Khalistani Terrorist ਲਖਬੀਰ ਸਿੰਘ ਲੰਡਾ ਹਰੀਕੇ ਦੇ ਨਾਂ 'ਤੇ 2 ਕਰੋੜ ਦੀ ਫਿਰੌਤੀ ਮੰਗਣ ਵਾਲਾ ਮੁਲਜ਼ਮ ਕਾਬੂ

Khalistani Terrorist: ਮੁਲਜ਼ਮ ਦੇ ਪੁੱਤਰ ਅਮਨਜੋਤ ਨੇ ਜਲੰਧਰ ਦੇ ਕਾਰੋਬਾਰੀ ਨੂੰ ਫੋਨ ਕਰਕੇ ਉਸ ਤੋਂ 2 ਕਰੋੜ ਰੁਪਏ ਫਿਰੌਤੀ ਦੀ ਮੰਗ ਕੀਤੀ ਸੀ। ਇਸ ਸਬੰਧ ਵਿੱਚ ਥਾਣਾ ਸਦਰ ਪੁਲਿਸ ਨੇ ਕਾਰੋਬਾਰੀ ਬਲਕਾਰ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਸੀ। ਤਕਨੀਕੀ ਜਾਂਚ ਦੌਰਾਨ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ।

Share:

Khalistani Terrorist ਲਖਬੀਰ ਸਿੰਘ ਲੰਡਾ ਹਰੀਕੇ ਦੇ ਨਾਂ 'ਤੇ ਫਿਰੌਤੀ ਮੰਗਣ ਵਾਲੇ ਮੁਲਜ਼ਮ ਨੂੰ ਜਲੰਧਰ ਪੁਲਿਸ ਨੇ  ਅੱਜ ਗ੍ਰਿਫਤਾਰ ਕਰ ਲਿਆ ਹੈ। ਉਸਦੀ ਪਛਾਣ ਮੱਖਣ ਸਿੰਘ ਵਾਸੀ ਮਾਹਿਲਪੁਰ ਹੁਸ਼ਿਆਰਪੁਰ ਵਜੋਂ ਹੋਈ ਹੈ। ਮੱਖਣ ਸਿੰਘ ਦੇ ਯੂਕੇ ਵਿੱਚ ਬੈਠੇ ਪੁੱਤਰ ਅਮਨਜੋਤ ਸਿੰਘ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਮੁਲਜ਼ਮ ਦੇ ਪੁੱਤਰ ਅਮਨਜੋਤ ਨੇ ਜਲੰਧਰ ਦੇ ਕਾਰੋਬਾਰੀ ਨੂੰ ਫੋਨ ਕਰਕੇ ਉਸ ਤੋਂ 2 ਕਰੋੜ ਰੁਪਏ ਫਿਰੌਤੀ ਦੀ ਮੰਗ ਕੀਤੀ ਸੀ। ਇਸ ਸਬੰਧ ਵਿੱਚ ਥਾਣਾ ਸਦਰ ਪੁਲਿਸ ਨੇ ਕਾਰੋਬਾਰੀ ਬਲਕਾਰ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਸੀ। ਤਕਨੀਕੀ ਜਾਂਚ ਦੌਰਾਨ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ। 

ਪੈਸੇ ਨਾ ਦੇਣ ’ਤੇ ਭਾਰੀ ਨੁਕਸਾਨ ਦੀ ਦਿੱਤੀ ਸੀ ਧਮਕੀ 

ਜਲੰਧਰ ਦੇ ਏਡੀਸੀਪੀ ਅਦਿੱਤਿਆ ਨੇ ਦੱਸਿਆ ਕਿ ਕਾਰੋਬਾਰੀ ਬਲਕਾਰ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੂੰ 4 ਫਰਵਰੀ ਨੂੰ ਫਿਰੌਤੀ ਦਾ ਫੋਨ ਆਇਆ ਸੀ। ਫੋਨ ਕਰਨ ਵਾਲੇ ਨੇ ਆਪਣੀ ਪਛਾਣ ਗੈਂਗਸਟਰ ਲਖਬੀਰ ਸਿੰਘ ਲੰਡਾ ਹਰੀਕੇ ਵਜੋਂ ਦੱਸੀ ਸੀ। ਮੁਲਜ਼ਮਾਂ ਨੇ ਲਖਬੀਰ ਦੇ ਨਾਂ ’ਤੇ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ। ਮੁਲਜ਼ਮਾਂ ਨੇ ਵਪਾਰੀ ਨੂੰ ਪੈਸੇ ਨਾ ਦੇਣ ’ਤੇ ਭਾਰੀ ਨੁਕਸਾਨ ਦੀ ਧਮਕੀ ਦਿੱਤੀ ਸੀ। ਮੁਲਜ਼ਮਾਂ ਨੇ 5-6 ਫਰਵਰੀ ਨੂੰ ਸਨਅਤਕਾਰ ਨੂੰ ਦੁਬਾਰਾ ਫੋਨ ਕੀਤਾ ਸੀ। ਸਨਅਤਕਾਰ ਨੇ ਪੁਲਿਸ ਨੂੰ ਸੂਚਿਤ ਕੀਤਾ ਤਾਂ ਜਾਂਚ ਸ਼ੁਰੂ ਕਰ ਦਿੱਤੀ ਗਈ। ਜਾਂਚ ਦੌਰਾਨ ਪੁਲਿਸ ਨੂੰ ਇਸ ਕਾਲ ਦੇ ਪਿੱਛੇ ਅਮਨਜੋਤ ਅਤੇ ਮੱਖਣ ਸਿੰਘ ਦੀ ਭੂਮਿਕਾ ਬਾਰੇ ਪਤਾ ਲੱਗਾ।

ਇਹ ਵੀ ਪੜ੍ਹੋ