Jalandhar: ਧਾਰਮਿਕ ਸਥਾਨ 'ਤੇ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, 2 ਝੁਲਸੇ

ਪੁਲਿਸ ਨੇ ਉਕਤ ਨੌਜਵਾਨ ਦੀ ਲਾਸ਼ ਨੂੰ ਨੂਰਮਹਿਲ ਦੇ ਸਿਵਲ ਹਸਪਤਾਲ ਤੋਂ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜੱਗੇ ਦਾ ਅੱਜ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਜਿਸ ਤੋਂ ਬਾਅਦ ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

Share:

Punjab News: ਜਲੰਧਰ 'ਚ ਇਕ ਧਾਰਮਿਕ ਸਥਾਨ 'ਤੇ ਨਿਸ਼ਾਨ ਸਾਹਿਬ ਲਗਾਉਣ ਦੌਰਾਨ 26 ਸਾਲਾ ਨੌਜਵਾਨ ਸਮੇਤ ਤਿੰਨ ਵਿਅਕਤੀਆਂ ਨੂੰ ਕਰੰਟ ਲੱਗ ਗਿਆ। ਜਿਸ ਵਿੱਚ ਨੂਰਮਹਿਲ ਦੇ ਪਿੰਡ ਭੰਡਾਲਾ ਹਿੰਮਤਾ ਦੇ ਰਹਿਣ ਵਾਲੇ ਜਗਦੀਪ ਸਿੰਘ ਉਰਫ ਜੱਗਾ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਸਾਥੀ ਜਸਵਿੰਦਰ ਸਿੰਘ ਅਤੇ ਅਮਰਜੀਤ ਸਿੰਘ ਵਾਸੀ ਨੂਰਮਹਿਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਨਿਸ਼ਾਨ ਸਾਹਿਬ ਦੀ ਰਸਮ ਅਦਾ ਕਰਦੇ ਸਮੇਂ ਵਾਪਰਿਆ ਹਾਦਸਾ

ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇ ਨੂਰਮਹਿਲ ਦੇ ਪਿੰਡ ਭੰਡਾਲਾ ਹਿੰਮਤਾ ਵਿੱਚ ਤਿੰਨੋਂ ਇਕੱਠੇ ਝੰਡੇ ਦੀ ਰਸਮ ਅਦਾ ਕਰ ਰਹੇ ਸਨ। ਤਿੰਨੋਂ ਨੌਜਵਾਨ ਨਿਸ਼ਾਨ ਸਾਹਿਬ 'ਤੇ ਝੰਡਾ ਲਗਾਉਣ ਲਈ ਚੜੇ ਹੋਏ ਸਨ। 17 ਕੇਵੀ ਹਾਈ ਵੋਲਟੇਜ ਮੇਨ ਲਾਈਨ ਨਾਲ ਟਕਰਾਉਣ ਕਾਰਨ ਤਿੰਨੋਂ ਨੌਜਵਾਨ ਬੁਰੀ ਤਰ੍ਹਾਂ ਝੁਲਸ ਗਏ। ਤਿੰਨਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿੱਥੇ ਜੱਗਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੌਂਪੀ ਜਾਵੇਗੀ ਲਾਸ਼

ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਉਕਤ ਨੌਜਵਾਨ ਦੀ ਲਾਸ਼ ਨੂੰ ਨੂਰਮਹਿਲ ਦੇ ਸਿਵਲ ਹਸਪਤਾਲ ਤੋਂ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜੱਗੇ ਦਾ ਅੱਜ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਜਿਸ ਤੋਂ ਬਾਅਦ ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ