Kejriwal Arrested: ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਰਾਘਵ ਚੱਢਾ ਦਾ ਵੱਡਾ ਬਿਆਨ ਕਿਹਾ-ਲੋਕਤੰਤਰ ਖਤਰੇ ਵਿੱਚ ਹੈ

Kejriwal Arrested: ਕੇਜਰੀਵਾਲ ਨੂੰ ਕਰੋੜਾਂ ਲੋਕਾਂ ਦਾ ਆਸ਼ੀਰਵਾਦ ਹੈ। ਕੋਈ ਵੀ ਕੇਜਰੀਵਾਲ ਦਾ ਵਾਲ ਵੀ ਵਿੰਗਾ ਨਹੀਂ ਕਰ ਸਕਦਾ। ਉਨ੍ਹਾ ਕਿਹਾ ਕਿ ਕੇਜਰੀਵਾਲ ਨੂੰ ਗ੍ਰਿਫਤਾਰ ਤਾਂ ਕੀਤਾ ਜਾ ਸਕਦਾ ਹੈ ਪਰ ਉਨ੍ਹਾਂ ਦੀ ਸੋਚ ਨੂੰ ਦਬਾਇਆ ਨਹੀਂ ਜਾ ਸਕਦਾ।

Share:

Kejriwal Arrested: ਐਨਫੋਰਸਮੈਂਟ ਡਾਇਰੈਕਟੋਰੇਟ ਦੇ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਘੁਟਾਲੇ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਈਡੀ ਦੀ ਇਸ ਕਾਰਵਾਈ ਤੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਰਾਘਵ ਚੱਢਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਇਹ ਇੱਕ ਵੱਡੀ ਸਾਜ਼ਿਸ਼ ਹੈ। ਕੇਜਰੀਵਾਲ ਨੂੰ ਕਰੋੜਾਂ ਲੋਕਾਂ ਦਾ ਆਸ਼ੀਰਵਾਦ ਹੈ। ਕੋਈ ਵੀ ਕੇਜਰੀਵਾਲ ਦਾ ਵਾਲ ਵੀ ਵਿੰਗਾ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿਹਾ ਕਿ ਉਨ੍ਹਾਂ ਦੇ ਸਰੀਰ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ, ਪਰ ਕੇਜਰੀਵਾਲ ਦੀ ਸੋਚ ਨੂੰ ਨਹੀਂ।

ਰਾਘਵ ਚੱਢਾ ਨੇ ਸੋਸ਼ਲ ਮੀਡੀਆ ਤੇ ਪਾਈ ਪੋਸਟ

ਰਾਘਵ ਚੱਢਾ ਦੇ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਉਂਟ ਐਕਸ ਤੇ ਇੱਕ ਪੋਸਟ ਪਾਈ ਗਈ ਜਿਸ ਵਿੱਚ ਉਨ੍ਹਾਂ ਲਿਖਿਆ ਕਿ- ਭਾਰਤ ਇੱਕ ਅਣਐਲਾਨੀ ਐਮਰਜੈਂਸੀ ਅਧੀਨ ਹੈ। ਅੱਜ ਸਾਡਾ ਲੋਕਤੰਤਰ ਖ਼ਤਰੇ ਵਿੱਚ ਹੈ। ਅਰਵਿੰਦ ਕੇਜਰੀਵਾਲ ਲੋਕਤਾਂਤਰਿਕ ਤੌਰ 'ਤੇ ਚੁਣੇ ਗਏ ਵਿਰੋਧੀ ਧਿਰ ਦੇ ਦੂਜੇ ਮੁੱਖ ਮੰਤਰੀ ਹਨ, ਜਿਨ੍ਹਾਂ ਨੂੰ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਹੈ। ਅਸੀਂ ਕਿਸ ਵੱਲ ਜਾ ਰਹੇ ਹਾਂ?

ਭਾਰਤ ਨੇ ਕਦੇ ਵੀ ਏਜੰਸੀਆਂ ਦੀ ਅਜਿਹੀ ਦੁਰਵਰਤੋਂ ਨਹੀਂ ਦੇਖੀ ਹੈ। ਇਹ ਕਾਇਰਤਾ ਦੀ ਕਾਰਵਾਈ ਹੈ, ਅਤੇ ਸਭ ਤੋਂ ਮਜ਼ਬੂਤ ​​ਵਿਰੋਧੀ ਆਵਾਜ਼ਾਂ ਨੂੰ ਬੰਦ ਕਰਨ ਦੀ ਘਿਨਾਉਣੀ ਸਾਜ਼ਿਸ਼ ਹੈ।

ਇਹ ਵੀ ਪੜ੍ਹੋ