Kissan Andolan: ਖਨੌਰੀ ਬਾਰਡਰ 'ਤੇ ਹੋਈ ਇੱਕ ਹੋਰ ਕਿਸਾਨ ਦੀ ਮੌਤ

ਕਿਸਾਨ ਅੰਦੋਲਨ ਦੌਰਾਨ ਹੁਣ ਤੱਕ ਕਿਸਾਨ ਦਰਸ਼ਨ ਸਿੰਘ,ਮਨਜੀਤ ਸਿੰਘ,ਸ਼ੁਭਕਰਨ ਸਿੰਘ, ਗਿਆਨ ਸਿੰਘ, ਗੁਰਜੰਟ ਸਿੰਘ ਦੀ ਮੌਤ ਹੋ ਚੁੱਕੀ ਹੈ।

Share:

Kissan Andolan: ਖਨੌਰੀ ਸਰਹੱਦ 'ਤੇ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਕਰਨੈਲ ਸਿੰਘ (62) ਵਜੋਂ ਹੋਈ ਹੈ। ਕਰਨੈਲ ਸਿੰਘ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਅਰਨੋ ਖੁਰਦ ਤਹਿਸੀਲ ਪਾਤੜਾਂ ਇਕਾਈ ਦੇ ਜਨਰਲ ਸਕੱਤਰ ਸਨ। ਉਹ 13 ਫਰਵਰੀ ਤੋਂ ਖਨੌਰੀ ਬਾਰਡਰ 'ਤੇ ਡੱਟੇ ਹੋਏ ਸਨ।

ਸਾਹ ਲੈਣ ਵਿੱਚ ਆਈ ਸੀ ਦਿੱਕਤ,ਪਟਿਆਲਾ ਕੀਤਾ ਗਿਆ ਸੀ ਰੈਫਰ

ਕਿਸਾਨ ਆਗੂ ਕੁਲਵੰਤ ਸਿੰਘ ਸ਼ੇਰਗੜ੍ਹ ਨੇ ਦੱਸਿਆ ਕਿ ਕਰਨੈਲ ਸਿੰਘ ਨੂੰ ਸੋਮਵਾਰ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਈ ਸੀ। ਉਸਨੇ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਵੀ ਕੀਤੀ। ਇਸ ਤੋਂ ਬਾਅਦ ਉਸ ਨੂੰ ਪਾਤੜਾਂ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੋਂ ਉਸ ਨੂੰ ਬਾਅਦ ਵਿੱਚ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ। ਹਾਲਾਂਕਿ ਸੋਮਵਾਰ ਰਾਤ ਨੂੰ ਡਾਕਟਰਾਂ ਨੇ ਉਸ ਦੀ ਹਾਲਤ 'ਚ ਸੁਧਾਰ ਹੋਣ ਦੀ ਗੱਲ ਕਹੀ ਸੀ ਪਰ ਮੰਗਲਵਾਰ ਤੜਕੇ ਕਰੀਬ 3 ਵਜੇ ਕਿਸਾਨ ਕਰਨੈਲ ਸਿੰਘ ਨੂੰ ਫਿਰ ਸਾਹ ਲੈਣ 'ਚ ਤਕਲੀਫ ਹੋਣ ਲੱਗੀ।

ਹੁਣ ਤੱਕ 6 ਕਿਸਾਨਾਂ ਦੀ ਮੌਤ

ਡਾਕਟਰਾਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਵਿੱਚ ਹੁਣ ਤੱਕ ਛੇ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਇਸ ਵਿੱਚ 21 ਸਾਲਾ ਸ਼ੁਭਕਰਨ ਵੀ ਸ਼ਾਮਲ ਹੈ। ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਐਚਐਸ ਰੇਖੀ ਨੇ ਦੱਸਿਆ ਕਿ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪੋਸਟਮਾਰਟਮ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ