ਜਤਿੰਦਰ ਔਲਖ ਨੇ Punjab Public Service Commission ਦੇ ਚੇਅਰਮੈਨ ਵੱਜੋਂ ਚੁੱਕੀ ਸਹੁੰ

ਜਤਿੰਦਰ ਔਲਖ ਪੰਜਾਬ ਕੇਡਰ ਦੇ 1997 ਬੈਚ ਦੇ ਆਈਏਐਸ ਅਧਿਕਾਰੀ ਹਨ। ਉਹ ਪਿੰਡ ਬਰਗਾੜੀ (ਫਰੀਦਕੋਟ) ਦੇ ਵਸਨੀਕ ਹਨ। ਪੰਜਾਬ ਪੁਲਿਸ ਵਿੱਚ 33 ਸਾਲ ਸੇਵਾ ਕਰਨ ਤੋਂ ਬਾਅਦ ਉਹ ਇੰਟੈਲੀਜੈਂਸ ਚੀਫ ਵਜੋਂ ਏਡੀਜੀਪੀ ਦੇ ਅਹੁਦੇ ਤੋਂ ਸੇਵਾਮੁਕਤ ਹੋਏ।

Share:

Punjab News: ਜਤਿੰਦਰ ਔਲਖ ਨੇ Punjab Public Service Commission ਦੇ ਨਵੇਂ ਚੇਅਰਮੈਨ ਵੱਜੋਂ ਸਹੁੰ ਚੁੱਕੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਰਾਜ ਭਵਨ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ। ਇਸ ਮੌਕੇ ਕਈ ਕੈਬਨਿਟ ਮੰਤਰੀ ਮੌਜੂਦ ਸਨ।

3 ਵਾਰ DGP ਪ੍ਰਸ਼ੰਸਾ ਡਿਸਕ ਨਾਲ ਸਨਮਾਨਿਤ ਕੀਤਾ ਗਿਆ

ਆਪਣੇ ਸੇਵਾ ਕਾਲ ਦੌਰਾਨ ਉਹ ਵੱਖ-ਵੱਖ ਜ਼ਿਲ੍ਹਿਆਂ ਵਿੱਚ ਐਸਐਸਪੀ ਰਹੇ। ਉਨ੍ਹਾਂ ਨੂੰ ਤਿੰਨ ਵਾਰ ਰਾਸ਼ਟਰੀ ਪੁਰਸਕਾਰ (ਵਿਸ਼ੇਸ਼), ਵਿਸ਼ੇਸ਼ ਸੇਵਾਵਾਂ ਲਈ ਪੁਲਿਸ ਮੈਡਲ, ਮੈਰੀਟੋਰੀਅਸ ਸਰਵਿਸ ਲਈ ਪੁਲਿਸ ਮੈਡਲ, ਮੁੱਖ ਮੰਤਰੀ ਮੈਡਲ ਅਤੇ ਡੀਜੀਪੀ ਦੀ ਪ੍ਰਸ਼ੰਸਾ ਡਿਸਕ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ।

 

ਇਹ ਵੀ ਪੜ੍ਹੋ