JALANDHAR: ਸੜਕ 'ਤੇ ਖੜ੍ਹੀ ਪਰਾਲੀ ਨਾਲ ਭਰੀ ਟਰਾਲੀ ਵਿੱਚ ਵੱਜੀ ਬੇਕਾਬੂ ਕਾਰ, ਤਿੰਨ ਦੀ ਮੌਤ

ਰਾਹਗੀਰਾਂ ਨੇ ਬੜੀ ਮੁਸ਼ਕਲ ਨਾਲ ਕਾਰ ਵਿਚ ਸਵਾਰ ਤਿੰਨਾਂ ਨੂੰ ਬਾਹਰ ਕੱਢਿਆ ਪਰ ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।

Share:

ਜਲੰਧਰ 'ਚ ਇਕ ਬੇਕਾਬੂ ਕਾਰ ਸੜਕ 'ਤੇ ਖੜ੍ਹੀ ਪਰਾਲੀ ਨਾਲ ਭਰੀ ਟਰਾਲੀ ਵਿੱਚ ਜਾ ਟਕਰਾਈ। ਇਸ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਦੋ ਔਰਤਾਂ ਅਤੇ ਇੱਕ ਪੁਰਸ਼ ਸ਼ਾਮਲ ਹੈ। ਸੂਚਨਾ ਮਿਲਣ ਤੋਂ ਬਾਅਦ ਥਾਣਾ-1 ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਭੇਜ ਦਿੱਤਾ ਹੈ।

ਅੰਮ੍ਰਿਤਸਰ ਤੋਂ ਪਠਾਨਕੋਟ ਚੌਕ ਵੱਲ ਜਾ ਰਹੀ ਸੀ ਕਾਰ 

ਰਾਹਗੀਰਾਂ ਨੇ ਦੱਸਿਆ ਕਿ ਕਾਰ ਅੰਮ੍ਰਿਤਸਰ ਤੋਂ ਪਠਾਨਕੋਟ ਚੌਕ ਵੱਲ ਜਾ ਰਹੀ ਸੀ। ਅਚਾਨਕ ਇਹ ਬੇਕਾਬੂ ਹੋ ਕੇ ਟਰਾਲੀ ਵਿੱਚ ਜਾ ਟਕਰਾਈ। ਇਸ ਘਟਨਾ ਤੋਂ ਬਾਅਦ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਉਨ੍ਹਾਂ ਨੇ ਬੜੀ ਮੁਸ਼ਕਲ ਨਾਲ ਕਾਰ ਵਿਚ ਸਵਾਰ ਤਿੰਨਾਂ ਨੂੰ ਬਾਹਰ ਕੱਢਿਆ ਪਰ ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਕਾਰ 'ਚੋਂ ਵਿਅਕਤੀ ਦਾ ਆਧਾਰ ਕਾਰਡ ਮਿਲਿਆ ਹੈ, ਜਿਸ 'ਤੇ ਮਾਡਲ ਟਾਊਨ ਦਾ ਪਤਾ ਲਿਖਿਆ ਹੋਇਆ ਹੈ। ਰਾਹਗੀਰਾਂ ਦਾ ਕਹਿਣਾ ਹੈ ਕਿ ਉਕਤ ਵਿਅਕਤੀ ਦਾ ਕਾਰ 'ਚ ਫ਼ੋਨ ਵੀ ਸੀ ਪਰ ਕਿਸੇ ਨੇ ਚੋਰੀ ਕਰ ਲਿਆ।

ਇਹ ਵੀ ਪੜ੍ਹੋ