Lok Sabha Elections ਤੋਂ ਠੀਕ ਪਹਿਲਾਂ ਕੇਜਰੀਵਾਲ ਸਰਕਾਰ ਨੇ ਭੁੱਲਰ ਦੀ ਰਿਹਾਈ ਦੀ ਫਾਈਲ ਕੀਤੀ ਰੱਦ, ਗਰਮਾ ਸਕਦੀ ਹੈ ਪੰਥਕ ਸਿਆਸਤ 

Lok Sabha Elections 2024: ਦਿੱਲੀ ਸਰਕਾਰ ਨੇ ਉਨ੍ਹਾਂ ਕੈਦੀਆਂ ਦੀਆਂ ਫਾਈਲਾਂ ਰੱਦ ਕਰ ਦਿੱਤੀਆਂ ਹਨ, ਜਿਨ੍ਹਾਂ ਨੂੰ 26 ਜਨਵਰੀ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਕੀਤਾ ਜਾਣਾ ਸੀ। ਇਸ ਕਰਕੇ ਹੁਣ ਪੰਜਾਬ 'ਚ ਪੈ ਰਹੀ ਕੜਾਕੇ ਦੀ ਠੰਡ ਦੇ ਵਿਚਾਲੇ ਇੱਕ ਵਾਰ ਫਿਰ ਪੰਥਕ ਸਿਆਸਤ ਗਰਮਾ ਸਕਦੀ ਹੈ।

Share:

ਹਾਈਲਾਈਟਸ

  • ਅਕਾਲੀ ਆਗੂਆਂ ਨੇ ਕਿਹਾ ਕਿ ਕੇਜਰੀਵਾਲ ਨੇ ਸਿੱਖ ਵਿਰੋਧੀ ਕਦਮ ਚੁੱਕਿਆ ਹੈ।
  • ਸੁਖਬੀਰ ਬਾਦਲ ਨੇ 'ਆਪ' ਦੀ ਪੰਜਾਬ ਸਰਕਾਰ ਅਤੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਕਾਰਵਾਈ 'ਤੇ ਗੁੱਸਾ ਜ਼ਾਹਰ ਕੀਤਾ ਹੈ।
  • ਦਵਿੰਦਰ ਪਾਲ ਭੁੱਲਰ 'ਤੇ ਦਿੱਲੀ 'ਚ ਤਤਕਾਲੀ ਕਾਂਗਰਸੀ ਆਗੂ ਮਨਿੰਦਰਜੀਤ ਸਿੰਘ ਬਿੱਟਾ ਦੀ ਕਾਰ 'ਤੇ ਬੰਬ ਧਮਾਕਾ ਕਰਨ ਦਾ ਦੋਸ਼ ਹੈ।

Lok Sabha Elections 2024: ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਲੋਕ ਸਭਾ ਚੋਣਾਂ ਤੋਂ ਠੀਕ ਪਹਿਲੇ 1993 ਦੇ ਦਿੱਲੀ ਬੰਬ ਧਮਾਕਿਆਂ ਦੇ ਦੋਸ਼ੀ ਦਵਿੰਦਰਪਾਲ ਸਿੰਘ ਭੁੱਲਰ ਦੀ ਜੇਲ ਤੋਂ ਸਮੇਂ ਤੋਂ ਪਹਿਲਾਂ ਰਿਹਾਈ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਦਿੱਲੀ ਸਰਕਾਰ ਨੇ ਉਨ੍ਹਾਂ ਕੈਦੀਆਂ ਦੀਆਂ ਫਾਈਲਾਂ ਰੱਦ ਕਰ ਦਿੱਤੀਆਂ ਹਨ, ਜਿਨ੍ਹਾਂ ਨੂੰ 26 ਜਨਵਰੀ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਕੀਤਾ ਜਾਣਾ ਸੀ। ਇਸ ਕਰਕੇ ਹੁਣ ਪੰਜਾਬ 'ਚ ਪੈ ਰਹੀ ਕੜਾਕੇ ਦੀ ਠੰਡ ਦੇ ਵਿਚਾਲੇ ਇੱਕ ਵਾਰ ਫਿਰ ਪੰਥਕ ਸਿਆਸਤ ਗਰਮਾ ਸਕਦੀ ਹੈ। ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਦਿੱਲੀ ਸਰਕਾਰ ਨੇ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਲੰਬੇ ਸਮੇਂ ਤੋਂ ਲਟਕ ਰਹੀ ਫਾਈਲ ਰੱਦ ਕਰ ਦਿੱਤੀ ਹੈ।

ਪਟੀਸ਼ਨ ਰੱਦ ਕਰਕੇ ਸਿੱਖ ਸੰਗਤ ਦੇ ਜ਼ਖ਼ਮਾਂ ’ਤੇ ਛਿੜਕਿਆ ਲੂਣ : ਅਕਾਲੀ ਦਲ

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਇਸ ਨੂੰ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਵਾਲਾ ਕਰਾਰ ਦਿੱਤਾ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਕੇਜਰੀਵਾਲ ਨੇ ਸਿੱਖ ਵਿਰੋਧੀ ਕਦਮ ਚੁੱਕਿਆ ਹੈ। ਸੁਖਬੀਰ ਬਾਦਲ ਨੇ 'ਆਪ' ਦੀ ਪੰਜਾਬ ਸਰਕਾਰ ਅਤੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਕਾਰਵਾਈ 'ਤੇ ਗੁੱਸਾ ਜ਼ਾਹਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪਟੀਸ਼ਨ ਰੱਦ ਕਰਕੇ ਸਿੱਖ ਸੰਗਤ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਗਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਮਨੁੱਖਤਾ ਵਿਰੁੱਧ ਘਿਨੌਣਾ ਅਪਰਾਧ ਕੀਤਾ ਹੈ। ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਪਟੀਸ਼ਨ ਨੂੰ ਰੱਦ ਕਰਨ ਲਈ ਇਕੱਠੇ ਹੋ ਕੇ ਦੋਵਾਂ ਨੇ ਸਿੱਖ ਸੰਗਤਾਂ ਦੇ ਜ਼ਖਮਾਂ 'ਤੇ ਲੂਣ ਛਿੜਕਿਆ ਹੈ।

ਭੁੱਲਰ ਦੀ ਮਾਨਸਿਕ ਹਾਲਤ ਠੀਕ ਨਹੀਂ

ਦਵਿੰਦਰ ਪਾਲ ਭੁੱਲਰ 'ਤੇ ਦਿੱਲੀ 'ਚ ਤਤਕਾਲੀ ਕਾਂਗਰਸੀ ਆਗੂ ਮਨਿੰਦਰਜੀਤ ਸਿੰਘ ਬਿੱਟਾ ਦੀ ਕਾਰ 'ਤੇ ਬੰਬ ਧਮਾਕਾ ਕਰਨ ਦਾ ਦੋਸ਼ ਹੈ, ਜਿਸ 'ਚ ਬਿੱਟਾ ਵਾਲ-ਵਾਲ ਬਚ ਗਿਆ ਸੀ ਪਰ ਉਸ ਦੇ ਨਾਲ ਦੇ ਲੋਕ ਮਾਰੇ ਗਏ ਸਨ। ਦਵਿੰਦਰਪਾਲ ਭੁੱਲਰ ਪਿਛਲੇ ਤਿੰਨ ਦਹਾਕਿਆਂ ਤੋਂ ਜੇਲ੍ਹ ਵਿੱਚ ਬੰਦ ਹੈ ਅਤੇ ਉਸ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ। ਇਸ ਕਾਰਨ ਉਸ ਨੂੰ ਹਾਲ ਹੀ ਵਿੱਚ ਤਿਹਾੜ ਜੇਲ੍ਹ ਤੋਂ ਅੰਮ੍ਰਿਤਸਰ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ।

29 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਭੁੱਲਰ ਦੀ ਫਾਈਲ ਸਤਵੀਂ ਵਾਰ ਹੋਈ ਰੱਦ

29 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਮਾਨਸਿਕ ਰੋਗ ਤੋਂ ਪੀੜਤ ਸਿੱਖ ਕੈਦੀ ਦਵਿੰਦਰ ਪਾਲ ਭੁੱਲਰ ਦੀ ਰਿਹਾਈ ਦੀ ਫਾਈਲ ਸੱਤਵੀਂ ਵਾਰ ਮੁੜ ਰੱਦ ਕਰ ਦਿੱਤੀ ਗਈ ਹੈ। ਇਹ ਫਾਈਲ 2018 ਤੋਂ ਕੇਜਰੀਵਾਲ ਕੋਲ ਪਈ ਹੈ। ਉਨ੍ਹਾਂ ਕਿਹਾ ਕਿ ਪੰਥਕ ਕਹਾਉਣ ਵਾਲੇ ਸੱਜਣ, ਜਿਨ੍ਹਾਂ ਨੇ ਚੋਣਾਂ ਵਿੱਚ ਕੇਜਰੀਵਾਲ ਦੀ ਮਦਦ ਕੀਤੀ ਸੀ, ਹੁਣ ਕੇਜਰੀਵਾਲ ਨੂੰ ਪੁੱਛਣਗੇ ਕਿ ਉਹ ਇਹ ਬੇਇਨਸਾਫੀ ਕਿਉਂ ਕਰ ਰਹੇ ਹਨ? 'ਆਪ' ਵਿਧਾਇਕ ਇਸ ਸਬੰਧ 'ਚ ਕੇਜਰੀਵਾਲ ਤੋਂ ਪੁੱਛਗਿੱਛ ਕਰਨਗੇ।

ਇਹ ਵੀ ਪੜ੍ਹੋ