ਖਾਕੀ ਹੋਈ ਦਾਗਦਾਰ, ਪੁਲਿਸ ਕਾਂਸਟੇਬਲ ਨੇ ਕੀਤਾ ਲੜਕੀ ਨਾਲ ਜਬਰ ਜਿਨਾਹ

ਕਰੀਬ ਇੱਕ ਸਾਲ ਪਹਿਲਾਂ ਪੰਜਾਬ ਪੁਲਿਸ ਫ਼ਿਰੋਜ਼ਪੁਰ ਵਿੱਚ ਕਾਂਸਟੇਬਲ ਵਜੋਂ ਤਾਇਨਾਤ ਮੁਲਜ਼ਮ ਨਾਲ ਹੋਈ ਸੀ ਦੋਸਤੀ

Share:

ਥਾਣਾ ਸਿਟੀ ਫਰੀਦਕੋਟ ਵਿੱਚ ਪੰਜਾਬ ਪੁਲਿਸ ਦੇ ਇੱਕ ਸਿਪਾਹੀ ਖਿਲਾਫ ਜਬਰ ਜਿਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਪੀੜਤ ਲੜਕੀ ਦੇ ਬਿਆਨਾਂ 'ਤੇ ਦਰਜ ਕੀਤਾ ਗਿਆ ਹੈ। ਜਿਸ 'ਚ ਪੀੜਤਾ ਨੇ ਦੋਸ਼ ਲਗਾਇਆ ਹੈ ਕਿ ਕਾਂਸਟੇਬਲ ਨੇ ਵਿਆਹ ਦੇ ਬਹਾਨੇ ਉਸ ਦੀ ਮਰਜ਼ੀ ਦੇ ਖਿਲਾਫ ਕਈ ਵਾਰ ਉਸ ਨਾਲ ਸਰੀਰਕ ਸਬੰਧ ਬਣਾਏ। ਹੁਣ ਉਹ ਵਿਆਹ ਤੋਂ ਇਨਕਾਰ ਕਰ ਰਿਹਾ ਹੈ।


ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿੰਦੇ ਸਨ

ਫਰੀਦਕੋਟ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪੀੜਤਾ ਨੇ ਦੱਸਿਆ ਹੈ ਕਿ ਉਸਦੀ ਕਰੀਬ ਇੱਕ ਸਾਲ ਪਹਿਲਾਂ ਪੰਜਾਬ ਪੁਲਿਸ ਫ਼ਿਰੋਜ਼ਪੁਰ ਵਿੱਚ ਕਾਂਸਟੇਬਲ ਵਜੋਂ ਤਾਇਨਾਤ ਕੰਵਲਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਕਲਸੀਆਂ ਜ਼ਿਲ੍ਹਾ ਤਰਨਤਾਰਨ ਨਾਲ ਦੋਸਤੀ ਹੋਈ ਸੀ। ਇਸ ਦੌਰਾਨ ਮੁਲਜ਼ਮ ਨੇ ਉਸ ਨੂੰ ਦੱਸਿਆ ਕਿ ਉਸ ਦਾ ਆਪਣੀ ਪਤਨੀ ਨਾਲ ਝਗੜਾ ਚੱਲ ਰਿਹਾ ਸੀ। ਉਸ ਨੇ ਤਲਾਕ ਲਈ ਕੇਸ ਦਾਇਰ ਕੀਤਾ ਹੈ। ਜਿਸ ਤੋਂ ਬਾਅਦ ਮੁਲਜ਼ਮ ਅਤੇ ਪੀੜਤਾ ਦੋਵੇਂ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿਣ ਲੱਗੇ।


ਵਿਆਹ ਕਰਵਾਉਣ ਤੋਂ ਕੀਤਾ ਇਨਕਾਰ

ਇਸ ਦੌਰਾਨ ਮੁਲਜ਼ਮ ਨੇ ਉਸ ਦੀ ਮਰਜ਼ੀ ਖ਼ਿਲਾਫ਼ ਕਈ ਵਾਰ ਉਸ ਨਾਲ ਸਰੀਰਕ ਸਬੰਧ ਬਣਾਏ। ਜਿਸ ਤੋਂ ਬਾਅਦ ਉਹ ਉਸ ਨਾਲ ਵਿਆਹ ਕਰਵਾਉਣ ਲਈ ਕਹਿਣ ਲੱਗੀ ਪਰ ਮੁਲਜ਼ਮ ਵਾਰ-ਵਾਰ ਵਿਆਹ ਟਾਲਦਾ ਰਿਹਾ ਅਤੇ ਆਖਰਕਾਰ ਮੁਲਜ਼ਮ ਨੇ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਫ਼ਰੀਦਕੋਟ ਸਿਟੀ ਥਾਣੇ ਦੇ ਏਐਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੀੜਤਾ ਦੀ ਸ਼ਿਕਾਇਤ ਦੀ ਪੜਤਾਲ ਉਪਰੰਤ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੇ ਅਹੁਦੇ 'ਤੇ ਤਾਇਨਾਤ ਕੰਵਲਜੀਤ ਸਿੰਘ ਦੇ ਖਿਲਾਫ਼ ਜਬਰ-ਜ਼ਨਾਹ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ, ਹਾਲਾਂਕਿ ਦੋਸ਼ੀ ਅਜੇ ਤੱਕ ਗਿ੍ਫ਼ਤਾਰ ਨਹੀਂ ਹੋਇਆ।

ਇਹ ਵੀ ਪੜ੍ਹੋ

Tags :