Jalandhar West By Election: ਆਮ ਆਦਮੀ ਪਾਰਟੀ ਨੇ ਮੋਹਿੰਦਰ ਭਗਤ ਨੂੰ ਬਣਾਇਆ ਉਮੀਦਵਾਰ, 10 ਜੁਲਾਈ ਨੂੰ ਹੋਵੇਗੀ ਵੋਟਿੰਗ 

ਜਲੰਧਰ ਪੱਛਮੀ ਜ਼ਿਮਨੀ ਚੋਣ ਦਾ ਨੋਟੀਫਿਕੇਸ਼ਨ 14 ਜੂਨ ਨੂੰ ਜਾਰੀ ਕੀਤਾ ਗਿਆ ਸੀ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 21 ਜੂਨ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ ਨੂੰ ਹੋਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ ਹੈ।  10 ਜੁਲਾਈ ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ ਨੂੰ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

Share:

ਪੰਜਾਬ ਨਿਊਜ। ਜਲੰਧਰ ਪੱਛਮੀ ਵਿਧਾਨ ਸਭਾ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਮਹਿੰਦਰ ਭਗਤ ਨੂੰ ਉਮੀਦਵਾਰ ਬਣਾਇਆ ਹੈ। ਭਗਤ ਨੇ 2022 'ਚ ਜਲੰਧਰ ਪੱਛਮੀ ਤੋਂ ਭਾਜਪਾ ਦੀ ਟਿਕਟ 'ਤੇ ਚੋਣ ਲੜੀ ਸੀ। ਜਲੰਧਰ ਪੱਛਮੀ ਵਿਧਾਨ ਸਭਾ ਸੀਟ 'ਤੇ 10 ਜੁਲਾਈ ਨੂੰ ਜ਼ਿਮਨੀ ਚੋਣ ਹੋਵੇਗੀ। ਇਹ ਸੀਟ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਖਾਲੀ ਹੋ ਗਈ ਸੀ। ਅੰਗੁਰਾਲ ਇਸ ਸੀਟ ਤੋਂ 'ਆਪ' ਦੀ ਟਿਕਟ 'ਤੇ ਚੋਣ ਜਿੱਤੇ ਸਨ ਪਰ ਲੋਕ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਉਹ ਭਾਜਪਾ 'ਚ ਸ਼ਾਮਲ ਹੋ ਗਏ ਅਤੇ ਅਸਤੀਫਾ ਦੇ ਦਿੱਤਾ।

ਵੋਟਿੰਗ ਤੋਂ ਬਾਅਦ ਅੰਗੁਰਾਲ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਪਰ ਇਸ ਤੋਂ ਪਹਿਲਾਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਸਤੀਫਾ ਪ੍ਰਵਾਨ ਕਰ ਲਿਆ। ਇਸ ਸਬੰਧੀ ਨੋਟੀਫਿਕੇਸ਼ਨ ਦੀ ਕਾਪੀ ਵਿਧਾਨ ਸਭਾ ਸਕੱਤਰ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੂੰ ਵੀ ਭੇਜੀ ਗਈ ਸੀ, ਜਿਸ ਵਿੱਚ ਜਲੰਧਰ ਪੱਛਮੀ-34 ਨੰਬਰ ਸੀਟ 30 ਮਈ, 2024 ਤੋਂ ਖਾਲੀ ਦਿਖਾਈ ਗਈ ਸੀ।

ਅਸਤੀਫਾ ਸਵੀਕਾਰ ਕਰਨ ਦੇ ਫੈਸਲੇ ਨੂੰ ਦੇਵਾਂਗਾ ਚੁਣੌਤੀ-ਅੰਗੁਰਾਲ 

ਅਸਤੀਫਾ ਵਾਪਸ ਲੈਣ ਤੋਂ ਪਹਿਲਾਂ ਅੰਗੁਰਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਮੋਦੀ ਦੇ ਪਰਿਵਾਰ ਦਾ ਟੈਗ ਹਟਾ ਦਿੱਤਾ ਸੀ, ਜਿਸ ਕਾਰਨ ਉਨ੍ਹਾਂ ਦੀ ਵਾਪਸੀ ਦੀਆਂ ਅਟਕਲਾਂ ਲੱਗ ਰਹੀਆਂ ਸਨ। ਉਹ ਅਸਤੀਫਾ ਸਵੀਕਾਰ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣਗੇ। ਇਸ ਦੇ ਲਈ ਉਹ ਜਲਦੀ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰਨਗੇ। ਪਰ ਹੁਣ ਚੋਣ ਕਮਿਸ਼ਨ ਨੇ ਵਿਧਾਨ ਸਭਾ ਸੀਟ 'ਤੇ ਉਪ ਚੋਣ ਦਾ ਐਲਾਨ ਕਰ ਦਿੱਤਾ ਹੈ।

ਇਹ ਵੀ ਪੜ੍ਹੋ