Jalandhar: ਸਾਬਕਾ ਡਿਪਟੀ ਮੇਅਰ ਦੇ ਘਰ ਨੇੜੇ ਮਿਲੀ ਸ਼ੱਕੀ ਹਾਲਾਤਾਂ ‘ਚ ਨੌਜਵਾਨ ਦੀ ਲਾਸ਼

ਐੱਸਆਈ ਨੇ ਦੱਸਿਆ- ਸਾਬਕਾ ਡਿਪਟੀ ਮੇਅਰ ਟਾਂਗਰੀ ਦੇ ਘਰ ਦੇ ਕੋਲ ਨੌਜਵਾਨ ਦੀ ਲਾਸ਼ ਪਈ ਸੀ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

Share:

Punjab News: ਜਲੰਧਰ 'ਚ ਸ਼ੁੱਕਰਵਾਰ ਦੇਰ ਰਾਤ 26 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ। ਨੌਜਵਾਨ ਦੀ ਲਾਸ਼ ਸ਼ਹਿਰ ਦੇ ਭੀੜ-ਭਾੜ ਵਾਲੇ ਇਲਾਕੇ ਭਾਰਗਵ ਕੈਂਪ ਤੋਂ ਮਿਲੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫਿਲਹਾਲ ਪੁਲਿਸ ਨੂੰ ਵਾਰਦਾਤ ਵਾਲੀ ਥਾਂ ਤੋਂ ਅਜਿਹੀ ਕੋਈ ਵੀ ਚੀਜ਼ ਨਹੀਂ ਮਿਲੀ ਹੈ ਜਿਸ ਤੋਂ ਉਸਦੀ ਪਹਿਚਾਣ ਕੀਤੀ ਜਾ ਸਕੇ। ਹਾਲਾਂਕਿ ਮੁੱਢਲੀ ਜਾਂਚ 'ਚ ਮਾਮਲਾ ਓਵਰਡੋਜ਼ ਮੰਨਿਆ ਜਾ ਰਿਹਾ ਹੈ।

ਪੁਲਿਸ ਕੰਟਰੋਲ ਰੂਮ ਤੇ ਮਿਲੀ ਜਾਣਕਾਰੀ

ਘਟਨਾ ਦੀ ਜਾਂਚ ਕਰਨ ਲਈ ਪੁੱਜੇ ਸਬ ਇੰਸਪੈਕਟਰ ਗੁਰਦਿਆਲ ਸਿੰਘ ਨੇ ਦੱਸਿਆ ਕਿ ਰਾਤ ਸਮੇਂ ਉਨ੍ਹਾਂ ਨੂੰ ਪੁਲਿਸ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਉਕਤ ਥਾਂ ’ਤੇ ਇੱਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿੱਚ ਪਿਆ ਹੈ। ਜਿਸ ਤੋਂ ਬਾਅਦ ਉਹ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚੇ। ਐੱਸਆਈ ਨੇ ਦੱਸਿਆ- ਸਾਬਕਾ ਡਿਪਟੀ ਮੇਅਰ ਟਾਂਗਰੀ ਦੇ ਘਰ ਦੇ ਕੋਲ ਨੌਜਵਾਨ ਦੀ ਲਾਸ਼ ਪਈ ਸੀ। ਨੌਜਵਾਨ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਜਲੰਧਰ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ।

ਪੋਸਟਮਾਰਟਮ ਦੀ ਰਿਪੋਰਟ ਦੇ ਆਧਾਰ 'ਤੇ ਕੀਤੀ ਜਾਵੇਗੀ ਕਾਰਵਾਈ

ਐਸਆਈ ਗੁਰਦਿਆਲ ਸਿੰਘ ਨੇ ਦੱਸਿਆ ਕਿ ਅੱਧੀ ਰਾਤ ਨੂੰ ਕੁਝ ਸਮੇਂ ਬਾਅਦ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਐੱਸਆਈ ਨੇ ਦੱਸਿਆ- ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਵਾਰਦਾਤ ਵਾਲੀ ਥਾਂ ਤੋਂ ਕੋਈ ਅਜਿਹਾ ਦਸਤਾਵੇਜ਼ ਨਹੀਂ ਮਿਲਿਆ ਹੈ, ਜਿਸ ਰਾਹੀਂ ਉਸ ਦੀ ਪਛਾਣ ਕੀਤੀ ਜਾ ਸਕੇ।

ਇਹ ਵੀ ਪੜ੍ਹੋ

Tags :