Sidhu Moosewala ਕਤਲ ਮਾਮਲੇ ਵਿੱਚ ਨਾਮਜ਼ਦ ਜੀਵਨਜੋਤ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ, ਵਿਦੇਸ਼ ਭੱਜਣ ਦੀ ਸੀ ਫਿਰਾਕ 'ਚ

29 ਮਈ 2022 ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰ ਵਿੱਚ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਥਾਣਾ ਸਿਟੀ ਵਨ ਮਾਨਸਾ ਵਿੱਚ ਦਰਜ ਇਸ ਮਾਮਲੇ ਵਿੱਚ ਜੀਵਨਜੋਤ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਸੀ। ਪੁਲਿਸ ਟੀਮ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਮਾਨਸਾ ਲਿਆਏਗੀ ਅਤੇ ਇਸ ਤੋਂ ਬਾਅਦ ਉਸ ਦੇ ਰਿਮਾਂਡ ਲਈ ਕਾਰਵਾਈ ਕੀਤੀ ਜਾਵੇਗੀ।

Share:

Punjab News : ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਜੀਵਨਜੋਤ ਸਿੰਘ ਚਾਹਲ ਨੂੰ ਦਿੱਲੀ ਹਵਾਈ ਅੱਡੇ 'ਤੇ ਫੜ ਲਿਆ ਗਿਆ ਹੈ। ਉਹ ਵਿਦੇਸ਼ ਭੱਜਣ ਦੀ ਯੋਜਨਾ ਬਣਾ ਰਿਹਾ ਸੀ। ਪੁਲਿਸ ਟੀਮ ਵੱਲੋਂ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਉਸਨੂੰ ਮਾਨਸਾ ਲੈ ਕੇ ਆਵੇਗੀ ਅਤੇ ਅਦਾਲਤ ਵਿੱਚ ਪੇਸ਼ ਕਰੇਗੀ।

ਪੁਲਿਸ ਟੀਮ ਦਿੱਲੀ ਰਵਾਨਾ 

ਮਾਨਸਾ ਪੁਲਿਸ ਨੇ ਜੀਵਨਜੋਤ ਵਿਰੁੱਧ ਪਹਿਲਾਂ ਹੀ ਲੁੱਕਆਊਟ ਨੋਟਿਸ ਜਾਰੀ ਕਰ ਦਿੱਤਾ ਸੀ। ਦਿੱਲੀ ਏਅਰਪੋਰਟ ਅਥਾਰਟੀ ਨੇ ਉਸਨੂੰ ਫੜ ਲਿਆ ਅਤੇ ਮਾਨਸਾ ਪੁਲਿਸ ਨੂੰ ਸੂਚਿਤ ਕੀਤਾ। ਹੁਣ ਡੀਐਸਪੀ ਦੀ ਅਗਵਾਈ ਹੇਠ ਇੱਕ ਪੁਲਿਸ ਟੀਮ ਮੁਲਜ਼ਮ ਨੂੰ ਲੈਣ ਲਈ ਦਿੱਲੀ ਰਵਾਨਾ ਹੋ ਗਈ ਹੈ।

ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼ 

ਧਿਆਨ ਦੇਣ ਯੋਗ ਹੈ ਕਿ 29 ਮਈ 2022 ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰ ਵਿੱਚ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਥਾਣਾ ਸਿਟੀ ਵਨ ਮਾਨਸਾ ਵਿੱਚ ਦਰਜ ਇਸ ਮਾਮਲੇ ਵਿੱਚ ਜੀਵਨਜੋਤ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਸੀ। ਪੁਲਿਸ ਟੀਮ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਮਾਨਸਾ ਲਿਆਏਗੀ ਅਤੇ ਅਦਾਲਤ ਵਿੱਚ ਪੇਸ਼ ਕਰੇਗੀ। ਇਸ ਤੋਂ ਬਾਅਦ ਉਸ ਦੇ ਰਿਮਾਂਡ ਲਈ ਕਾਰਵਾਈ ਕੀਤੀ ਜਾਵੇਗੀ।

ਸੱਤ ਗੋਲੀਆਂ ਲੱਗੀਆਂ ਸਨ  

ਪਿੰਡ ਜਵਾਹਰਕੇ ਵਿੱਚ ਦੋ ਗੱਡੀਆਂ ਵਿੱਚ ਸਵਾਰ ਹੋ ਕੇ ਆਏ ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਫਾਇਰਿੰਗ ਕਰਕੇ ਨੌਜਵਾਨ ਪੰਜਾਬੀ ਗਾਇਕ ਅਤੇ ਅਦਾਕਾਰ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਸੀ। ਇਸ ਘਟਨਾ ਵਿੱਚ ਸਿੱਧੂ ਮੂਸੇਵਾਲਾ ਨੂੰ ਕਰੀਬ ਸੱਤ ਗੋਲੀਆਂ ਲੱਗੀਆਂ ਸਨ  ਅਤੇ ਉਸ ਦੀ ਥਾਂ ’ਤੇ ਹੀ ਮੌਤ ਗਈ ਸੀ। ਹਮਲੇ ਵਿੱਚ ਉਸ ਦੇ ਦੋ ਹੋਰ ਸਾਥੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਸਨ। 

ਇਹ ਵੀ ਪੜ੍ਹੋ