ਜੇਲ੍ਹ ਵਿੱਚ ਜਨਮਦਿਨ ਮਨਾਉਣਗੇ ਖਹਿਰਾ,ਪੋਤੇ ਦੀ ਪਹਿਲੀ ਲੋਹੜੀ ਤੇ ਵੀ ਨਹੀਂ ਹੋ ਸਕਣਗੇ ਸ਼ਾਮਲ

ਸੁਖਪਾਲ ਸਿੰਘ ਖਹਿਰਾ ਮਾਮਲੇ ਦੀ ਸੁਣਵਾਈ 15 ਜਨਵਰੀ ਨੂੰ ਕਪੂਰਥਲਾ ਅਦਾਲਤ ਵਿੱਚ ਹੋਵੇਗੀ। ਜਿਸ ਕਾਰਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਆਪਣਾ ਜਨਮ ਦਿਨ ਜੇਲ੍ਹ ਵਿੱਚ ਹੀ ਮਨਾਉਣਾ ਪਵੇਗਾ

Share:

ਜੇਲ੍ਹ ਵਿੱਚ ਬੰਦ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅਜੇ ਫਿਲਹਾਲ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ। ਖਹਿਰਾ ਦੀ ਜ਼ਮਾਨਤ ਪਟੀਸ਼ਨ ਤੇ ਸ਼ੁੱਕਰਵਾਰ ਨੂੰ ਪੁਲਿਸ ਨੇ ਕਪੂਰਥਲਾ ਅਦਾਲਤ ਵਿੱਚ ਰਿਕਾਰਡ ਪੇਸ਼ ਕੀਤਾ। ਹੁਣ ਇਸਦੀ ਅਗਲੀ ਸੁਣਵਾਈ 15 ਜਨਵਰੀ ਨੂੰ ਹੋਵੇਗੀ। ਇਸ ਤੋਂ ਪਹਿਲਾਂ ਸੁਖਪਾਲ ਸਿੰਘ ਖਹਿਰਾ ਨੇ ਕਪੂਰਥਲਾ ਦੇ ਸੁਭਾਨਪੁਰ ਥਾਣੇ ਵਿੱਚ ਦਰਜ ਐਫਆਈਆਰ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਇਹ ਜਾਣਕਾਰੀ ਉਨ੍ਹਾਂ ਦੇ ਪੁੱਤਰ ਐਡਵੋਕੇਟ ਮਹਿਤਾਬ ਖਹਿਰਾ ਨੇ ਦਿੱਤੀ।

ਅੱਜ ਸੁਖਪਾਲ ਖਹਿਰਾ ਦਾ ਜਨਮਦਿਨ ਅਤੇ ਪੋਤੇ ਦੀ ਪਹਿਲੀ ਲੋਹੜੀ

ਮਹਿਤਾਬ ਸਿੰਘ ਖਹਿਰਾ ਅਨੁਸਾਰ ਉਨ੍ਹਾਂ ਦੇ ਪਿਤਾ ਸੁਖਪਾਲ ਸਿੰਘ ਖਹਿਰਾ ਦਾ ਜਨਮ ਦਿਨ 13 ਜਨਵਰੀ ਯਾਨੀ ਅੱਜ ਹੈ ਅਤੇ ਉਨ੍ਹਾਂ ਦੇ ਪੋਤੇ ਦੀ ਪਹਿਲੀ ਲੋਹੜੀ ਵੀ ਹੈ। ਇਨ੍ਹਾਂ ਦੋਹਾਂ ਮੌਕਿਆਂ 'ਤੇ ਉਨ੍ਹਾਂ ਦੇ ਦਾ ਪਿਤਾ ਉਨ੍ਹਾਂ ਦੇ ਨਾਲ ਨਹੀਂ ਹੋਣਗੇ। ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ ਨੇ ਦੀਵਾਲੀ ਵੀ ਜੇਲ੍ਹ ਵਿੱਚ ਹੀ ਮਨਾਈ ਸੀ। ਹੁਣ ਉਹ ਆਪਣੇ ਜਨਮ ਦਿਨ ਅਤੇ ਪੋਤੇ ਦੀ ਪਹਿਲੀ ਲੋਹੜੀ 'ਤੇ ਵੀ ਜੇਲ੍ਹ 'ਚ ਹੀ ਰਹਿਣਗੇ।

ਹਾਈਕੋਰਟ ਵਿੱਚ ਕੀਤੀ ਗਈ ਅਪੀਲ

ਮਹਿਤਾਬ ਖਹਿਰਾ ਨੇ ਦੱਸਿਆ ਕਿ ਪੁਲੀਸ ਨੇ ਸ਼ੁੱਕਰਵਾਰ ਦੁਪਹਿਰ ਨੂੰ ਕਪੂਰਥਲਾ ਅਦਾਲਤ ਵਿੱਚ ਰਿਕਾਰਡ ਪੇਸ਼ ਕੀਤਾ ਅਤੇ ਦੋਵਾਂ ਧਿਰਾਂ ਦੀਆਂ ਦਲੀਲਾਂ ਤੋਂ ਬਾਅਦ ਅਦਾਲਤ ਦਾ ਫੈਸਲਾ 15 ਜਨਵਰੀ ਨੂੰ ਆਵੇਗਾ। ਐਡਵੋਕੇਟ ਮਹਿਤਾਬ ਖਹਿਰਾ ਦਾ ਕਹਿਣਾ ਹੈ ਕਿ ਸੁਭਾਨਪੁਰ ਥਾਣੇ ਵਿੱਚ 4 ਜਨਵਰੀ ਨੂੰ ਦਰਜ ਐਫਆਈਆਰ ਪੂਰੀ ਤਰ੍ਹਾਂ ਝੂਠੀ ਅਤੇ ਸਿਆਸਤ ਤੋਂ ਪ੍ਰੇਰਿਤ ਹੈ। ਇਸ ਨੂੰ ਰੱਦ ਕਰਨ ਲਈ ਹਾਈਕੋਰਟ ਨੂੰ ਅਪੀਲ ਕੀਤੀ ਗਈ ਹੈ।

ਇਹ ਵੀ ਪੜ੍ਹੋ