Ram Mandir Inauguration: ਸਮਾਗਮ ਵਿੱਚ ਸ਼ਾਮਲ ਨਹੀਂ ਹੋਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ 22 ਜਨਵਰੀ ਨੂੰ ਅਯੁੱਧਿਆ ਵਿੱਚ ਪ੍ਰਸਤਾਵਿਤ ਸ਼੍ਰੀ ਰਾਮ ਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਠੁਕਰਾ ਦਿੱਤਾ ਹੈ। ਇਸਦੀ ਪੁਸ਼ਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸੀਨੀਅਰ ਪ੍ਰਚਾਰਕ ਅੰਗਰੇਜ਼ ਸਿੰਘ ਨੇ ਫੇਸਬੁੱਕ 'ਤੇ ਪੋਸਟ ਪਾ ਕੇ ਕੀਤੀ ਹੈ।

Share:

Ram Mandir Inauguration: ਅਯੁੱਧਿਆ ਵਿੱਚ ਪ੍ਰਾਣ ਪ੍ਰਤਿਸ਼ਠਾ ਸਮਾਰੋਹ 22 ਜਨਵਰੀ ਨੂੰ ਵੱਡੇ ਪੱਧਰ ਤੇ ਹੋਣ ਜਾ ਰਿਹਾ ਹੈ। ਸਮਾਰੋਹ ਨੂੰ ਲੈ ਕੇ ਵੱਡੀਆਂ-ਵੱਡੀਆਂ ਸ਼ਖਸੀਅਤਾਂ ਨੂੰ ਸੱਦੇ ਵੰਡੇ ਜਾ ਰਹੇ ਹਨ। ਸਮਾਰੋਹ ਨੂੰ ਲੈ ਕੇ ਦੇਸ਼ ਦੀ ਰਾਜਨੀਤੀ 'ਚ ਹਲਚਲ ਜਾਰੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ 22 ਜਨਵਰੀ ਨੂੰ ਅਯੁੱਧਿਆ ਵਿੱਚ ਪ੍ਰਸਤਾਵਿਤ ਸ਼੍ਰੀ ਰਾਮ ਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਠੁਕਰਾ ਦਿੱਤਾ ਹੈ। ਇਸਦੀ ਪੁਸ਼ਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸੀਨੀਅਰ ਪ੍ਰਚਾਰਕ ਅੰਗਰੇਜ਼ ਸਿੰਘ ਨੇ ਫੇਸਬੁੱਕ 'ਤੇ ਪੋਸਟ ਪਾ ਕੇ ਕੀਤੀ ਹੈ। ਉਨ੍ਹਾਂ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਨੂੰ ਇਹ ਸੂਚਨਾ ਸ੍ਰੀ ਅਕਾਲਤਖਤ ਸਕੱਤਰੇਤ ਤੋਂ ਮਿਲੀ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਮੀਡੀਆ ਮੁਖੀ ਤਲਵਿੰਦਰ ਸਿੰਘ ਬੁੱਟਰ ਨੇ ਸਿਰਫ਼ ਇੰਨਾ ਹੀ ਕਿਹਾ ਹੈ ਕਿ ਫਿਲਹਾਲ ਉਹ ਅਧਿਕਾਰਤ ਤੌਰ ’ਤੇ ਕੋਈ ਟਿੱਪਣੀ ਕਰਨ ਤੋਂ ਅਸਮਰੱਥ ਹਨ, ਕਿਉਂਕਿ ਜਥੇਦਾਰ ਨੇ ਸੱਦਾ ਪ੍ਰਵਾਨ ਕੀਤਾ ਹੈ ਜਾਂ ਨਹੀਂ, ਇਸ ਬਾਰੇ ਉਨ੍ਹਾਂ (ਜਥੇਦਾਰ) ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਹੈ। 

ਆਖਿਰ ਕਿਉਂ ਕੀਤੀ ਅਯੁੱਧਿਆ ਜਾਣ ਦੀ ਯੋਜਨਾ ਰੱਦ? 

ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਅੰਗਰੇਜ਼ ਸਿੰਘ ਨੇ ਕਿਹਾ ਹੈ ਕਿ ਜਥੇਦਾਰ ਰਘਬੀਰ ਸਿੰਘ ਨੇ ਉਨ੍ਹਾਂ ਨਾਲ ਗੱਲਬਾਤ ਦੌਰਾਨ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਲਈ ਦੇਸ਼ ਦੇ ਕਿਸੇ ਵੀ ਵਿਅਕਤੀ ਵਿਸ਼ੇਸ਼ ਵੱਲੋਂ ਨਿੱਜੀ ਤੌਰ ’ਤੇ ਸੱਦਾ ਨਹੀਂ ਦਿੱਤਾ ਗਿਆ ਹੈ। ਅੰਗਰੇਜ਼ ਸਿੰਘ ਨੇ ਕਿਹਾ ਕਿ ਜਥੇਦਾਰ ਵੱਲੋਂ ਸੱਦਾ ਨਾ ਦਿੱਤੇ ਜਾਣ ਕਾਰਨ ਉਨ੍ਹਾਂ ਨੇ ਅਯੁੱਧਿਆ ਜਾਣ ਦੀ ਯੋਜਨਾ ਰੱਦ ਕਰ ਦਿੱਤੀ ਹੈ। ਅੰਗਰੇਜ਼ ਸਿੰਘ ਨੇ ਮੁੜ ਦੁਹਰਾਇਆ ਕਿ ਉਨ੍ਹਾਂ ਨੂੰ ਜਥੇਦਾਰ ਦੀ ਗੈਰ-ਹਾਜ਼ਰੀ ਬਾਰੇ ਸ੍ਰੀ ਅਕਾਲਤਖਤ ਸਕੱਤਰੇਤ ਵੱਲੋਂ ਵੀ ਸੂਚਿਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ