ਭਗਵੰਤ ਮਾਨ ਨੂੰ ਬਦਲਣ ਸਬੰਧੀ ਦਰਬਾਰ ਸਾਹਿਬ 'ਚ ਖੜ੍ਹ ਕੇ ਕੇਜਰੀਵਾਲ ਦਾ ਵੱਡਾ ਬਿਆਨ

ਅਸੀਂ ਗ਼ਰੀਬਾਂ ਦੀ ਸੇਵਾ ਕਰਨੀ ਹੈ, ਲੋਕਾਂ ਨੂੰ ਨਿਆਂ ਦਿਵਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਭ ਤੋਂ ਵੱਡੀ ਸਮੱਸਿਆ ਨਸ਼ਿਆਂ ਤੇ ਭ੍ਰਿਸ਼ਟਾਚਾਰ ਦੀ ਹੈ। ਨਸ਼ਿਆਂ ਤੇ ਭ੍ਰਿਸ਼ਟਾਚਾਰ ਖਿਲਾਫ਼ ਪੰਜਾਬ ਵਿਚ ਯੁੱਧ ਸ਼ੁਰੂ ਹੋ ਗਿਆ ਹੈ, ਜੋ ਨਿਆਂ ਦੀ ਲੜਾਈ ਹੈ।

Courtesy: ਅਰਵਿੰਦ ਕੇਜਰੀਵਾਲ ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਏ ਸੀ

Share:

ਦਿੱਲੀ 'ਚ ਆਮ ਆਦਮੀ ਪਾਰਟੀ ਦੀ ਹਾਰ ਮਗਰੋਂ ਹੀ ਇਹ ਚਰਚਾ ਛਿੜ ਗਈ ਸੀ ਕਿ ਪੰਜਾਬ 'ਚ ਵੱਡਾ ਫੇਰਬਦਲ ਹੋਣ ਜਾ ਰਿਹਾ ਹੈ। ਇੱਥੋਂ ਤੱਕ ਅਫ਼ਵਾਹਾਂ ਫੈਲਾਈਆਂ ਗਈਆਂ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਲਣ ਦੀ ਪੂਰੀ ਤਿਆਰੀ ਹੈ। ਇਹੋ ਜਿਹੀਆਂ ਅਫ਼ਵਾਹਾਂ ਹਾਲੇ ਵੀ ਜਾਰੀ ਸਨ। ਪ੍ਰੰਤੂ ਅੱਜ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਇਸ ਵਿਸ਼ੇ ਉਪਰ ਵੱਡਾ ਬਿਆਨ ਜਾਰੀ ਕੀਤਾ ਜਿਸ ਨਾਲ ਸ਼ਾਇਦ ਹੁਣ ਵਿਰੋਧੀ ਇਸ ਮੁੱਦੇ ਨੂੰ ਲੈਕੇ ਨਰਮ ਹੋ ਜਾਣਗੇ। 

ਸੱਚਖੰਡ ਸਾਹਿਬ ਤੋਂ ਸ਼ਕਤੀ ਮਿਲੀ 

ਆਮ ਆਦਮੀ ਪਾਰਟੀ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਨੇ ਅ੍ਰੰਮਿਤਸਰ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੇ ਅੱਜ 3 ਸਾਲ ਪੂਰੇ ਹੋ ਗਏ ਹਨ। ਉਨ੍ਹਾਂ ਦੱਸਿਆ ਆਪ ਸਰਕਾਰ 16 ਮਾਰਚ 2022 ਨੂੰ ਮਾਨ ਸਾਹਿਬ ਨੇ ਮੁੱਖ ਮੰਤਰੀ ਦੇ ਤੌਰ ’ਤੇ ਸਹੁੰ ਚੁੱਕੀ ਸੀ । ਉਨ੍ਹਾਂ ਕਿਹਾ ਕਿ ਅੱਜ ਅਸੀਂ ਦਰਬਾਰ ਸਾਹਿਬ ਵਿਖੇ ਆਸ਼ੀਰਵਾਦ ਲੈਣ ਪਹੁੰਚੇ ਹਾਂ, ਸੱਚਖੰਡ ਸਾਹਿਬ ਤੋ ਸਾਨੂੰ ਸ਼ਕਤੀ ਮਿਲੀ ਹੈ ਕਿ ਅਸੀਂ ਜਨਤਾ ਦੀ ਸੇਵਾ ਕਰਦੇ ਰਹੀਏ । ਕੇਜਰੀਵਾਲ ਨੇ ਕਿਹਾ ਕਿ ਅਸੀਂ ਗ਼ਰੀਬਾਂ ਦੀ ਸੇਵਾ ਕਰਨੀ ਹੈ, ਲੋਕਾਂ ਨੂੰ ਨਿਆਂ ਦਿਵਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਭ ਤੋਂ ਵੱਡੀ ਸਮੱਸਿਆ ਨਸ਼ਿਆਂ ਤੇ ਭ੍ਰਿਸ਼ਟਾਚਾਰ ਦੀ ਹੈ। ਨਸ਼ਿਆਂ ਤੇ ਭ੍ਰਿਸ਼ਟਾਚਾਰ ਖਿਲਾਫ਼ ਪੰਜਾਬ ਵਿਚ ਯੁੱਧ ਸ਼ੁਰੂ ਹੋ ਗਿਆ ਹੈ, ਜੋ ਨਿਆਂ ਦੀ ਲੜਾਈ ਹੈ।

ਭਗਵੰਤ ਮਾਨ ਵੀ ਹੋਏ ਖੁਸ਼ 

ਇਸ ਮੌਕੇ ਮੁੱਖ ਮੰਤਰੀ ਬਦਲਣ ਦੀਆਂ ਚਰਚਾਵਾਂ ’ਤੇ ਕੇਜਰੀਵਾਲ ਦਾ ਜਵਾਬ ਦਿੰਦਿਆ ਕਿਹਾ ਕਿ  ਭਗਵੰਤ ਮਾਨ ਹੀ ਪੂਰੇ ਪੰਜ ਸਾਲ ਮੁੱਖ ਮੰਤਰੀ ਬਣੇ ਰਹਿਣਗੇ। ਅਗਲੀਆਂ ਚੋਣਾਂ ਤੋਂ ਬਾਅਦ ਵੀ ਭਗਵੰਤ ਮਾਨ ਹੀ ਮੁੱਖ ਮੰਤਰੀ ਬਣਨਗੇ। ਇਸ ਜਵਾਬ ਤੋਂ ਬਾਅਦ ਨਾਲ ਖੜ੍ਹੇ ਭਗਵੰਤ ਮਾਨ ਵੀ ਕਾਫੀ ਖੁਸ਼ ਦਿਖਾਈ ਦਿੱਤੇ। ਇਸ ਕਾਨਫ਼ਰੰਸ ’ਚ ਕੇਜਰੀਵਾਲ, ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਇੰਦਰਬੀਰ ਸਿੰਘ ਨਿੱਝਰ ਆਦਿ ਮੌਜੂਦ ਸਨ। 

ਇਹ ਵੀ ਪੜ੍ਹੋ