Kisaan Andolan: ਹਰਿਆਣਾ-ਪੰਜਾਬ ਬਾਰਡਰ 'ਤੇ ਅੱਜ ਮਨਾਇਆ ਜਾਵੇਗਾ ਸ਼ਹੀਦੀ ਦਿਹਾੜਾ, ਬਜਰੰਗ ਪੁਨੀਆ ਪਹੁੰਚੇਣਗੇ ਸ਼ੰਭੂ ਸਰਹੱਦ 'ਤੇ

Kisaan Andolan: ਸ਼ੰਭੂ ਬਾਰਡਰ ਤੋਂ 7 ਦਿਨ ਪਹਿਲਾਂ ਸ਼ੁਰੂ ਹੋਈ ਅਸਤੀ ਕਲਸ਼ ਯਾਤਰਾ ਪੰਚਕੂਲਾ, ਚੰਡੀਗੜ੍ਹ, ਯਮੁਨਾਨਗਰ ਅਤੇ ਕੁਰੂਕਸ਼ੇਤਰ ਅਤੇ ਕਰਨਾਲ ਦੇ ਕਈ ਪਿੰਡਾਂ ਤੋਂ ਹੁੰਦੀ ਹੋਈ ਕੈਥਲ ਪਹੁੰਚੀ। ਸਰਕਾਰ 'ਤੇ ਦਬਾਅ ਬਣਾਉਣ ਲਈ ਕਿਸਾਨ ਹਮਦਰਦੀ ਇਕੱਠੀ ਕਰ ਰਹੇ ਹਨ। ਅੱਜ ਯਾਤਰਾ ਦਾ 8ਵਾਂ ਦਿਨ ਹੈ। ਕੈਥਲ ਤੋਂ ਬਾਅਦ ਅੰਬਾਲਾ ਜ਼ਿਲ੍ਹੇ ਵਿੱਚ 3 ਦਿਨ ਕਲਸ਼ ਯਾਤਰਾ ਕੱਢੀ ਜਾਵੇਗੀ।

Share:

Kisaan Andolan: ਕਿਸਾਨ ਅੰਦੋਲਨ-2 ਦਾ ਅੱਜ 40ਵਾਂ ਦਿਨ ਹੈ। ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ 'ਤੇ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ 'ਤੇ ਕਿਸਾਨ ਸ਼ਹੀਦੀ ਦਿਹਾੜਾ ਮਨਾਉਣਗੇ, ਜਿਸ 'ਚ ਅੰਤਰਰਾਸ਼ਟਰੀ ਪਹਿਲਵਾਨ ਬਜਰੰਗ ਪੁਨੀਆ ਅਤੇ ਹੋਰ ਕਿਸਾਨ ਆਗੂ ਸ਼ਿਰਕਤ ਕਰਨਗੇ। ਇਸ ਦੌਰਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।

ਇਸ ਤੋਂ ਇੱਕ ਦਿਨ ਪਹਿਲਾਂ 22 ਮਾਰਚ ਨੂੰ ਹਿਸਾਰ ਵਿੱਚ ਇੱਕ ਸ਼ਹੀਦ ਸਮਾਗਮ (ਸ਼ਰਧਾਜਲੀ ਸਮਾਗਮ) ਹੋਇਆ, ਜਿਸ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਅਤੇ ਹੋਰ ਕਈ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ।

ਕਿਸਾਨ ਆਗੂਆਂ ਨੇ ਕਿਹਾ- ਸ਼ੁਭਕਰਨ ਨੇ ਦਿੱਤੀ ਕੁਰਬਾਨੀ

ਇੱਥੇ ਕਿਸਾਨ ਆਗੂਆਂ ਨੇ ਕਿਹਾ ਕਿ ਸ਼ੁਭਕਰਨ ਸਿੰਘ ਨੇ ਸਮੁੱਚੇ ਦੇਸ਼ ਦੇ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਵਾਲਾ ਕਾਨੂੰਨ ਬਣਾਉਣ, ਸਮੁੱਚੇ ਦੇਸ਼ ਦੇ ਕਿਸਾਨਾਂ-ਮਜ਼ਦੂਰਾਂ ਨੂੰ ਕਰਜ਼ੇ ਤੋਂ ਮੁਕਤ ਕਰਵਾਉਣ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਲਈ ਕੁਰਬਾਨੀ ਦਿੱਤੀ ਹੈ।

ਇਸ ਲਈ ਦੇਸ਼ ਭਰ ਦੇ ਕਿਸਾਨਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੀਆਂ 12 ਮੰਗਾਂ ਪੂਰੀਆਂ ਕਰਕੇ ਸ਼ੁਭਕਰਨ ਸਿੰਘ ਨੂੰ ਸੱਚੀ ਸ਼ਰਧਾਂਜਲੀ ਦੇਣ। 27 ਮਾਰਚ ਨੂੰ ਰਾਜਸਥਾਨ ਅਤੇ 31 ਮਾਰਚ ਨੂੰ ਅੰਬਾਲਾ ਦੀ ਮੋਹੜਾ ਅਨਾਜ ਮੰਡੀ ਵਿੱਚ ਸ਼ਹੀਦੀ ਸਮਾਗਮ ਵੀ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ