ਖਾਲਿਸਤਾਨੀ ਅੱਤਵਾਦੀ ਰੋਡੇ ਦਾ ਸਾਥੀ ਪਰਮਜੀਤ ਢਾਡੀ ਅੰਮ੍ਰਿਤਸਰ ਹਵਾਈ ਅੱਡੇ ਤੋਂ ਗ੍ਰਿਫਤਾਰ

ਢਾਡੀ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਫਲਾਈਟ ਲੈ ਕੇ ਇੰਗਲੈਂਡ ਭੱਜਣ ਦੀ ਸਾਜ਼ਿਸ਼ ਰੱਚ ਰਿਹਾ ਸੀ।  ਪਰਮਜੀਤ ਸਿੰਘ ਢਾਡੀ ਭਾਰਤ ਵੱਲੋਂ ਪਾਬੰਦੀਸ਼ੁਦਾ ਜਥੇਬੰਦੀ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ISYF) ਨਾਲ ਜੁੜਿਆ ਹੋਇਆ ਸੀ। ਪਰਮਜੀਤ ਇਸ ਸੰਸਥਾ ਨੂੰ ਫੰਡ ਅਤੇ ਹੋਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਦਾ ਸੀ। 

Share:

ਭਾਰਤ ਦੀ ਲਿਸਟ ਵਿੱਚ ਸ਼ਾਮਲ ਖਾਲਿਸਤਾਨੀ ਅੱਤਵਾਦੀ ਲਖਬੀਰ ਸਿੰਘ ਰੋਡੇ ਦੀ ਅੱਜ ਸਵੇਰੇ ਪਾਕਿਸਤਾਨ ਵਿੱਚ ਦਿੱਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਥੇ ਹੀ ਰੋਡੇ ਦੇ ਸਾਥੀ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਪਰਮਜੀਤ ਸਿੰਘ ਢਾਡੀ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਫਲਾਈਟ ਲੈ ਕੇ ਇੰਗਲੈਂਡ ਭੱਜਣ ਦੀ ਸਾਜ਼ਿਸ਼ ਰੱਚ ਰਿਹਾ ਸੀ। ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ (SSOC) ਨੂੰ ਵੱਡੀ ਸਫਲਤਾ ਮਿਲੀ ਹੈ। ਪਰਮਜੀਤ ਸਿੰਘ ਢਾਡੀ ਭਾਰਤ ਵੱਲੋਂ ਪਾਬੰਦੀਸ਼ੁਦਾ ਜਥੇਬੰਦੀ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ISYF) ਨਾਲ ਜੁੜਿਆ ਹੋਇਆ ਸੀ। ਪਰਮਜੀਤ ਇਸ ਸੰਸਥਾ ਨੂੰ ਫੰਡ ਅਤੇ ਹੋਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਦਾ ਸੀ। ਟੈਰਰ ਫੰਡਿੰਗ ਨੂੰ ਲੈ ਕੇ ਉਸਦੀ ਗ੍ਰਿਫਤਾਰੀ ਕੀਤੀ ਗਈ ਹੈ। ਢਾਡੀ ਨੇ ਭਾਰਤ ਆ ਕੇ ਕਈ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਨਾਲ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਵੀ ਯੋਜਨਾ ਬਣਾਈ ਸੀ। ਇਸ ਸਬੰਧੀ ਪੰਜਾਬ ਦੀਆਂ ਖੁਫੀਆ ਏਜੰਸੀਆਂ ਪਰਮਜੀਤ ਢਾਡੀ ਤੋਂ ਪੁੱਛਗਿੱਛ ਕਰ ਰਹੀਆਂ ਹਨ।

ਇਹ ਵੀ ਪੜ੍ਹੋ