸਭ ਤੋਂ ਪਹਿਲਾਂ ਮੰਦਿਰ ਦੇ ਸੇਵਕ ਨੂੰ ਪਤਾ ਲੱਗਾ, ਜਿਸ ਤੋਂ ਬਾਅਦ ਇਸ ਦੀ ਸੂਚਨਾ ਮੰਦਿਰ ਦੇ ਪ੍ਰਬੰਧਕਾਂ ਨੂੰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਸਾਹਿਲ ਸ਼ਿਆਮਾ (33) ਪੁੱਤਰ ਬਲਵਿੰਦਰ ਕੁਮਾਰ ਸ਼ਿਆਮਾ ਵਜੋਂ ਹੋਈ ਹੈ।

ਸੂਚਨਾ ਮਿਲਣ ਤੇ ਪੁੱਜੀ Police

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਖੁਦਕੁਸ਼ੀ ਹੈ ਜਾਂ ਹਾਦਸਾ। ਇਸ ਦੇ ਨਾਲ ਹੀ ਪੁਲਿਸ ਉੱਥੇ ਲੱਗੇ ਸੀਸੀਟੀਵੀ ਦੀ ਵੀ ਜਾਂਚ ਕਰ ਰਹੀ ਹੈ।

ਇੱਕ ਆਧਾਰ ਕਾਰਡ ਅਤੇ ਡਰਾਈਵਿੰਗ license ਬਰਾਮਦ

ਦੱਸਿਆ ਜਾ ਰਿਹਾ ਹੈ ਕਿ ਲਾਸ਼ ਕਰੀਬ 2 ਦਿਨ ਪੁਰਾਣੀ ਹੈ। ਪੁਲਸ ਨੇ ਮ੍ਰਿਤਕ ਕੋਲੋਂ ਇਕ ਆਧਾਰ ਕਾਰਡ ਅਤੇ ਡਰਾਈਵਿੰਗ ਲਾਇਸੈਂਸ ਬਰਾਮਦ ਕੀਤਾ ਹੈ। ਜਿਸ 'ਤੇ ਸੋਢਲ ਨਗਰ ਦੇ ਨਾਲ ਲੱਗਦੇ ਸ਼ਿਵ ਨਗਰ ਦਾ ਪਤਾ ਲਿਖਿਆ ਹੋਇਆ ਸੀ।

ਇਹ ਵੀ ਪੜ੍ਹੋ